INDIA vs SINGAPORE Hockey Match: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਸਵਿਤਾ ਪੂਨੀਆ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਸਿੰਗਾਪੁਰ ਨੂੰ 13-0 ਨਾਲ ਹਰਾਇਆ ਹੈ। ਭਾਰਤ ਲਈ ਸੰਗੀਤਾ ਕੁਮਾਰੀ ਨੇ 3 ਗੋਲ ਕੀਤੇ। ਇਸ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਭਾਰਤੀ ਟੀਮ ਨੂੰ ਮਲੇਸ਼ੀਆ, ਦੱਖਣੀ ਕੋਰੀਆ, ਹਾਂਗਕਾਂਗ ਤੇ ਸਿੰਗਾਪੁਰ ਦੇ ਨਾਲ ਪੂਲ-ਏ ਵਿੱਚ ਰੱਖਿਆ ਗਿਆ ਹੈ।


ਸਿੰਗਾਪੁਰ ਨੂੰ ਲਗਾਤਾਰ ਦੂਜੀ ਹਾਰ ਮਿਲੀ

ਇਸ ਪੂਲ ਦੇ ਪਹਿਲੇ ਮੈਚ ਵਿੱਚ ਮਲੇਸ਼ੀਆ ਨੇ ਹਾਂਗਕਾਂਗ ਨੂੰ 8-0 ਨਾਲ ਹਰਾਇਆ ਸੀ। ਜਦਕਿ ਦੂਜੇ ਮੈਚ ਵਿੱਚ ਦੱਖਣੀ ਕੋਰੀਆ ਨੇ ਸਿੰਗਾਪੁਰ ਨੂੰ 4-0 ਨਾਲ ਹਰਾਇਆ। ਹੁਣ ਭਾਰਤੀ ਟੀਮ ਨੇ ਸਿੰਗਾਪੁਰ ਨੂੰ 13-0 ਦੇ ਵੱਡੇ ਫਰਕ ਨਾਲ ਹਰਾਇਆ ਹੈ। ਇਸ ਤਰ੍ਹਾਂ ਸਿੰਗਾਪੁਰ ਦੀ ਟੀਮ ਨੂੰ ਲਗਾਤਾਰ ਦੂਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦਰਅਸਲ ਭਾਰਤੀ ਮਹਿਲਾ ਹਾਕੀ ਟੀਮ ਨੂੰ ਜਿੱਤ ਦੀ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਭਾਰਤੀ ਪ੍ਰਸ਼ੰਸਕਾਂ ਨੂੰ ਆਸ ਹੈ ਕਿ ਸਵਿਤਾ ਪੂਨੀਆ ਦੀ ਅਗਵਾਈ ਹੇਠ ਭਾਰਤੀ ਮਹਿਲਾ ਹਾਕੀ ਟੀਮ ਯਕੀਨੀ ਤੌਰ 'ਤੇ ਸੋਨ ਤਮਗਾ ਜਿੱਤਣ 'ਚ ਸਫਲ ਰਹੇਗੀ।


ਸੰਗੀਤਾ ਕੁਮਾਰੀ ਨੇ ਹੈਟ੍ਰਿਕ ਨਾਲ ਦਵਾਈ ਭਾਰਤ ਨੂੰ ਵੱਡੀ ਜਿੱਤ


ਉੱਥੇ ਹੀ ਜੇਕਰ ਭਾਰਤ-ਸਿੰਗਾਪੁਰ ਮੈਚ ਦੀ ਗੱਲ ਕਰੀਏ ਤਾਂ ਉਦਿਤਾ ਨੇ ਪਹਿਲਾ ਗੋਲ ਕੀਤਾ। ਇਸ ਤੋਂ ਬਾਅਦ ਦੀਪਿਕਾ ਨੇ ਗੋਲ ਕਰਕੇ ਭਾਰਤ ਨੂੰ 2-0 ਨਾਲ ਅੱਗੇ ਕਰ ਦਿੱਤਾ। ਇਸ ਤੋਂ ਬਾਅਦ ਭਾਰਤੀ ਖਿਡਾਰੀਆਂ ਨੇ ਹਮਲੇ ਜਾਰੀ ਰੱਖੇ। ਖਾਸ ਤੌਰ 'ਤੇ ਸੰਗੀਤਾ ਕੁਮਾਰੀ ਨੇ ਹੈਟ੍ਰਿਕ ਗੋਲ ਦਾਗ ਕੇ ਭਾਰਤੀ ਟੀਮ ਨੂੰ ਵੱਡੀ ਜਿੱਤ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ। 


ਹਾਲਾਂਕਿ ਹੁਣ ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਨੂੰ ਪੂਲ ਮੈਚ ਵਿੱਚ ਮਲੇਸ਼ੀਆ, ਦੱਖਣੀ ਕੋਰੀਆ ਤੇ ਹਾਂਗਕਾਂਗ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ ਅੱਜ ਸੁਨੀਲ ਛੇਤਰੀ ਦੀ ਅਗਵਾਈ ਵਿੱਚ ਭਾਰਤੀ ਪੁਰਸ਼ ਟੀਮ ਸਾਊਦੀ ਅਰਬ ਖਿਲਾਫ ਮੈਦਾਨ ਵਿੱਚ ਉਤਰੇਗੀ। ਆਖਰੀ-16 ਦੌਰ 'ਚ ਭਾਰਤ ਦਾ ਇਹ ਪਹਿਲਾ ਮੈਚ ਹੋਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।