ਅਨਿਲ ਜੈਨ ਦੀ ਰਿਪੋਰਟ
Sangrur News: ਬੇਸ਼ੱਕ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹਾ ਹੈ। ਅਹਿਮ ਗੱਲ ਹੈ ਕਿ ਇਹ ਖਿਡਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਦਾ ਹੀ ਹੈ।
ਮੁੱਕੇਬਾਜ਼ੀ ਵਿੱਚ ਸੋਨ ਤਗ਼ਮਾ ਜੇਤੂ ਖਿਡਾਰੀ ਮਨੋਜ ਕੁਮਾਰ ਨੇ ਕਿਹਾ ਕਿ ਮੈਂ ਝਾੜੂ ਨਾਲ ਮਿੱਟੀ ਨਹੀਂ ਝਾੜ ਰਿਹਾ ਸਗੋਂ ਆਪਣੇ ਕਰੀਅਰ ਨੂੰ ਸਾਫ਼ ਕਰ ਰਿਹਾ ਹਾਂ। ਮੈਂ ਆਪਣੀ ਪੂਰੀ ਜ਼ਿੰਦਗੀ ਮੁੱਕੇਬਾਜ਼ੀ ਵਿੱਚ ਬਰਬਾਦ ਕਰ ਦਿੱਤੀ ਹੈ ਪਰ ਅੱਜ ਹਾਲਾਤ ਇਹ ਹਨ ਕਿ ਰੋਜ਼ੀ ਰੋਟੀ ਲਈ ਸਫਾਈ ਦੀ ਕੰਮ ਕਰਨਾ ਪੈ ਰਿਹਾ ਹੈ।
ਉਸ ਨੇ ਕਿਹਾ ਕਿ ਜ਼ਿੰਦਗੀ ਵਾਂਗ ਮੇਰੇ ਤਗਮੇ ਵੀ ਉਲਝੇ ਹੋਏ ਹਨ। ਨੈਸ਼ਨਲ ਬਾਕਸਿੰਗ ਚੈਂਪੀਅਨ ਮਨੋਜ ਦੇ ਚਿਹਰੇ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਉਸ ਨੇ ਕਿਹਾ ਕਿ ਮੁੱਕੇਬਾਜ਼ੀ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।
ਦੱਸ ਦਈਏ ਕਿ 30 ਸਾਲਾ ਮਨੋਜ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਆਪਣਾ ਗੁਜ਼ਾਰਾ ਚਲਾਉਣ ਲਈ ਝਾੜੂ ਮਾਰਦਾ ਹੈ। ਮਨੋਜ ਮਜਬੂਰੀਆਂ ਤੇ ਆਰਥਿਕ ਤੰਗੀ ਕਾਰਨ ਮੁੱਕੇਬਾਜ਼ੀ ਤੋਂ ਨਾਰਾਜ਼ ਹੋ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਦਦ ਦੀ ਮੰਗ ਕਰ ਰਿਹਾ ਹੈ।
Sangrur News: ਫਰਨੀਚਰ ਸ਼ੋਅਰੂਮ ਦੇ ਮਾਲਕ ਵੱਲੋਂ ਸਫਾਈ ਕਰਨ ਵਾਲੀ ਔਰਤ ਨਾਲ ਬਲਾਤਕਾਰ, ਕੇਸ ਦਰਜ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ