ਟੀਮ ਇੰਡੀਆ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਅੱਜ ਆਇਰਲੈਂਡ ਲਈ ਰਵਾਨਾ ਹੋ ਗਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਜਸਪ੍ਰੀਤ ਬੁਮਰਾਹ ਨੇ ਫਲਾਈਟ ਦੇ ਅੰਦਰ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।


ਇਹਨਾਂ ਤਸਵੀਰਾਂ ਵਿੱਚ ਬੁਮਰਾਹ, ਮੁਰਲੀ ਕ੍ਰਿਸ਼ਨਾ, ਉਪ ਕਪਤਾਨ ਰਿਤੂਰਾਜ ਗਾਇਕਵਾੜ, ਵਾਸ਼ਿੰਗਟਨ ਸੁੰਦਰ ਅਤੇ ਰਿੰਕੂ ਸਿੰਘ ਸ਼ਾਮਲ ਹਨ। ਸੀਰੀਜ਼ ਦਾ ਪਹਿਲਾ ਮੈਚ 18 ਅਗਸਤ ਨੂੰ ਮਾਲਾਹਾਈਡ 'ਚ ਖੇਡਿਆ ਜਾਵੇਗਾ।


ਦੱਸ ਦਈਏ ਕਿ ਵੈਸਟਇੰਡੀਜ਼ ਦੌਰੇ ਤੋਂ ਬਾਅਦ ਟੀਮ ਇੰਡੀਆ ਆਇਰਲੈਂਡ ਦੇ ਖਿਲਾਫ ਆਇਰਲੈਂਡ 'ਚ ਟੀ-20 ਸੀਰੀਜ਼ ਖੇਡੇਗੀ। ਇਹ ਲੜੀ 18 ਅਗਸਤ ਤੋਂ ਸ਼ੁਰੂ ਹੋਵੇਗੀ। ਸਾਰੇ ਤਿੰਨ ਟੀ-20 ਮੈਚ ਮਾਲਾਹਾਈਡ 'ਚ ਹੀ ਖੇਡੇ ਜਾਣਗੇ। 


ਇਸਦੇ ਨਾਲ ਹੀ ਇੰਡੀਆ ਟੀਮ 'ਚ ਜਸਪ੍ਰੀਤ ਬੁਮਰਾਹ (ਕਪਤਾਨ), ਰਿਤੂਰਾਜ ਗਾਇਕਵਾੜ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਮੁਰਲੀ ਕ੍ਰਿਸ਼ਨਾ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਅਵੇਸ਼ ਖਾਨ ਆਦਿ ਹਨ। 


ਇਸਤੋਂ ਇਲਾਵਾ ਜਸਪ੍ਰੀਤ ਬੁਮਰਾਹ ਲਗਭੱਗ ਇਕ ਸਾਲ ਬਾਅਦ ਟੀਮ ਇੰਡੀਆ 'ਚ ਵਾਪਸੀ ਕਰ ਰਹੇ ਹਨ। ਪਿੱਠ ਦੀ ਸੱਟ ਤੋਂ ਬਾਅਦ ਉਹ ਐਨ.ਸੀ.ਏ ਵਿੱਚ ਮੁੜ ਵਸੇਬੇ ਦੀ ਪ੍ਰਕਿਰਿਆ ਵਿੱਚੋਂ ਲੰਘ ਰਿਹਾ ਸੀ। ਬੁਮਰਾਹ ਨੇ ਨਿਊਜ਼ੀਲੈਂਡ ਵਿੱਚ ਆਪਣੀ ਪਿੱਠ ਦੀ ਸਰਜਰੀ ਵੀ ਕਰਵਾਈ ਸੀ। ਬੁਮਰਾਹ ਨੇ ਆਖਰੀ ਮੈਚ 25 ਸਤੰਬਰ 2022 ਨੂੰ ਹੈਦਰਾਬਾਦ 'ਚ ਆਸਟ੍ਰੇਲੀਆ ਖਿਲਾਫ ਖੇਡਿਆ ਸੀ।


 ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ