ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਕੀਤਾ ਕਮਾਲ ! ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤੇ ਸੋਨ ਤਮਗ਼ੇ
ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ।
Punjab News: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।
ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ। 1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ।
ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ। ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ।
ਚੱਕ ਦੇ ਇੰਡਿਆ 🇮🇳
— AAP Punjab (@AAPPunjab) February 18, 2024
ਤਹਿਰਾਨ ‘ਚ ਹੋਈ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਚ @Tajinder_Singh3 ਤੇ @HarmilanBains ਨੇ ਜਿੱਤੇ ਸੋਨ ਤਮਗ਼ੇ 🏅
▶️ ਮਲੇਸ਼ਿਆ ਵਿਖੇ ਬੈਡਮਿੰਟਨ ਚੈਂਪੀਅਨਸ਼ਿਪ ‘ਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ@BhagwantMann ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਨਾਲ਼… pic.twitter.com/VYEkLkdqnM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ।