Independence day: AI ਦੀ ਵੀਡੀਓ ਵਿੱਚ ਗਾਂਧੀ, ਨਹਿਰੂ, ਪਟੇਲ, ਬੋਸ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਰਾਸ਼ਟਰੀ ਗੀਤ ਗਾਉਂਦੇ ਹੋਏ ਦਿਖਾਇਆ ਗਿਆ ਹੈ। ਜਦੋਂ ਭਾਰਤ 15 ਅਗਸਤ ਨੂੰ ਆਪਣਾ 77ਵਾਂ ਆਜ਼ਾਦੀ ਦਿਹਾੜਾ ਮਨਾਉਣ ਦੀ ਤਿਆਰੀ ਕਰ ਰਿਹਾ ਸੀ, ਉਦੋਂ Aaj tak ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਇੱਕ ਵੀਡੀਓ ਬਣਾਇਆ ਹੈ ਜਿਸ ਵਿੱਚ ਕਲਪਨਾ ਕੀਤੀ ਗਈ ਹੈ ਕਿ ਕਿਵੇਂ ਭਾਰਤ ਦੇ ਸੁਤੰਤਰਤਾ ਅੰਦੋਲਨ ਦੀਆਂ ਪ੍ਰਮੁੱਖ ਹਸਤੀਆਂ ਨੇ ਰਾਸ਼ਟਰੀ ਗੀਤ ਗਾਇਆ ਹੋਵੇਗਾ।


ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੇ ਗਏ ਇਸ ਵੀਡੀਓ ਵਿੱਚ ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ, ਸੁਭਾਸ਼ ਚੰਦਰ ਬੋਸ, ਸਰੋਜਨੀ ਨਾਇਡੂ, ਬਾਬਾ ਸਾਹਿਬ ਅੰਬੇਡਕਰ, ਚੰਦਰਸ਼ੇਖਰ ਆਜ਼ਾਦ, ਰਬਿੰਦਰਨਾਥ ਟੈਗੋਰ ਅਤੇ ਸਰਦਾਰ ਵੱਲਭਭਾਈ ਪਟੇਲ ਸਮੇਤ ਆਜ਼ਾਦੀ ਅੰਦੋਲਨ ਦੇ ਨੇਤਾ ਨਜ਼ਰ ਆ ਰਹੇ ਹਨ।



 


ਇਹ ਵੀ ਪੜ੍ਹੋ: Amritsar news: ਗੁਰੂ ਨਾਨਕ ਦੇਵ ਸਟੇਡੀਅਮ 'ਚ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, ਪੰਜਾਬ ਗਵਰਨਰ ਨੂੰ ਦਿੱਤੀ ਇਹ ਸਲਾਹ


ਅਜਿਹੀ ਪਹਿਲ ਕਰਨ ਨਾਲ ਨਾ ਸਿਰਫ ਇਤਿਹਾਸ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਸਗੋਂ ਇਸ ਨੂੰ ਜ਼ਿਉਂਦਿਆਂ ਵੀ ਰੱਖ ਸਕਦੇ ਹਾਂ। ਜਿਸ ਪਹਿਲ ਨਾਲ ਅਸੀਂ ਆਜ਼ਾਦੀ ਘੁਲਾਟੀਆਂ ਨੂੰ ਨੇੜੇ ਤੋਂ ਦੇਖ ਸਕਦੇ ਹਾਂ। ਇਸ ਦੇ ਨਾਲ ਹੀ ਇਸ ਮਹੱਤਵਪੂਰਨ ਦਿਨ 'ਤੇ ਸਾਨੂੰ ਉਨ੍ਹਾਂ ਨਾਲ ਉਨ੍ਹਾਂ ਦੀ ਸਥਾਈ ਵਿਰਾਸਤ ਦਾ ਜਸ਼ਨ ਮਨਾਉਣ ਦਾ ਮੌਕਾ ਮਿਲਦਾ ਹੈ।


ਇਹ ਵੀ ਪੜ੍ਹੋ: Khanna news: ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ, ਕਿਹਾ - ਪਹਿਲੇ ਸੀਐਮ ਮੁਗਲਾਂ ਦਾ ਸਾਥ ਦਿੰਦੇ ਰਹੇ, 'ਆਪ' ਸ਼ਹੀਦਾਂ ਦੀ ਸੋਚ 'ਤੇ ਦੇ ਰਹੀ ਪਹਿਰਾ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।