ਪੜਚੋਲ ਕਰੋ

Apple Vs Epic: ਐਪਲ ਨੂੰ ਵੱਡਾ ਝਟਕਾ, ਐਪਿਕ ਗੇਮਜ਼ ਦੇ ਆਪਣੇ ਐਪ ਸਟੋਰ ਦਾ ਰਾਹ ਕੀਤਾ ਸਾਫ਼

Digital Markets Act: ਐਪਲ ਨੇ ਯੂਰਪੀਅਨ ਯੂਨੀਅਨ ਦੇ ਦਬਾਅ ਅੱਗੇ ਝੁਕਿਆ ਹੈ ਅਤੇ ਡਿਜੀਟਲ ਮਾਰਕੀਟ ਐਕਟ ਦਾ ਪਾਲਣ ਕੀਤਾ ਹੈ। ਇਸ ਕਾਰਨ ਐਪਿਕ ਗੇਮਜ਼ ਨੂੰ ਪਲੇ ਸਟੋਰ 'ਤੇ ਆਪਣੀ ਜਗ੍ਹਾ ਵਾਪਸ ਮਿਲ ਗਈ ਹੈ।

Digital Markets Act: ਆਈਫੋਨ ਨਿਰਮਾਤਾ ਕੰਪਨੀ ਐਪਲ ਨੂੰ ਵੱਡਾ ਝਟਕਾ ਲੱਗਾ ਹੈ। ਯੂਰਪੀਅਨ ਯੂਨੀਅਨ ਦੇ ਡਿਜੀਟਲ ਮਾਰਕੀਟ ਐਕਟ (DMA) ਦੇ ਦਬਾਅ ਅੱਗੇ ਝੁਕਦਿਆਂ, ਕੰਪਨੀ ਨੇ ਐਪਿਕ ਗੇਮਜ਼ ਨੂੰ ਆਪਣਾ ਐਪ ਸਟੋਰ ਲਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਯੂਰਪ 'ਚ iPhones ਅਤੇ iPads 'ਤੇ Epic Games ਦੀ ਵਾਪਸੀ ਦਾ ਫੈਸਲਾ ਕੀਤਾ ਗਿਆ ਹੈ। ਐਪ ਸਟੋਰ ਨੂੰ ਲੈ ਕੇ ਐਪਲ ਅਤੇ ਐਪਿਕ ਗੇਮਸ ਵਿਚਾਲੇ ਜੰਗ ਲੰਬੇ ਸਮੇਂ ਤੋਂ ਚੱਲ ਰਹੀ ਸੀ।

ਯੂਰਪੀ ਰੈਗੂਲੇਟਰਾਂ ਦੇ ਦਬਾਅ ਹੇਠ ਲੈਣਾ ਪਿਆ ਇਹ ਫੈਸਲਾ 

ਐਪਲ ਨੂੰ ਇਹ ਫੈਸਲਾ ਯੂਰਪੀ ਰੈਗੂਲੇਟਰਾਂ ਦੇ ਦਬਾਅ ਹੇਠ ਲੈਣਾ ਪਿਆ। ਇਸ ਹਫਤੇ ਦੇ ਸ਼ੁਰੂ ਵਿੱਚ, ਐਪਲ ਨੇ ਐਪਿਕ ਗੇਮਜ਼ ਸਟੋਰ ਖੋਲ੍ਹਣ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਇਲਾਵਾ, ਉਨ੍ਹਾਂ ਦੀ ਮਸ਼ਹੂਰ ਗੇਮ ਫੋਰਟਨਾਈਟ ਨੂੰ ਵੀ ਐਪ ਸਟੋਰ 'ਤੇ ਆਉਣ ਤੋਂ ਰੋਕ ਦਿੱਤਾ ਗਿਆ ਸੀ। ਐਪਿਕ ਗੇਮਜ਼ ਨੂੰ ਐਪਲ ਦੇ ਐਪ ਭੁਗਤਾਨ ਨਿਯਮਾਂ ਦੀ ਉਲੰਘਣਾ ਕਰਨ ਲਈ 2020 ਵਿੱਚ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਸੀ। ਐਪਿਕ ਗੇਮਜ਼ ਨੇ ਐਪਲ ਦੇ ਨਿਯਮਾਂ ਦਾ ਵਿਰੋਧ ਕੀਤਾ ਸੀ।

ਟੈਕ ਕੰਪਨੀਆਂ ਨੂੰ ਵੀਰਵਾਰ ਤੱਕ ਦਾ ਦਿੱਤਾ ਗਿਆ ਸੀ ਸਮਾਂ 

ਯੂਰਪੀਅਨ ਯੂਨੀਅਨ ਨੇ ਸਾਰੀਆਂ ਵੱਡੀਆਂ ਤਕਨੀਕੀ ਕੰਪਨੀਆਂ ਨੂੰ ਡਿਜੀਟਲ ਮਾਰਕੀਟ ਐਕਟ ਦੀ ਪਾਲਣਾ ਕਰਨ ਲਈ ਵੀਰਵਾਰ ਤੱਕ ਦਾ ਸਮਾਂ ਦਿੱਤਾ ਸੀ। ਡੀਐਮਏ ਦੇ ਨਵੇਂ ਨਿਯਮਾਂ ਕਾਰਨ ਐਪਲ ਅਤੇ ਗੂਗਲ ਵਰਗੀਆਂ ਵੱਡੀਆਂ ਕੰਪਨੀਆਂ ਆਈਓਐਸ ਅਤੇ ਐਂਡਰਾਇਡ ਆਪਰੇਟਿੰਗ ਸਿਸਟਮ 'ਤੇ ਐਪ ਕੰਟਰੋਲ ਤੱਕ ਸੀਮਤ ਹੋ ਗਈਆਂ ਹਨ। ਈਯੂ ਇੰਡਸਟਰੀ ਚੀਫ ਥੀਏਰੀ ਬ੍ਰੈਟਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਰੈਗੂਲੇਟਰ ਨੇ ਐਪਲ ਨੂੰ ਚੇਤਾਵਨੀ ਦਿੱਤੀ ਸੀ। ਪਰ, ਅਸੀਂ ਖੁਸ਼ ਹਾਂ ਕਿ ਆਈਫੋਨ ਨਿਰਮਾਤਾ ਨੇ ਡੀਐਮਏ ਦੀ ਪਾਲਣਾ ਕਰਕੇ ਐਪਿਕ ਗੇਮਜ਼ ਨੂੰ ਰਾਹਤ ਦਿੱਤੀ ਹੈ। ਡੀਐਮਏ ਦਾ ਅਸਰ ਸਿਰਫ਼ 2 ਦਿਨਾਂ ਵਿੱਚ ਸਾਫ਼ ਨਜ਼ਰ ਆਉਂਦਾ ਹੈ।

 2020 ਤੋਂ ਚੱਲ ਰਹੀ ਸੀ ਇਹ ਕਾਨੂੰਨੀ ਲੜਾਈ

ਐਪਿਕ ਅਤੇ ਐਪਲ ਵਿਚਕਾਰ ਕਾਨੂੰਨੀ ਲੜਾਈ 2020 ਵਿੱਚ ਸ਼ੁਰੂ ਹੋਈ ਸੀ। ਗੇਮਿੰਗ ਕੰਪਨੀ ਨੇ ਦੋਸ਼ ਲਾਇਆ ਸੀ ਕਿ ਐਪਲ ਇਨ-ਐਪ ਪੇਮੈਂਟ ਰਾਹੀਂ 30 ਫੀਸਦੀ ਤੱਕ ਸਰਵਿਸ ਚਾਰਜ ਵਸੂਲ ਰਹੀ ਹੈ। ਇਹ ਅਮਰੀਕਾ ਦੇ ਵਿਰੋਧੀ ਨਿਯਮਾਂ ਦੀ ਉਲੰਘਣਾ ਹੈ। ਹਾਲਾਂਕਿ, ਐਪਿਕ ਨੂੰ ਕਾਨੂੰਨੀ ਲੜਾਈ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਐਪਿਕ ਨੇ ਜਾਣਬੁੱਝ ਕੇ ਐਪਲ ਦੇ ਨਿਯਮਾਂ ਦੀ ਉਲੰਘਣਾ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਐਪਲ ਨੇ ਐਪਿਕ ਨੂੰ ਆਪਣੇ ਉਤਪਾਦਾਂ ਤੋਂ ਬੈਨ ਕਰ ਦਿੱਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget