Wasim Akram On MS Dhoni: IPL ਦੇ 16ਵੇਂ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ (CSK) ਦੀ ਜਿੱਤ ਤੋਂ ਬਾਅਦ ਵਿਸ਼ਵ ਕ੍ਰਿਕਟ ਵਿੱਚ ਇੱਕ ਵਾਰ ਫਿਰ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਦੀ ਚਰਚਾ ਦੇਖਣ ਨੂੰ ਮਿਲ ਰਹੀ ਹੈ। ਇਸ ਪੂਰੇ ਸੀਜ਼ਨ 'ਚ ਇਕ ਵਾਰ ਫਿਰ ਧੋਨੀ ਦੀ ਕਪਤਾਨੀ ਦਾ ਜਾਦੂ ਦੇਖਣ ਨੂੰ ਮਿਲਿਆ। ਜਿਸ ਕਾਰਨ ਚੇਨਈ ਦੀ ਟੀਮ 5ਵੀਂ ਵਾਰ ਆਈਪੀਐਲ ਟਰਾਫੀ ਆਪਣੇ ਨਾਮ ਕਰਨ ਵਿੱਚ ਕਾਮਯਾਬ ਰਹੀ। ਹੁਣ ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਵਸੀਮ ਅਕਰਮ ਨੇ ਵੀ ਧੋਨੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਦੁਨੀਆ 'ਚ ਚੰਗੇ ਲੋਕਾਂ ਨਾਲ ਹਮੇਸ਼ਾ ਚੰਗਾ ਹੀ ਹੁੰਦਾ ਹੈ।
ਪਾਕਿਸਤਾਨ ਦੇ ਸਾਬਕਾ ਕਪਤਾਨ ਵਸੀਮ ਅਕਰਮ ਨੇ ਇਕ ਖੇਡ ਵੈੱਬਸਾਈਟ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਮੈਂ ਹਮੇਸ਼ਾ ਲੋਕਾਂ ਨੂੰ ਕਹਿੰਦਾ ਹਾਂ ਕਿ ਇਸ ਦੁਨੀਆ 'ਚ ਚੰਗੇ ਲੋਕਾਂ ਨਾਲ ਚੰਗੀਆਂ ਗੱਲਾਂ ਹੁੰਦੀਆਂ ਹਨ। ਧੋਨੀ ਦੇ 5ਵੀਂ ਵਾਰ ਆਈਪੀਐਲ ਟਰਾਫੀ ਜਿੱਤਣ 'ਤੇ ਮੈਂ ਬਹੁਤ ਖੁਸ਼ ਹਾਂ। ਉਹ ਪੂਰੀ ਤਰ੍ਹਾਂ ਇਸ ਦਾ ਹੱਕਦਾਰ ਸੀ। ਵਸੀਮ ਅਕਰਮ ਨੇ ਇਸ ਤੋਂ ਪਹਿਲਾਂ ਵੀ ਧੋਨੀ ਦੀ ਤਾਰੀਫ ਕਰਦੇ ਹੋਏ ਬਿਆਨ ਦਿੱਤਾ ਸੀ ਕਿ ਜੇਕਰ ਧੋਨੀ ਆਈਪੀਐੱਲ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਟੀਮ ਦੀ ਕਪਤਾਨੀ ਕਰਦੇ ਤਾਂ ਟੀਮ ਹੁਣ ਤੱਕ 2 ਤੋਂ 3 ਟਰਾਫੀਆਂ ਜਿੱਤ ਚੁੱਕੀ ਹੁੰਦੀ।
ਆਈਪੀਐਲ ਦੇ 16ਵੇਂ ਸੀਜ਼ਨ ਦੇ ਫਾਈਨਲ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਆਖਰੀ ਗੇਂਦ 'ਤੇ ਹਰਾ ਕੇ ਟਰਾਫੀ ਜਿੱਤਣ ਵਿੱਚ ਕਾਮਯਾਬ ਰਹੀ। ਚੇਨਈ ਹੁਣ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵੱਧ 5 ਟਰਾਫੀਆਂ ਜਿੱਤਣ ਦੇ ਮਾਮਲੇ ਵਿੱਚ ਮੁੰਬਈ ਇੰਡੀਅਨਜ਼ ਦੇ ਨਾਲ ਸਾਂਝੇ ਤੌਰ 'ਤੇ ਪਹਿਲੇ ਸਥਾਨ 'ਤੇ ਆ ਗਿਆ ਹੈ।
ਧੋਨੀ ਨੇ ਅਗਲੇ ਸੀਜ਼ਨ 'ਚ ਵੀ ਖੇਡਣ ਦੇ ਦਿੱਤੇ ਸੰਕੇਤਆਈਪੀਐਲ ਫਾਈਨਲ ਮੈਚ ਜਿੱਤਣ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਨੇ ਸੰਕੇਤ ਦਿੱਤਾ ਕਿ ਉਹ ਅਗਲਾ ਸੀਜ਼ਨ ਵੀ ਖੇਡੇਗਾ। ਧੋਨੀ ਨੇ ਖਿਤਾਬੀ ਮੈਚ ਤੋਂ ਬਾਅਦ ਕਿਹਾ ਕਿ ਪ੍ਰਸ਼ੰਸਕਾਂ ਦਾ ਇੰਨਾ ਪਿਆਰ ਦੇਖ ਕੇ ਉਹ ਅਗਲਾ ਸੀਜ਼ਨ ਵੀ ਖੇਡਣਾ ਚਾਹੁੰਦਾ ਹੈ। ਪਰ ਹੁਣ ਉਨ੍ਹਾਂ ਕੋਲ ਇਸ 'ਤੇ ਫੈਸਲਾ ਲੈਣ ਲਈ 7 ਤੋਂ 8 ਮਹੀਨੇ ਦਾ ਸਮਾਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।