Vinesh Phogat CAS Hearing: ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ਵਿੱਚ ਕੁਸ਼ਤੀ ਦੇ ਫਾਈਨਲ ਤੋਂ ਪਹਿਲਾਂ 100 ਗ੍ਰਾਮ ਵੱਧ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਇਹ ਤੈਅ ਮੰਨਿਆ ਜਾ ਰਿਹਾ ਸੀ ਕਿ ਵਿਨੇਸ਼ ਸੋਨ ਤਮਗਾ ਜਿੱਤੇਗੀ ਪਰ ਫਾਈਨਲ ਵਾਲੇ ਦਿਨ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ। ਇਸ ਤੋਂ ਬਾਅਦ ਵਿਨੇਸ਼ ਨੇ ਸੀਏਐਸ ਨੂੰ ਸਿਲਵਰ ਮੈਡਲ ਦਿਵਾਉਣ ਦੀ ਅਪੀਲ ਕੀਤੀ ਸੀ। ਇਸ ਬਾਰੇ ਅੱਜ ਰਾਤ ਨੂੰ ਫੈਸਲਾ ਲਿਆ ਜਾਣਾ ਹੈ।
ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਦਾ ਕੇਸ ਭਾਰਤ ਦੇ ਸਭ ਤੋਂ ਵੱਡੇ ਵਕੀਲ ਹਰੀਸ਼ ਸਾਲਵੇ ਲੜ ਰਹੇ ਹਨ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟ (CAS) ਪਹਿਲਵਾਨ ਵਿਨੇਸ਼ ਫੋਗਾਟ ਦੀ ਓਲੰਪਿਕ ਅਯੋਗਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅੱਜ ਭਾਰਤੀ ਸਮੇਂ ਅਨੁਸਾਰ ਰਾਤ 9:30 ਵਜੇ ਆਪਣਾ ਫੈਸਲਾ ਸੁਣਾਏਗੀ। ਹੁਣ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟ ਅੱਜ ਆਪਣਾ ਫੈਸਲਾ ਸੁਣਾਏਗੀ ਕਿ ਵਿਨੇਸ਼ ਫੋਗਾਟ ਨੂੰ ਚਾਂਦੀ ਦਾ ਤਗਮਾ ਮਿਲੇਗਾ ਜਾਂ ਨਹੀਂ।
ਰਿਪੋਰਟ ਮੁਤਾਬਕ ਵਿਨੇਸ਼ ਫੋਗਾਟ ਵੱਲੋਂ ਸੁਣਵਾਈ ਦੌਰਾਨ ਕਈ ਮੁੱਦੇ ਉਠਾਏ ਗਏ। ਸੁਣਵਾਈ ਦੌਰਾਨ ਦਲੀਲ ਦਿੱਤੀ ਗਈ ਸੀ ਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਵਿਨੇਸ਼ ਫੋਗਾਟ ਨੇ ਕੋਈ ਧੋਖਾਧੜੀ ਨਹੀਂ ਕੀਤੀ ਹੈ, ਇਸ ਲਈ ਉਸ ਨੂੰ ਚਾਂਦੀ ਦਾ ਤਗਮਾ ਦਿੱਤਾ ਜਾਣਾ ਚਾਹੀਦਾ ਹੈ। ਦੂਸਰਾ ਪੱਖ ਅੱਗੇ ਰੱਖਿਆ ਗਿਆ ਹੈ ਕਿ ਵਿਨੇਸ਼ ਫੋਗਾਟ ਦਾ ਭਾਰ ਵਧਣਾ ਸਰੀਰ ਦੀ ਇੱਕ ਕੁਦਰਤੀ ਰਿਕਵਰੀ ਪ੍ਰਕਿਰਿਆ ਸੀ, ਜਿਸ ਵਿੱਚ ਉਹ ਕੁਝ ਨਹੀਂ ਕਰ ਸਕਦੀ ਸੀ।
ਇਸ ਤੋਂ ਇਲਾਵਾ ਇਹ ਦਾਅਵਾ ਕੀਤਾ ਗਿਆ ਹੈ ਕਿ ਇੱਕ ਅਥਲੀਟ ਨੂੰ ਆਪਣੇ ਸਰੀਰ ਦੀ ਦੇਖਭਾਲ ਕਰਨ ਦਾ ਅਧਿਕਾਰ ਹੈ। ਚੌਥੀ ਅਤੇ ਆਖਰੀ ਦਲੀਲ ਇਹ ਦਿੱਤੀ ਗਈ ਹੈ ਕਿ ਪਹਿਲੇ ਦਿਨ ਵਿਨੇਸ਼ ਦਾ ਭਾਰ ਨਿਰਧਾਰਤ ਮਾਪਦੰਡਾਂ ਤੋਂ ਘੱਟ ਸੀ। ਇਸ ਦੌਰਾਨ ਪੌਸ਼ਟਿਕ ਚੀਜ਼ਾਂ ਦਾ ਸੇਵਨ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ।
ਰਿਪੋਰਟ ਮੁਤਾਬਕ ਮਾਮਲੇ ਦੀ ਸੁਣਵਾਈ ਦੌਰਾਨ ਕਰੀਬ ਇੱਕ ਘੰਟੇ ਤੱਕ ਬਹਿਸ ਚੱਲੀ। ਹੁਣ ਇਸ ਬਾਰੇ ਫੈਸਲਾ ਅੱਜ ਆਵੇਗਾ। ਸੂਤਰਾਂ ਦੀ ਮੰਨੀਏ ਤਾਂ ਵਿਨੇਸ਼ ਫੋਗਾਟ ਅਤੇ ਯੂਨਾਈਟਿਡ ਵਰਲਡ ਰੈਸਲਿੰਗ ਦੇ ਦੋਵਾਂ ਧਿਰਾਂ ਵਿਚਾਲੇ ਕਰੀਬ ਇਕ ਘੰਟੇ ਤੱਕ ਬਹਿਸ ਚੱਲੀ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਵਿਨੇਸ਼ ਫੋਗਾਟ ਦੇ ਮਾਮਲੇ ਨੂੰ ਸੀਏਐਸ ਵਿੱਚ ਲੈ ਜਾਣ ਦੇ ਵਿਰੋਧ ਵਿੱਚ ਨਜ਼ਰ ਆਏ ਸਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਯੂਨਾਈਟਿਡ ਵਰਲਡ ਰੈਸਲਿੰਗ ਦੇ ਨਿਯਮਾਂ ਤਹਿਤ ਹੋ ਰਿਹਾ ਹੈ। ਅਜਿਹੇ 'ਚ ਉਨ੍ਹਾਂ ਨੂੰ ਦੋ ਚਾਂਦੀ ਤਮਗਾ ਜੇਤੂ ਐਲਾਨੇ ਜਾਣ ਦੀ ਉਮੀਦ ਬਹੁਤ ਘੱਟ ਜਾਪਦੀ ਹੈ।