ਪੜਚੋਲ ਕਰੋ

IND vs SA: ਟੀਮ ਇੰਡੀਆ ਨੇ ਦੂਜਾ ਟੀ-20 ਜਿੱਤ ਕੇ ਸੀਰੀਜ਼ 'ਤੇ ਕੀਤਾ ਕਬਜ਼ਾ, ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਗੁਹਾਟੀ 'ਚ ਖੇਡੇ ਗਏ ਦੂਜੇ ਟੀ-20 'ਚ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਇਸ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ।

India vs South Africa, Match Highlights: ਟੀਮ ਇੰਡੀਆ ਨੇ ਗੁਹਾਟੀ 'ਚ ਖੇਡੇ ਗਏ ਦੂਜੇ ਟੀ-20 'ਚ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਇਸ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ। ਘਰੇਲੂ ਮੈਦਾਨ 'ਤੇ ਖੇਡਦੇ ਹੋਏ ਟੀਮ ਇੰਡੀਆ ਨੇ ਪਹਿਲੀ ਵਾਰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਜਿੱਤੀ ਹੈ।

ਟੀਮ ਇੰਡੀਆ ਨੇ ਪਹਿਲਾਂ ਖੇਡਦਿਆਂ 20 ਓਵਰਾਂ 'ਚ 3 ਵਿਕਟਾਂ 'ਤੇ 237 ਦੌੜਾਂ ਬਣਾਈਆਂ। ਜਵਾਬ 'ਚ ਡੇਵਿਡ ਮਿਲਰ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਦੱਖਣੀ ਅਫਰੀਕਾ ਦੀ ਟੀਮ ਨਿਰਧਾਰਤ ਓਵਰਾਂ 'ਚ 221 ਦੌੜਾਂ ਹੀ ਬਣਾ ਸਕੀ।

ਮਿਲਰ ਦੇ ਸੈਂਕੜੇ 'ਤੇ ਪਾਣੀ ਫੇਰ ਦਿੱਤਾ
238 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫ਼ਰੀਕਾ ਦੀ ਟੀਮ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਅਤੇ ਟੀਮ ਨੇ ਸਿਰਫ਼ ਇੱਕ ਦੌੜਾਂ ਦੇ ਸਕੋਰ 'ਤੇ 2 ਬੱਲੇਬਾਜ਼ ਆਊਟ ਹੋ ਗਏ। ਟੀਮ ਨੂੰ ਪਹਿਲਾ ਝਟਕਾ ਕਪਤਾਨ ਬਾਵੁਮਾ ਦੇ ਰੂਪ 'ਚ ਅਤੇ ਦੂਜਾ ਝਟਕਾ ਰਿਲੇ ਰੂਸੋ ਦੇ ਰੂਪ 'ਚ ਲੱਗਾ। ਅਰਸ਼ਦੀਪ ਸਿੰਘ ਨੇ ਇਨ੍ਹਾਂ ਦੋਵਾਂ ਅਫਰੀਕੀ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ। ਇਸ ਤੋਂ ਬਾਅਦ ਮਾਰਕਰਮ ਅਤੇ ਡੀ ਕਾਕ ਨੇ ਅਫਰੀਕੀ ਪਾਰੀ ਨੂੰ ਸੰਭਾਲਿਆ ਅਤੇ ਟੀਮ ਦੇ ਸਕੋਰ ਨੂੰ 40 ਤੱਕ ਪਹੁੰਚਾਇਆ, ਹਾਲਾਂਕਿ ਚੰਗੀ ਬੱਲੇਬਾਜ਼ੀ ਕਰ ਰਹੇ ਮਾਰਕਰਮ 33 ਦੇ ਸਕੋਰ 'ਤੇ ਅਕਸ਼ਰ ਪਟੇਲ ਦੇ ਹੱਥੋਂ ਬੋਲਡ ਹੋ ਗਏ।

ਮਾਰਕਰਮ ਦੇ ਆਊਟ ਹੋਣ ਤੋਂ ਬਾਅਦ ਡੇਵਿਡ ਮਿਲਰ ਅਤੇ ਡੀ ਕਾਕ ਨੇ ਪਾਰੀ ਨੂੰ ਸੰਭਾਲਿਆ ਅਤੇ ਅਫ਼ਰੀਕਾ ਦਾ ਕੋਈ ਹੋਰ ਵਿਕਟ ਨਹੀਂ ਡਿੱਗਣ ਦਿੱਤਾ। ਅਫਰੀਕੀ ਟੀਮ ਦੀ ਤਰਫੋਂ ਡੇਵਿਡ ਮਿਲਰ ਨੇ 47 ਗੇਂਦਾਂ ਵਿੱਚ ਸੱਤ ਛੱਕਿਆਂ ਅਤੇ ਅੱਠ ਚੌਕਿਆਂ ਦੀ ਮਦਦ ਨਾਲ 106 ਦੌੜਾਂ ਦੀ ਪਾਰੀ ਖੇਡੀ। ਉਸ ਤੋਂ ਇਲਾਵਾ ਕਵਿੰਟਨ ਡੀ ਕਾਕ ਨੇ 48 ਗੇਂਦਾਂ 'ਤੇ ਚਾਰ ਛੱਕਿਆਂ ਅਤੇ ਤਿੰਨ ਚੌਕਿਆਂ ਦੀ ਮਦਦ ਨਾਲ 69 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਹਾਲਾਂਕਿ ਇਨ੍ਹਾਂ ਦੋਵਾਂ ਦੀ ਪਾਰੀ ਵੀ ਅਫਰੀਕੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ ਅਤੇ ਭਾਰਤ ਨੇ ਇਹ ਮੈਚ 16 ਦੌੜਾਂ ਨਾਲ ਜਿੱਤ ਲਿਆ।

ਭਾਰਤ ਨੂੰ 238 ਦੌੜਾਂ ਦਾ ਟੀਚਾ ਦਿੱਤਾ ਸੀ
ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ 'ਚ 3 ਵਿਕਟਾਂ 'ਤੇ 237 ਦੌੜਾਂ ਬਣਾਈਆਂ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਕੇਐਲ ਰਾਹੁਲ ਨੇ ਪਹਿਲੀ ਵਿਕਟ ਲਈ 9.5 ਓਵਰਾਂ ਵਿੱਚ 96 ਦੌੜਾਂ ਜੋੜੀਆਂ। ਰੋਹਿਤ ਸ਼ਰਮਾ ਨੇ 37 ਗੇਂਦਾਂ 'ਤੇ 43 ਦੌੜਾਂ ਬਣਾਈਆਂ, ਜਦਕਿ ਕੇਐੱਲ ਰਾਹੁਲ ਨੇ 28 ਗੇਂਦਾਂ 'ਤੇ 57 ਦੌੜਾਂ ਦਾ ਯੋਗਦਾਨ ਪਾਇਆ।

ਇਨ੍ਹਾਂ ਦੋਵਾਂ ਦੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਵਿਰਾਟ ਕੋਹਲੀ ਅਤੇ ਸੂਰਿਆਕੁਮਾਰ ਯਾਦਵ ਨੇ ਤੂਫਾਨੀ ਤਰੀਕੇ ਨਾਲ ਬੱਲੇਬਾਜ਼ੀ ਕੀਤੀ। ਸੂਰਿਆਕੁਮਾਰ ਯਾਦਵ ਨੇ 22 ਗੇਂਦਾਂ 'ਤੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਦੌਰਾਨ 5 ਛੱਕੇ ਅਤੇ 5 ਚੌਕੇ ਲਗਾਏ। ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ 28 ਗੇਂਦਾਂ 'ਤੇ ਨਾਬਾਦ 49 ਦੌੜਾਂ ਬਣਾਈਆਂ। ਇਨ੍ਹਾਂ ਬੱਲੇਬਾਜ਼ਾਂ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ 237 ਦੌੜਾਂ ਦਾ ਵੱਡਾ ਸਕੋਰ ਬਣਾ ਸਕਿਆ। ਹਾਲਾਂਕਿ ਦੱਖਣੀ ਅਫਰੀਕਾ ਦੀ ਟੀਮ ਇਸ ਟੀਚੇ ਨੂੰ ਹਾਸਲ ਨਹੀਂ ਕਰ ਸਕੀ ਅਤੇ 221 ਦੌੜਾਂ ਬਣਾ ਕੇ 16 ਦੌੜਾਂ ਨਾਲ ਮੈਚ ਹਾਰ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget