Wrestlers Protest: ਦਿੱਲੀ ਪੁਲਿਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨਾਂ ਨੇ ਤਮਗੇ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ ਰਿਹਾ ਹੈ ਉਸ ਨਾਲ ਇਨ੍ਹਾਂ ਪੁਰਸਕਾਰਾਂ ਤੇ ਤਮਗਿਆਂ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ।
ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਨੇ ਪੱਤਰਕਾਰਾਂ ਨੂੰ ਕਿਹਾ, ‘ਜੇ ਪਹਿਲਵਾਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਤਾਂ ਅਸੀਂ ਇਨ੍ਹਾਂ ਮੈਡਲਾਂ ਦਾ ਕੀ ਕਰਾਂਗੇ। ਇਸ ਦੀ ਬਜਾਏ ਅਸੀਂ ਭਾਰਤ ਸਰਕਾਰ ਨੂੰ ਆਪਣੇ ਸਾਰੇ ਮੈਡਲ ਅਤੇ ਪੁਰਸਕਾਰ ਵਾਪਸ ਕਰ ਦੇਵਾਂਗੇ ਅਤੇ ਆਮ ਜ਼ਿੰਦਗੀ ਜੀਵਾਂਗੇ। ਅਸੀਂ ਪਦਮਸ੍ਰੀ ਪੁਰਸਕਾਰ ਜੇਤੂ ਹਾਂ ਤੇ ਸਿਰਫ ਮੈਂ ਹੀ ਨਹੀਂ, ਸਾਕਸ਼ੀ (ਮਲਿਕ) ਵੀ ਇੱਥੇ ਹੈ। ਉਹ ਸਾਡੇ ਨਾਲ ਦੁਰਵਿਵਹਾਰ ਕਰ ਰਹੇ ਹਨ। ਔਰਤਾਂ ਤੇ ਧੀਆਂ ਸੜਕਾਂ 'ਤੇ ਬੈਠੀਆਂ ਰਹਿਮ ਦੀ ਭੀਖ ਮੰਗ ਰਹੀਆਂ ਹਨ ਪਰ ਕੋਈ ਪ੍ਰਵਾਹ ਨਹੀਂ ਕਰ ਰਿਹਾ।’
ਖੇਲ ਰਤਨ ਐਵਾਰਡੀ ਵਿਨੇਸ਼ ਫੋਗਾਟ ਨੇ ਕਿਹਾ, ‘ਸਾਡੇ ਤੋਂ ਸਾਰੇ (ਤਗਮੇ) ਲੈ ਲਓ। ਸਾਨੂੰ ਬਹੁਤ ਜ਼ਲੀਲ ਕੀਤਾ ਗਿਆ ਹੈ। ਅਸੀਂ ਆਪਣੀ ਇੱਜ਼ਤ ਲਈ ਲੜ ਰਹੇ ਹਾਂ ਪਰ ਸਾਨੂੰ ਕੁਚਲਿਆ ਜਾ ਰਿਹਾ ਹੈ। ਕੀ ਸਾਰੇ ਮਰਦਾਂ ਨੂੰ ਔਰਤਾਂ ਨਾਲ ਦੁਰਵਿਵਹਾਰ ਕਰਨ ਦਾ ਹੱਕ ਹੈ? ਅਸੀਂ ਆਪਣੇ ਸਾਰੇ ਮੈਡਲ ਵਾਪਸ ਕਰ ਦੇਵਾਂਗੇ, ਭਾਵੇਂ ਅਸੀਂ ਆਪਣੀ ਜਾਨ ਵੀ ਦੇ ਦੇਵਾਂਗੇ ਪਰ ਘੱਟੋ-ਘੱਟ ਸਾਨੂੰ ਇਨਸਾਫ਼ ਤਾਂ ਦਿਓ।’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।