Punjab News: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ।


ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ  15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। 


ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।


ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।