ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਪ੍ਰਕੋਪ ਪੂਰੇ ਵਿਸ਼ਵ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਬਹੁਤ ਸਾਰੇ ਲੋਕ ਸਮਾਜਕ ਦੂਰੀਆਂ ਤੇ ਮਾਸਕ ਦੀ ਵਰਤੋਂ ਦੇ ਨਿਯਮਾਂ ਨੂੰ ਤੋੜ ਰਹੇ ਹਨ, ਜਿਸ ਦਾ ਨਤੀਜਾ ਇਹ ਹੈ ਕਿ ਉਹ ਕੋਰੋਨਾ ਪੌਜ਼ੇਟਿਵ ਆ ਰਹੇ ਹਨ। ਅਜਿਹਾ ਹੀ ਦੁਨੀਆ ਦੇ ਸਭ ਤੋਂ ਤੇਜ਼ ਦੌੜਾਕ ਉਸੈਨ ਬੋਲਟ ਨਾਲ ਹੋਇਆ ਹੈ। ਹੁਣ ਬੋਲਟ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।


ਦੱਸ ਦਈਏ ਕਿ ਹਾਲ ਹੀ ਵਿੱਚ ਉਸ ਨੇ ਆਪਣਾ ਜਨਮ ਦਿਨ ਮਨਾਇਆ ਜਿੱਥੇ ਲੋਕ ਬਗੈਰ ਮਾਸਕ ਤੇ ਸਮਾਜਕ ਦੂਰੀਆਂ ਤੋਂ ਪਾਰਟੀ ਵਿੱਚ ਸ਼ਾਮਲ ਹੋਏ। ਇੰਗਲਿਸ਼ ਫੁਟਬਾਲਰ ਰਹੀਮ ਸਟਰਲਿੰਗ ਵੀ ਪਾਰਟੀ ਵਿੱਚ ਸ਼ਾਮਲ ਹੋਏ ਸੀ।

ਇਸ ਦੇ ਨਾਲ ਹੀ ਜਾਣਕਾਰੀ ਲਈ ਦੱਸ ਦਈਏ ਕਿ ਬੋਲਟ ਨੇ 2017 ਲੰਡਨ ਵਰਲਡ ਚੈਂਪੀਅਨਸ਼ਿਪ ਵਿੱਚ 100 ਮੀਟਰ ਈਵੈਂਟ ਵਿੱਚ ਤੀਜਾ ਸਥਾਨ ਹਾਸਲ ਕਰਨ ਤੋਂ ਬਾਅਦ ਆਪਣੇ ਸ਼ਾਨਦਾਰ ਕੈਰੀਅਰ ਨੂੰ ਅਲਵਿਦਾ ਕਿਹਾ। ਸਿਪ੍ਰਿੰਟਿੰਗ ਤੋਂ ਸੰਨਿਆਸ ਲੈਣ ਤੋਂ ਬਾਅਦ ਬੋਲਟ ਨੇ ਪੇਸ਼ੇਵਰ ਫੁਟਬਾਲ ਵਿੱਚ ਆਪਣਾ ਹੱਥ ਅਜ਼ਮਾਇਆ, ਜਿੱਥੇ ਉਸ ਨੇ ਅਕਤੂਬਰ 2018 ਵਿਚ ਆਸਟਰੇਲੀਆ-ਏ ਲੀਗ ਦੀ ਟੀਮ ਸੈਂਟਰਲ ਕੋਸਟ੍ਰਲ ਮਰੀਨਰਜ਼ ਨਾਲ ਅਭਿਆਸ ਕੀਤਾ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904