World Cup 2023 Team India: ਭਾਰਤ ਨੇ ਏਸ਼ੀਆ ਕੱਪ 2023 ਦਾ ਫਾਈਨਲ ਜਿੱਤ ਕੇ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤ ਨੇ ਸ਼੍ਰੀਲੰਕਾ ਨੂੰ 50 ਦੌੜਾਂ ਦੇ ਸਕੋਰ 'ਤੇ ਆਲ ਆਊਟ ਕਰ ਦਿੱਤਾ। ਇਸ ਤੋਂ ਬਾਅਦ 6.1 ਓਵਰਾਂ 'ਚ ਜਿੱਤ ਦਰਜ ਕੀਤੀ। ਮੁਹੰਮਦ ਸਿਰਾਜ ਨੇ ਇਸ ਮੈਚ 'ਚ ਖਤਰਨਾਕ ਗੇਂਦਬਾਜ਼ੀ ਕੀਤੀ। ਉਸ ਨੇ 6 ਵਿਕਟਾਂ ਲਈਆਂ। ਵਿਸ਼ਵ ਕੱਪ 2023 ਲਈ ਭਾਰਤ ਕੋਲ ਬਹੁਤ ਖਤਰਨਾਕ ਗੇਂਦਬਾਜ਼ੀ ਅਟੈਕ ਤਿਆਰ ਹੋ ਗਿਆ ਹੈ। ਸਿਰਾਜ ਦੇ ਨਾਲ ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ ਤੇ ਹਾਰਦਿਕ ਪਾਂਡਿਆ ਵੀ ਟੀਮ ਲਈ ਅਹਿਮ ਹਨ।


ਇਸ ਵਾਰ ਏਸ਼ੀਆ ਕੱਪ 'ਚ ਸਿਰਾਜ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ 'ਚ ਸਾਂਝੇ ਤੌਰ 'ਤੇ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੇ 5 ਮੈਚਾਂ 'ਚ 10 ਵਿਕਟਾਂ ਲਈਆਂ। ਫਾਈਨਲ ਮੈਚ ਵਿੱਚ ਉਨ੍ਹਾਂ ਨੇ 7 ਓਵਰਾਂ ਵਿੱਚ 21 ਦੌੜਾਂ ਦੇ ਕੇ 6 ਵਿਕਟਾਂ ਲਈਆਂ। ਸਿਰਾਜ ਨੇ 1 ਮੇਡਨ ਓਵਰ ਵੀ ਸੁੱਟਿਆ। ਹਾਰਦਿਕ ਪਾਂਡਿਆ ਨੇ 2.2 ਓਵਰਾਂ 'ਚ 3 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਬੁਮਰਾਹ ਨੇ ਵੀ ਇੱਕ ਵਿਕਟ ਲਈ।


ਕੁਲਦੀਪ ਯਾਦਵ ਤੇ ਸ਼ਾਰਦੁਲ ਠਾਕੁਰ ਵੀ ਟੂਰਨਾਮੈਂਟ 'ਚ ਟੀਮ ਇੰਡੀਆ ਲਈ ਅਹਿਮ ਸਾਬਤ ਹੋਏ। ਕੁਲਦੀਪ ਨੇ 5 ਮੈਚਾਂ 'ਚ 9 ਵਿਕਟਾਂ ਲਈਆਂ। ਉਨ੍ਹਾਂ ਨੂੰ ਸੀਰੀਜ਼ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਕੁਲਦੀਪ ਨੇ ਪਾਕਿਸਤਾਨ ਖਿਲਾਫ ਸੁਪਰ ਫੋਰ ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ 8 ਓਵਰਾਂ 'ਚ 25 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਸ਼ਾਰਦੁਲ ਨੇ 4 ਓਵਰਾਂ 'ਚ 5 ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੇ 6 ਓਵਰਾਂ 'ਚ 6 ਵਿਕਟਾਂ ਲਈਆਂ।


ਵਿਸ਼ਵ ਕੱਪ ਭਾਰਤ ਵਿੱਚ ਕਰਵਾਇਆ ਜਾਣਾ ਹੈ। ਇਸ ਲਈ ਭਾਰਤੀ ਗੇਂਦਬਾਜ਼ਾਂ ਨੂੰ ਇਸ ਦਾ ਫਾਇਦਾ ਹੋ ਸਕਦਾ ਹੈ। ਟੀਮ ਇੰਡੀਆ ਕੋਲ ਤੇਜ਼ ਗੇਂਦਬਾਜ਼ਾਂ ਦੇ ਨਾਲ-ਨਾਲ ਚੰਗੇ ਸਪਿਨਰ ਵੀ ਹਨ। ਉਹ ਟੀਮ ਇੰਡੀਆ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਟੀਮ ਇੰਡੀਆ ਨੇ ਇਸ ਟੂਰਨਾਮੈਂਟ ਦੇ ਜ਼ਿਆਦਾਤਰ ਮੈਚ ਆਪਣੇ ਗੇਂਦਬਾਜ਼ਾਂ ਦੇ ਦਮ 'ਤੇ ਜਿੱਤੇ। ਭਾਰਤ ਨੇ ਸ਼੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ। ਇਸ ਤੋਂ ਬਾਅਦ ਬੰਗਲਾਦੇਸ਼ ਖਿਲਾਫ 6 ਦੌੜਾਂ ਨਾਲ ਜਿੱਤ ਦਰਜ ਕੀਤੀ ਤੇ ਫਾਈਨਲ ਵਿੱਚ ਵੀ 10 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ ਦੀ ਜਿੱਤ ਦਾ ਸਿਹਰਾ ਪੂਰੀ ਤਰ੍ਹਾਂ ਗੇਂਦਬਾਜ਼ਾਂ ਨੂੰ ਜਾਂਦਾ ਹੈ। 


ਇਹ ਵੀ ਪੜ੍ਹੋ: ਟੀਮ ਇੰਡੀਆ ਨੇ ਸ਼੍ਰੀਲੰਕਾ ਨਾਲ ਕੀਤਾ 23 ਸਾਲ ਪੁਰਾਣਾ ਹਿਸਾਬ ਬਰਾਬਰ, 50 ਦੌੜਾਂ 'ਤੇ ਆਲਆਊਟ ਕਰਨ ਦਾ ਲਿਆ ਬਦਲਾ