ਧੋਨੀ ਤੇ ਰੋਹਿਤ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਹਾਸਲ ਕੀਤਾ ਇਹ ਵੱਡਾ ਮੁਕਾਮ, ਬਣਾਇਆ ਇਹ ਰਿਕਾਰਡ
ਵਿਰਾਟ ਕੋਹਲੀ ਟੀ -20 ਕ੍ਰਿਕਟ ਵਿੱਚ 10,000 ਦੌੜਾਂ ਬਣਾਉਣ ਵਾਲੇ ਵਿਸ਼ਵ ਦੇ ਪੰਜਵੇਂ ਅਤੇ ਪਹਿਲੇ ਭਾਰਤੀ ਬੱਲੇਬਾਜ਼ ਬਣ ਗਏ ਹਨ।

Virat Kohli Become First Indian to Score 10,000 Runs in T20 Cricket: ਵਿਰਾਟ ਕੋਹਲੀ ਟੀ -20 ਕ੍ਰਿਕਟ ਵਿੱਚ 10,000 ਦੌੜਾਂ ਬਣਾਉਣ ਵਾਲੇ ਵਿਸ਼ਵ ਦੇ ਪੰਜਵੇਂ ਅਤੇ ਪਹਿਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ ਆਈਪੀਐਲ 2021 ਦੇ 39 ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦੇ ਖਿਲਾਫ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੈਚ ਤੋਂ ਪਹਿਲਾਂ ਰਾਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਨੂੰ ਇਸ ਮੁਕਾਮ 'ਤੇ ਪਹੁੰਚਣ ਲਈ ਸਿਰਫ 13 ਦੌੜਾਂ ਦੀ ਲੋੜ ਸੀ ਅਤੇ ਉਸਨੇ ਜਸਪ੍ਰੀਤ ਬੁਮਰਾਹ ਦੀ ਗੇਂਦ 'ਤੇ ਛੱਕਾ ਮਾਰ ਕੇ ਟੀ-20 ਕ੍ਰਿਕਟ ਵਿੱਚ 10,000 ਦੌੜਾਂ ਬਣਾਈਆਂ।
ਕੋਹਲੀ, ਜਿਨ੍ਹਾਂ ਨੇ ਆਈਪੀਐਲ ਅਤੇ ਟੀ-20 ਵਿਸ਼ਵ ਕੱਪ ਤੋਂ ਬਾਅਦ ਇਸ ਫਾਰਮੈਟ ਵਿੱਚ ਭਾਰਤੀ ਕਪਤਾਨੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ, ਛੇਤੀ ਹੀ ਸਭ ਤੋਂ ਵੱਧ ਟੀ -20 ਦੌੜਾਂ ਬਣਾਉਣ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਚੌਥੇ ਸਥਾਨ ’ਤੇ ਪਹੁੰਚ ਗਏ। ਉਸਨੇ ਡੇਵਿਡ ਵਾਰਨਰ (10,019) ਨੂੰ ਪਿੱਛੇ ਛੱਡ ਦਿੱਤਾ ਹੈ।
ਟੀ -20 ਕ੍ਰਿਕਟ ਵਿੱਚ ਕੋਹਲੀ ਤੋਂ ਜ਼ਿਆਦਾ ਦੌੜਾਂ ਹੁਣ ਵੈਸਟਇੰਡੀਜ਼ ਦੇ ਕ੍ਰਿਸ ਗੇਲ (14,275 ਦੌੜਾਂ) ਅਤੇ ਕੀਰਨ ਪੋਲਾਰਡ (11,195 ਦੌੜਾਂ) ਅਤੇ ਪਾਕਿਸਤਾਨ ਦੇ ਸ਼ੋਏਬ ਮਲਿਕ (10,808 ਦੌੜਾਂ) ਦੇ ਨਾਂ ਦਰਜ ਹਨ।
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















