ਪੜਚੋਲ ਕਰੋ
ਮੁੜ ਪੈਣਗੇ ਵਿਸ਼ਵ ਕਬੱਡੀ ਕੱਪ 'ਚ ਜੱਫੇ, ਕੈਨੇਡਾ ਤੇ ਪਾਕਿਸਤਾਨੀ ਟੀਮਾਂ ਦੀ ਉਡੀਕ
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।
![ਮੁੜ ਪੈਣਗੇ ਵਿਸ਼ਵ ਕਬੱਡੀ ਕੱਪ 'ਚ ਜੱਫੇ, ਕੈਨੇਡਾ ਤੇ ਪਾਕਿਸਤਾਨੀ ਟੀਮਾਂ ਦੀ ਉਡੀਕ world kabaddi cup will be start at 1st december ਮੁੜ ਪੈਣਗੇ ਵਿਸ਼ਵ ਕਬੱਡੀ ਕੱਪ 'ਚ ਜੱਫੇ, ਕੈਨੇਡਾ ਤੇ ਪਾਕਿਸਤਾਨੀ ਟੀਮਾਂ ਦੀ ਉਡੀਕ](https://static.abplive.com/wp-content/uploads/sites/5/2019/11/13174624/76869.jpeg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।
ਅੱਜ ਚੰਡੀਗੜ੍ਹ 'ਚ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਣਾਉਣ ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ।
ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈਪੀਐਸ ਪਟਿਆਲਾ ਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।
ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨਓਸੀ ਮਿਲ ਗਿਆ ਹੈ ਤੇ ਇਨ੍ਹਾਂ ਦੋ ਦੇਸ਼ਾਂ ਲਈ ਐਨਓਸੀ ਦੀ ਉਡੀਕ ਕੀਤੀ ਜਾ ਰਹੀ ਹੈ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)