ਪੜਚੋਲ ਕਰੋ

‘ਖੇਡਾਂ ਹਲਕਾ ਸੁਨਾਮ ਦੀਆਂ’ 'ਚ ਮਿਲਣਗੀਆਂ 5 ਫੁੱਟ ਤੋਂ ਵੀ ਉੱਚੀਆਂ ਟਰਾਫੀਆਂ, 2037 ਖਿਡਾਰੀ ਵਿਖਾਉਣਗੇ ਜੌਹਰ

ਅਮਨ ਅਰੋੜਾ ਨੇ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਖੇਡਾਂ ਪ੍ਰਤੀ ਸਾਰਥਕ ਸੋਚ ਉੱਤੇ ਪਹਿਰਾ ਦਿੰਦੇ ਹੋਏ ਤੇ ਹਲਕਾ ਸੁਨਾਮ ਦੇ ਹਰ ਵਰਗ ਦੇ ਨਾਗਰਿਕਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ' ਖੇਡਾਂ ਹਲਕਾ ਸੁਨਾਮ ਦੀਆਂ ' ਦਾ ਆਯੋਜਨ ਕੀਤਾ ਜਾ ਰਿਹੈ।

ਅਨਿਲ ਜੈਨ ਦੀ ਰਿਪੋਰਟ

ਸੰਗਰੂਰ: ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ 4 ਤੇ 5 ਫਰਵਰੀ ਨੂੰ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਜਾਣ ਵਾਲੀ ‘ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ’ ਦੇ ਜੇਤੂਆਂ ਨੂੰ ਇਨਾਮ ਵਜੋਂ ਪ੍ਰਦਾਨ ਕੀਤੀ ਜਾਣ ਵਾਲੀ ਵੱਡ ਆਕਾਰੀ ਟਰਾਫ਼ੀ ਲਾਂਚ ਕੀਤੀ ਗਈ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਖੇਡਾਂ ਪ੍ਰਤੀ ਸਾਰਥਕ ਸੋਚ ਉੱਤੇ ਪਹਿਰਾ ਦਿੰਦੇ ਹੋਏ ਤੇ ਹਲਕਾ ਸੁਨਾਮ ਦੇ ਹਰ ਵਰਗ ਦੇ ਨਾਗਰਿਕਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ' ਖੇਡਾਂ ਹਲਕਾ ਸੁਨਾਮ ਦੀਆਂ ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜ ਫੁੱਟ ਤੋਂ ਵੱਧ ਉਚਾਈ ਵਾਲੀਆਂ ਇਹ ਟਰਾਫੀਆਂ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈਆਂ ਗਈਆਂ ਹਨ ਤਾਂ ਜੋ ਇਨ੍ਹਾਂ ਨੂੰ ਹਾਸਲ ਕਰਨ ਲਈ ਖਿਡਾਰੀ ਟੀਮ ਪੱਧਰ ਉੱਤੇ ਸਰਵੋਤਮ ਖੇਡ ਪ੍ਰਦਰਸ਼ਨ ਲਈ ਪ੍ਰੇਰਿਤ ਹੋਣ ਅਤੇ ਜਿੱਤ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੀ ਇਹ ਟਰਾਫੀਆਂ ਨਿਰੰਤਰ ਉਨ੍ਹਾਂ ਖਿਡਾਰੀਆਂ ਦੀ ਹੱਲਾਸ਼ੇਰੀ ਦਾ ਜ਼ਰੀਆ ਬਣਦੀਆਂ ਰਹਿਣ। 

ਅਮਨ ਅਰੋੜਾ ਨੇ ਦੱਸਿਆ ਕਿ ਇਸ ਖੇਡ ਕੁੰਭ ਲਈ ਹਲਕਾ ਸੁਨਾਮ ਦੀਆਂ 207 ਟੀਮਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਜਿਸ ਤਹਿਤ 2037 ਖਿਡਾਰੀਆਂ ਵੱਲੋਂ ਵੱਖ ਵੱਖ ਵਰਗਾਂ ਵਿੱਚ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕਰਦਿਆਂ ਕਿਸਮਤ ਅਜਮਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਇਸ ਸੁਪਰ ਲੀਗ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਟੀ ਸ਼ਰਟ ਦਿੱਤੀ ਜਾਵੇਗੀ।

ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ ’ਤੇ ਬਣਾਈ ਫਾਊਂਡੇਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋਕ ਸੇਵਾ ਵਜੋਂ ਵੱਖ ਵੱਖ ਕੰਮ ਕੀਤੇ ਜਾ ਰਹੇ ਹਨ ਅਤੇ ਪਹਿਲੀ ਵਾਰ ਏਨੇ ਵੱਡੇ ਪੱਧਰ ਉੱਤੇ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦਾ ਤਹੱਈਆ ਕੀਤਾ ਗਿਆ ਹੈ ਜਿਸ ਦੀ ਦਿਸ਼ਾ ਵਿੱਚ ਇਹ ਖੇਡ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦੀ ਸਫ਼ਲਤਾ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਮਹੀਨਿਆਂ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਖੇਡ ਕੁੰਭ ਕਰਵਾਇਆ ਗਿਆ ਸੀ ਜਿਸ ਵਿੱਚ ਲੱਖਾਂ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਸੀ ਜਿਸ ਤੋ ਬਾਅਦ ਸੁਨਾਮ ਦੀ ਹਰੇਕ ਗਲੀ ਹਰ ਘਰ ਵਿੱਚ ਖਿਡਾਰੀ ਪੈਦਾ ਕਰਨ ਦੀ ਸ਼ੁਰੂਆਤ ਹੋਈ ਹੈ ਜਿਸ ਤਹਿਤ ਸ਼ਹੀਦ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਕੇ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸਿ਼ੰਗ ਅਤੇ ਰੱਸਾਕਸੀ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। 

ਉਨ੍ਹਾਂ ਦੱਸਿਆ ਕਿ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਪਹਿਲੇ ਇਨਾਮ ਵਜੋ 21 ਹਜ਼ਾਰ ਰੁਪਏ, ਦੂਜੇ ਇਨਾਮ ਵਜੋ 11 ਹਜ਼ਾਰ ਰੁਪਏ ਤੇ ਤੀਜੇ ਇਨਾਮ ਵਜੋ 51 ਸੌ ਰੁਪਏ ਦੀ ਨਗਦ ਰਾਸ਼ੀ ਨਾਲ ਵੀ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਦਮਸ਼੍ਰੀ ਕੌਰ ਸਿੰਘ ਤੇ ਪਦਮਸ਼੍ਰੀ ਸੁਨੀਤਾ ਰਾਣੀ ਨੂੰ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਟਾਪ ਹੈਡਲਾਈਨ

ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

Embed widget