Vinesh Phogat: ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਦਿੱਲੀ ਪੁਲਿਸ 'ਤੇ ਵੱਡਾ ਦੋਸ਼ ਲਗਾਇਆ ਹੈ। ਦਰਅਸਲ, ਵਿਨੇਸ਼ ਫੋਗਾਟ ਨੇ ਐਕਸ (ਟਵਿਟਰ) 'ਤੇ ਪੋਸਟ ਕੀਤਾ ਹੈ। ਇਸ ਪੋਸਟ 'ਚ ਉਨ੍ਹਾਂ ਲਿਖਿਆ ਹੈ ਕਿ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ ਅਦਾਲਤ 'ਚ ਗਵਾਹੀ ਦੇਣ ਜਾ ਰਹੀਆਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਹਟਾ ਦਿੱਤੀ ਹੈ। ਦਿੱਲੀ ਪੁਲਿਸ ਤੋਂ ਇਲਾਵਾ ਭਾਰਤੀ ਪਹਿਲਵਾਨ ਨੇ ਦਿੱਲੀ ਮਹਿਲਾ ਕਮਿਸ਼ਨ ਨੂੰ ਵੀ ਟੈਗ ਕੀਤਾ ਹੈ।






 




ਵਿਨੇਸ਼ ਫੋਗਾਟ ਦਾ ਦਾਅਵਾ ਹੈ ਕਿ ਬ੍ਰਿਜ ਭੂਸ਼ਣ ਦੇ ਖਿਲਾਫ ਕੋਰਟ 'ਚ ਗਵਾਹੀ ਦੇਣ ਵਾਲੀਆਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਖੋਹ ਲਈ ਗਈ ਹੈ ਪਰ ਦਿੱਲੀ ਪੁਲਿਸ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਵਾਪਸ ਲੈਣ ਦਾ ਕੋਈ ਹੁਕਮ ਨਹੀਂ ਹੈ। ਜੇਕਰ ਸੁਰੱਖਿਆ ਕਰਮਚਾਰੀਆਂ ਦੇ ਆਉਣ 'ਚ ਦੇਰੀ ਹੋਈ ਹੈ ਤਾਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।



 



 



 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।