ਪੜਚੋਲ ਕਰੋ

WWDC 2024: 10 ਜੂਨ ਨੂੰ ਆਯੋਜਿਤ ਹੋਵੇਗਾ ਐਪਲ ਦਾ ਸਭ ਤੋਂ ਵੱਡਾ ਈਵੈਂਟ, ਜਾਣੋ ਕਿਵੇਂ ਦੇਖ ਸਕਦੇ ਹੋ ਲਾਈਵ?

WWDC Event 2024: ਐਪਲ ਦਾ ਇਹ ਈਵੈਂਟ 10 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਈਵੈਂਟ 'ਚ iOS 18, iPadOS 18, watchOS ਲਈ ਅਪਡੇਟਸ ਅਤੇ ਲੇਟੈਸਟ ਵਰਜ਼ਨ ਪੇਸ਼ ਕੀਤੇ ਜਾ ਸਕਦੇ ਹਨ।

Apple WWDC Event 2024: ਐਪਲ ਦਾ WWDC ਈਵੈਂਟ 10 ਜੂਨ ਨੂੰ ਹੋਵੇਗਾ। ਕੰਪਨੀ ਮੁਤਾਬਕ WWDC ਈਵੈਂਟ 10 ਤੋਂ 14 ਜੂਨ ਦਰਮਿਆਨ ਹੋਵੇਗਾ। ਪਿਛਲੇ 3 ਸਾਲਾਂ ਤੋਂ ਇਹ ਈਵੈਂਟ ਆਨਲਾਈਨ ਆਯੋਜਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਸਾਲ ਇਸ ਨੂੰ ਗਰਾਊਂਡ 'ਤੇ ਆਯੋਜਿਤ ਕੀਤਾ ਜਾਵੇਗਾ ਹਾਲਾਂਕਿ ਇਹ ਸਿਰਫ ਆਨਲਾਈਨ ਹੀ ਟੈਲੀਕਾਸਟ ਹੋਵੇਗਾ। ਹੁਣ ਕੰਪਨੀ ਨੇ ਇਸ ਈਵੈਂਟ ਦੇ ਸਮੇਂ ਨੂੰ ਲੈ ਕੇ ਅਧਿਕਾਰਤ ਘੋਸ਼ਣਾ ਕੀਤੀ ਹੈ।

ਐਪਲ ਦੀ ਘੋਸ਼ਣਾ ਦੇ ਅਨੁਸਾਰ, WWDC 2024 10 ਜੂਨ ਨੂੰ ਭਾਰਤੀ ਸਮੇਂ ਅਨੁਸਾਰ ਰਾਤ 10:30 ਵਜੇ ਸ਼ੁਰੂ ਹੋਵੇਗਾ। ਐਪਲ ਦੀ ਅਧਿਕਾਰਤ ਵੈੱਬਸਾਈਟ ਅਤੇ ਯੂ-ਟਿਊਬ ਚੈਨਲ ਰਾਹੀਂ ਦੁਨੀਆ ਭਰ ਦੇ ਲੋਕ ਆਨਲਾਈਨ ਇਸ ਈਵੈਂਟ 'ਚ ਸ਼ਾਮਲ ਹੋ ਸਕਦੇ ਹਨ। ਪਿਛਲੇ ਕੁਝ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਐਪਲ ਈਵੈਂਟ 'ਚ ਸਾਫਟਵੇਅਰ ਨਾਲ ਜੁੜੇ ਕੁਝ ਵੱਡੇ ਐਲਾਨ ਹੋ ਸਕਦੇ ਹਨ। ਇਸ ਤੋਂ ਇਲਾਵਾ iOS 18 ਲਈ ਕਈ ਅਪਡੇਟ ਦੇਖੇ ਜਾ ਸਕਦੇ ਹਨ।

ਇਸ ਐਪਲ ਈਵੈਂਟ ਤੋਂ ਕੀ ਉਮੀਦਾਂ ਹਨ?
Apple WWDC 2024 ਈਵੈਂਟ 'ਚ ਕਈ ਖਾਸ ਅਪਡੇਟਸ ਸਾਹਮਣੇ ਆਉਣ ਵਾਲੇ ਹਨ। ਐਪਲ ਲੰਬੇ ਸਮੇਂ ਤੋਂ ਜਨਰੇਟਿਵ AI 'ਤੇ ਕੰਮ ਕਰ ਰਿਹਾ ਹੈ। ਇਸ ਈਵੈਂਟ ਵਿੱਚ, ਕੰਪਨੀ iOS 18, iPadOS 18, watchOS ਲਈ ਅਪਡੇਟਸ ਅਤੇ ਨਵੀਨਤਮ ਸੰਸਕਰਣ ਪੇਸ਼ ਕਰ ਸਕਦੀ ਹੈ। ਇਸ ਤੋਂ ਇਲਾਵਾ, ਐਪਲ ਡਿਵੈਲਪਰਾਂ ਅਤੇ ਉਨ੍ਹਾਂ ਦੀਆਂ ਐਪਸ ਅਤੇ ਗੇਮਾਂ ਨੂੰ ਬਿਹਤਰ ਬਣਾਉਣ ਲਈ ਨਵੇਂ ਟੂਲ, ਫਰੇਮਵਰਕ ਅਤੇ ਵਿਸ਼ੇਸ਼ਤਾਵਾਂ ਪੇਸ਼ ਕਰੇਗਾ। ਇਸ ਵਾਰ ਸਭ ਤੋਂ ਵੱਡੀ ਗੱਲ ਇਹ ਹੈ ਕਿ ਐਪਲ AI ਨੂੰ ਲੈ ਕੇ ਕੀ ਵੱਡਾ ਐਲਾਨ ਕਰੇਗੀ।

ਇਨ੍ਹੀਂ ਦਿਨੀਂ ਐਪਲ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੇ ਖੇਤਰ 'ਚ ਕੰਮ ਕਰਨ ਵਾਲੀ ਕੰਪਨੀ OpenAI ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ 10 ਜੂਨ ਨੂੰ ਹੋਣ ਵਾਲੇ ਈਵੈਂਟ 'ਚ ਕਈ AI ਫੀਚਰਸ ਦਾ ਐਲਾਨ ਕਰ ਸਕਦੀ ਹੈ। ਜਾਣਕਾਰੀ ਮੁਤਾਬਕ iOS 18 'ਚ ਸਭ ਤੋਂ ਖਾਸ AI ਫੀਚਰ ਦੇਖੇ ਜਾ ਸਕਦੇ ਹਨ।

iOS 18 ਦੇ ਨਾਲ, AI-ਪਾਵਰਡ ਟ੍ਰਾਂਸਕ੍ਰਿਪਸ਼ਨ ਨੂੰ ਵੌਇਸ ਮੈਮੋਸ ਐਪ ਵਿੱਚ ਪਾਇਆ ਜਾ ਸਕਦਾ ਹੈ, ਜਿਸ ਨਾਲ ਸਮੱਗਰੀ ਨੂੰ ਰਿਕਾਰਡ ਕਰਨਾ ਆਸਾਨ ਹੋ ਜਾਵੇਗਾ। ਇਮੋਜੀ ਲਈ ਇਕ ਨਵਾਂ AI ਟੂਲ ਵੀ ਹੋਵੇਗਾ, ਜਿਸ ਦੀ ਵਰਤੋਂ ਕਰਦੇ ਹੋਏ ਯੂਜ਼ਰ ਆਪਣੀ ਪਸੰਦ ਦੇ ਮੁਤਾਬਕ ਆਈਫੋਨ 'ਤੇ ਕੋਈ ਵੀ ਇਮੋਜੀ ਜਨਰੇਟ ਕਰ ਸਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget