ਜਾਪਾਨ ਦੇ ਪ੍ਰਧਾਨਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੂੰ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਆਈਓਸੀ ਸਹਿਮਤ ਹੋ ਗਈ ਤੇ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ।
ਮੈਂ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੀ ਪੇਸ਼ਕਸ਼ ਕੀਤੀ ਅਤੇ ਚੇਅਰਮੈਨ ਬਾਕ ਇਸ ਵਿੱਚ 100 ਪ੍ਰਤੀਸ਼ਤ ਸਹਿਮਤ ਹੋ ਗਏ।- ਆਬੇ
ਕੋਰੋਨਾਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਕੈਨੇਡਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਆਪਣੇ ਖਿਡਾਰੀਆਂ ਨੂੰ ਨਹੀਂ ਭੇਜੇਗਾ। 2020 ‘ਚ ਟੋਕਿਓ ਓਲੰਪਿਕਸ ਆਯੋਜਤ ਹੋਣ ਵੇਲੇ ਯੂਐਸ ਨੇ ਆਪਣੇ ਖਿਡਾਰੀਆਂ ਨੂੰ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਕੈਨੇਡਾ ਅਤੇ ਅਮਰੀਕਾ ਦੇ ਫੈਸਲੇ ਤੋਂ ਬਾਅਦ ਨਿਊਜ਼ੀਲੈਂਡ, ਜਰਮਨੀ, ਇੰਗਲੈਂਡ ਵੀ ਓਲੰਪਿਕ ਕਮੇਟੀ ‘ਤੇ ਖੇਡਾਂ ਮੁਲਤਵੀ ਕਰਨ ਲਈ ਦਬਾਅ ਪਾਇਆ।
ਭਾਰਤੀ ਅਥਲੀਟ ਵੀ ਓਲੰਪਿਕ ਖੇਡਾਂ ਮੁਲਤਵੀ ਕਰਨ ਦੀ ਮੰਗ ਕਰ ਰਹੇ ਸੀ। ਇਸ ਤੋਂ ਇਲਾਵਾ ਅਭਿਆਸ ਸੈਸ਼ਨ ਰੱਦ ਹੋਣ ਕਾਰਨ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਦਾ ਮੌਕਾ ਵੀ ਨਹੀਂ ਮਿਲ ਰਿਹਾ ਸੀ।