ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣੀ ਸ਼ਾਨਦਾਰ ਖੇਡ ਲਈ ਜਾਣੇ ਜਾਂਦੇ ਹਨ। ਕੋਹਲੀ ਆਪਣੀ ਖੇਡ ਦੇ ਨਾਲ ਫਿਟਨੈਸ ਵੱਲ ਵੀ ਪੂਰਾ ਧਿਆਨ ਦਿੰਦੇ ਹਨ। ਕੋਰੋਨਾ ਵਾਇਰਸ ਦੌਰਾਨ ਕ੍ਰਿਕਟ ਤੋਂ ਮਿਲੇ ਬਰੇਕ ਕਾਰਨ ਕੋਹਲੀ ਐਕਸਰਸਾਇਜ਼ ਕਰਦੇ ਅਕਸਰ ਦੇਖੇ ਗਏ ਹਨ।
ਇਸ ਦੌਰਾਨ ਕੋਹਲੀ ਨੇ ਆਪਣੀ ਐਕਸਰਸਾਇਜ਼ ਦਾ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਕੋਹਲੀ ਦੇ ਇਸ ਵੀਡੀਓ ਨੂੰ ਲੋਕ ਖੂਬ ਪਸੰਦ ਕਰ ਰਹੇ ਹਨ। ਵੀਡੀਓ 'ਚ ਕੋਹਲੀ ਵੇਟ ਟ੍ਰੇਨਿੰਗ ਕਰਦੇ ਦਿਖਾਈ ਦੇ ਰਹੇ ਹਨ।
ਕੋਹਲੀ ਨੇ ਇਕ ਦਿਨ ਪਹਿਲਾਂ ਵੀ ਆਪਣਾ ਐਕਸਰਸਾਇਜ਼ ਕਰਦਿਆਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ। ਉਸ ਵੀਡੀਓ 'ਚ ਉਹ ਫਲਾਈ ਪੁਸ਼ ਅਪਸ ਕਰਦੇ ਦਿਖਾਈ ਦਿੱਤੇ ਸਨ। ਟਵਿੱਟਰ 'ਤੇ ਵੀਡੀਓ ਨੂੰ ਲਗਪਗ 12 ਲੱਖ ਲੋਕਾਂ ਨੇ ਦੇਖਿਆ ਸੀ।
ਫਿਟਨੈਸ ਪ੍ਰਤੀ ਆਪਣੇ ਜਨੂੰਨ ਨੂੰ ਲੈਕੇ ਕੋਹਲੀ ਸਿਰਫ਼ ਸਾਥੀ ਖਿਡਾਰੀਆਂ ਹੀ ਨਹੀਂ ਸਗੋਂ ਦੂਜੇ ਦੇਸ਼ਾਂ ਦੇ ਖਿਡਾਰੀਆਂ ਦੇ ਵੀ ਰੋਲ ਮਾਡਲ ਹਨ।
ਇਹ ਵੀ ਪੜ੍ਹੋ: ਯੂਪੀ 'ਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਾਤਲ ਦੀ ਮਾਂ ਨੇ ਕਿਹਾ 'ਐਨਕਾਊਂਟਰ ਚ ਮਾਰ ਦਿਉ'ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
