Apple Store: Apple ਨੇ ਇੱਕ ਵੱਡੀ ਕਾਰਵਾਈ ਕਰਦਿਆਂ ਆਪਣੇ ਐਪ ਸਟੋਰ ਤੋਂ ਇੱਕ ਲੱਖ ਤੋਂ ਵੱਧ ਐਪਸ ਨੂੰ ਹਟਾ ਦਿੱਤਾ ਹੈ। ਐਪ ਸਟੋਰ 'ਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਐਪਸ ਨੂੰ ਹਟਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਕੰਪਨੀ ਨੇ ਐਪ ਸਟੋਰ ਤੋਂ 1.35 ਲੱਖ ਐਪਸ ਹਟਾ ਦਿੱਤੇ ਹਨ। ਇਹ ਐਪਸ ਵਪਾਰੀਆਂ ਨੂੰ ਜਾਣਕਾਰੀ ਪ੍ਰਦਾਨ ਕਰਨ ਵਿੱਚ ਅਸਫਲ ਹੋ ਰਹੇ ਸਨ। ਇਸ ਤੋਂ ਬਾਅਦ ਐਪਲ ਨੇ ਇਹ ਕਾਰਵਾਈ ਕੀਤੀ ਹੈ। ਆਓ, ਜਾਣਦੇ ਹਾਂ ਪੂਰਾ ਮਾਮਲਾ
ਐਪਲ ਨੇ ਐਪ ਡਿਵੈਲਪਰਾਂ ਨੂੰ ਟ੍ਰੇਡਰ ਇਨਫੋਰਮੇਸ਼ਨ ਦੇਣ ਲਈ 17 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ। ਕੰਪਨੀ ਨੇ ਕਿਹਾ ਕਿ ਨਿਰਧਾਰਤ ਸਮੇਂ ‘ਤੇ ਜਾਣਕਾਰੀ ਨਾ ਮਿਲਣ ਕਰਕੇ ਐਪਸ 'ਤੇ ਪਾਬੰਦੀ ਲਗਾਈ ਗਈ ਹੈ। ਹੁਣ ਯੂਰਪੀਅਨ ਯੂਨੀਅਨ (EU) ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਪਨੀ ਨੇ ਪਿਛਲੇ ਦੋ ਦਿਨਾਂ ਵਿੱਚ ਯੂਰਪੀਅਨ ਦੇਸ਼ਾਂ ਵਿੱਚ 1.35 ਲੱਖ ਐਪਸ ਨੂੰ ਹਟਾ ਦਿੱਤਾ ਹੈ। ਹੁਣ ਜਦੋਂ ਤੱਕ ਇਨ੍ਹਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ ਅਤੇ ਐਪਲ ਇਸ ਦੀ ਪੁਸ਼ਟੀ ਨਹੀਂ ਕਰਦਾ, ਉਦੋਂ ਤੱਕ ਇਨ੍ਹਾਂ ਐਪਸ 'ਤੇ ਪਾਬੰਦੀ ਲਾਗੂ ਰਹੇਗੀ। ਐਪ ਸਟੋਰ ਦੀ ਸ਼ੁਰੂਆਤ ਤੋਂ ਬਾਅਦ ਇਸਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।
EU ਨਿਯਮਾਂ ਅਨੁਸਾਰ ਐਪ ਡਿਵੈਲਪਰਾਂ ਨੂੰ "ਟ੍ਰੇਡ ਸਟੇਟਸ" ਦੱਸਣ ਦੀ ਲੋੜ ਹੁੰਦੀ ਹੈ। ਇਸਦਾ ਮਤਲਬ ਹੈ ਕਿ ਆਪਣੀ ਐਪ ਨੂੰ ਐਪ ਸਟੋਰ 'ਤੇ ਲਿਸਟ ਕਰਵਾਉਣ ਦੇ ਲਈ ਡਿਵੈਲਪਰਾਂ ਨੂੰ ਆਪਣਾ ਪਤਾ, ਫ਼ੋਨ ਨੰਬਰ ਅਤੇ ਈਮੇਲ ਵਰਗੀ ਜਾਣਕਾਰੀ ਪ੍ਰਦਾਨ ਕਰਨੀ ਪਵੇਗੀ। ਜੇਕਰ ਇਹ ਜਾਣਕਾਰੀ ਨਹੀਂ ਦਿੱਤੀ ਜਾਂਦੀ ਤਾਂ ਐਪ 'ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਯੂਰਪ ਵਿੱਚ ਔਨਲਾਈਨ ਪਲੇਟਫਾਰਮਾਂ ਲਈ ਡਿਜੀਟਲ ਸੇਵਾ ਐਕਟ ਪੇਸ਼ ਕੀਤਾ ਗਿਆ ਹੈ। ਇਸ ਨੂੰ 2023 ਵਿੱਚ ਅਸਥਾਈ ਤੌਰ 'ਤੇ ਲਾਗੂ ਕੀਤਾ ਗਿਆ ਸੀ ਅਤੇ 17 ਫਰਵਰੀ, 2025 ਤੋਂ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। ਐਪਲ ਨੇ ਐਪ ਡਿਵੈਲਪਰਾਂ ਨੂੰ ਇਸਦੀ ਪਾਲਣਾ ਕਰਨ ਲਈ 17 ਫਰਵਰੀ ਤੱਕ ਦਾ ਸਮਾਂ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।