ਪੜਚੋਲ ਕਰੋ

World Cup 2023: ਭਾਰਤ ਦੀ ਵਿਸ਼ਵ ਕੱਪ ਟੀਮ 'ਚ ਹਨ ਤਿੰਨ ਵੱਡੀਆਂ ਕਮੀਆਂ, ਵਰਲਡ ਕੱਪ ਖਿਤਾਬ ਜਿੱਤਣਾ ਟੀਮ ਇੰਡੀਆ ਲਈ ਚੁਣੋਤੀ

Team India World Cup 2023: ਭਾਰਤ ਨੇ ਹਾਲ ਹੀ ਵਿੱਚ ਵਿਸ਼ਵ ਕੱਪ 2023 ਲਈ ਟੀਮ ਦਾ ਐਲਾਨ ਕੀਤਾ ਹੈ। ਇਸ 'ਚ ਜ਼ਿਆਦਾਤਰ ਤਜ਼ਰਬੇਕਾਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

Team India World Cup 2023: ਵਿਸ਼ਵ ਕੱਪ 2023 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਭਾਰਤ ਨੇ ਇਸ ਦੇ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਚੋਣ ਕਮੇਟੀ ਨੇ ਟੀਮ ਵਿੱਚ ਤਜਰਬੇਕਾਰ ਖਿਡਾਰੀਆਂ ਨੂੰ ਪਹਿਲ ਦਿੱਤੀ ਹੈ। ਪਰ ਭਾਰਤੀ ਟੀਮ ਵਿੱਚ ਤਿੰਨ ਕਮੀਆਂ ਹਨ। ਇਸ ਕਾਰਨ ਉਸ ਨੂੰ ਵਿਸ਼ਵ ਕੱਪ ਦੌਰਾਨ ਨੁਕਸਾਨ ਝੱਲਣਾ ਪੈ ਸਕਦਾ ਹੈ। ਵਿਸ਼ਵ ਕੱਪ ਦੀ ਟੀਮ ਇੰਡੀਆ ਦੇ ਟਾਪ 4 ਵਿੱਚ ਇੱਕ ਵੀ ਖੱਬੇ ਹੱਥ ਦਾ ਬੱਲੇਬਾਜ਼ ਨਹੀਂ ਹੈ। ਗੇਂਦਬਾਜ਼ੀ ਵਿੱਚ ਵੀ ਅਜਿਹੀ ਹੀ ਕਮੀ ਹੈ।

ਇਹ ਵੀ ਪੜ੍ਹੋ: ਬੰਗਲਾਦੇਸ਼ ਨੂੰ ਲੱਗਿਆ ਵੱਡਾ ਝਟਕਾ, ਦੋ ਮੈਚਾਂ 'ਚ 193 ਦੌੜਾਂ ਬਣਾਉਣ ਵਾਲਾ ਖਿਡਾਰੀ ਏਸ਼ੀਆ ਕੱਪ ਤੋਂ ਹੋਇਆ ਬਾਹਰ

ਭਾਰਤ ਨੇ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੇ ਸਿਖਰ 4 ਵਿੱਚ ਇੱਕ ਵੀ ਖੱਬੇ ਹੱਥ ਦਾ ਬੱਲੇਬਾਜ਼ ਨਹੀਂ ਹੈ। ਈਸ਼ਾਨ ਕਿਸ਼ਨ, ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਨੂੰ ਟੀਮ 'ਚ ਜਗ੍ਹਾ ਮਿਲੀ ਹੈ। ਪਰ ਤਿੰਨੋਂ ਮੱਧਕ੍ਰਮ ਅਤੇ ਹੇਠਲੇ ਕ੍ਰਮ ਵਿੱਚ ਖੇਡਦੇ ਹਨ। ਈਸ਼ਾਨ ਨੂੰ ਓਪਨਿੰਗ ਦਾ ਮੌਕਾ ਮਿਲ ਸਕਦਾ ਹੈ। ਉਸ ਨੇ ਓਪਨਿੰਗ ਵੀ ਕੀਤੀ ਹੈ। ਪਰ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨਾਲ ਇਸ ਦੇ ਮੌਕੇ ਘੱਟ ਹਨ। ਈਸ਼ਾਨ 5ਵੇਂ ਨੰਬਰ 'ਤੇ ਬੱਲੇਬਾਜ਼ੀ ਕਰ ਸਕਦਾ ਹੈ। ਜੇਕਰ ਰਾਹੁਲ ਨੂੰ ਈਸ਼ਾਨ ਦੀ ਥਾਂ ਪਲੇਇੰਗ ਇਲੈਵਨ 'ਚ ਜਗ੍ਹਾ ਮਿਲਦੀ ਹੈ ਤਾਂ ਚੋਟੀ ਦੇ 6 'ਚ ਖੱਬੇ ਹੱਥ ਦਾ ਇਕ ਵੀ ਬੱਲੇਬਾਜ਼ ਨਹੀਂ ਹੋਵੇਗਾ।

ਟੀਮ ਇੰਡੀਆ ਕੋਲ ਦੋ ਆਲਰਾਊਂਡਰਾਂ ਸਮੇਤ ਤਿੰਨ ਸਪਿਨਰ ਹਨ। ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਆਲਰਾਊਂਡਰ ਖਿਡਾਰੀ ਹਨ। ਕੁਲਦੀਪ ਯਾਦਵ ਸਪਿਨ ਗੇਂਦਬਾਜ਼ ਹੈ। ਇਹ ਤਿੰਨੋਂ ਲੈਫਟ ਆਰਮ ਸਪਿਨਰ ਹਨ। ਇਸ ਲਈ ਟੀਮ ਇੰਡੀਆ ਕੋਲ ਇਕ ਵੀ ਆਫ ਸਪਿਨਰ ਨਹੀਂ ਹੈ। ਰਵੀਚੰਦਰਨ ਅਸ਼ਵਿਨ ਅਤੇ ਵਾਸ਼ਿੰਗਟਨ ਸੁੰਦਰ ਆਫ ਸਪਿਨਰ ਹਨ। ਇਨ੍ਹਾਂ ਦੋਵਾਂ ਵਿੱਚੋਂ ਕਿਸੇ ਇੱਕ ਨੂੰ ਮੌਕਾ ਦਿੱਤਾ ਜਾ ਸਕਦਾ ਸੀ। ਵਿਸ਼ਵ ਕੱਪ 2011 ਦੀ ਟੀਮ 'ਤੇ ਨਜ਼ਰ ਮਾਰੀਏ ਤਾਂ ਹਰਭਜਨ ਸਿੰਘ ਅਤੇ ਅਸ਼ਵਿਨ ਦੇ ਰੂਪ 'ਚ ਦੋ ਆਫ ਸਪਿਨਰ ਸਨ।

ਭਾਰਤ ਨੂੰ 2023 ਵਿਸ਼ਵ ਕੱਪ ਦੌਰਾਨ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਦੀ ਕਮੀ ਹੋ ਸਕਦੀ ਹੈ। ਟੀਮ ਨੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ ਅਤੇ ਸ਼ਾਰਦੁਲ ਠਾਕੁਰ ਨੂੰ ਮੌਕਾ ਦਿੱਤਾ ਹੈ। ਜਦਕਿ ਹਾਰਦਿਕ ਪੰਡਯਾ ਆਲਰਾਊਂਡਰ ਹੈ। ਭਾਰਤ ਕੋਲ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਨਹੀਂ ਹੈ। ਇਸ ਨਾਲ ਉਸ ਨੂੰ ਨੁਕਸਾਨ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ: ਵਰਲਡ ਕੱਪ 'ਚ ਦਿਖਿਆ ਮੁੰਬਈ ਇੰਡੀਅਨਜ਼ ਦਾ ਦਬਦਬਾ, 3 ਫਰੈਂਚਾਈਜ਼ੀਆਂ ਦੇ ਕਿਸੇ ਖਿਡਾਰੀ ਨੂੰ ਨਹੀਂ ਮਿਲੀ ਜਗ੍ਹਾ

ਟਾਪ ਹੈਡਲਾਈਨ

Cricketer Daughter Death: ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
Team India Squad Announced: ਸ਼੍ਰੀਲੰਕਾ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ, ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ ਇਹ ਧਾਕੜ ਖਿਡਾਰੀ; ਜਡੇਜਾ ਦੀ ਵਾਪਸੀ ਸਣੇ...
ਸ਼੍ਰੀਲੰਕਾ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ, ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ ਇਹ ਧਾਕੜ ਖਿਡਾਰੀ; ਜਡੇਜਾ ਦੀ ਵਾਪਸੀ ਸਣੇ...
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget