ਪੜਚੋਲ ਕਰੋ

ਬੋਸ਼ ਨੇ ਬਣਾਇਆ ਅਜਿਹਾ ਉਪਕਰਣ ਜੋ ਕੋਰੋਨਾਵਾਇਰਸ ਦਾ ਟੈਸਟ ਕਰੇਗਾ ਢਾਈ ਘੰਟਿਆਂ ‘ਚ, ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੱਖਾਂ ਦੀ ਇਸ ਡਿਵਾਈਸ ਦੀ ਸੈਲ

ਜਰਮਨ ਦੀ ਕਾਰ ਕੰਪਨੀ ਬੋਸ਼ ਨੇ ਅਜਿਹਾ ਡਿਵਾਈਸ ਬਣਾਇਆ, ਜੋ ਕੋਰਨਾਵਾਇਰਸ ਨੂੰ ਸਿਰਫ ਢਾਈ ਘੰਟਿਆਂ ਵਿੱਚ ਹੀ ਟੈਸਟ ਕਰੇਗਾ। ਕੰਪਨੀ ਇਸ ਦੀ ਸੈਲ ਅਪ੍ਰੈਲ ਤੋਂ ਸ਼ੁਰੂ ਕਰ ਦੇਵੇਗਾ। ਇਹ ਡਿਵਾਈਸ ਡਬਲਯੂਐਚਓ ਦੇ ਟੈਸਟ ਦੇ ਸਾਰੇ ਮਿਆਰਾਂ ਨੂੰ ਪੂਰਾ ਕਰਦਾ ਹੈ। ਹੁਣ ਤੱਕ ਲੈਬ ‘ਚ ਕਰਵਾਏ ਗਏ 95% ਟੈਸਟਾਂ ਦੇ ਨਤੀਜੇ ਸਹੀ ਸੀ।

ਬਰਲਿਨ: ਜਰਮਨ ਦੀ ਕਾਰ ਕੰਪਨੀ ਬੋਸ਼ ਨੇ ਅਹਿਮ ਕਾਮਯਾਬੀ ਹਾਸਲ ਕੀਤੀ ਹੈ। ਕੰਪਨੀ ਦੀ ਹੈਲਥ ਕੇਅਰ ਯੂਨਿਟ ਨੇ ਕੋਰੋਨਵਾਇਰਸ ਦੀ ਜਾਂਚ ਕਰਨ ਲਈ ਇੱਕ ਡਿਵਾਈਸ ਬਣਾਇਆ ਹੈ, ਜਿਸ ਰਾਹੀਂ ਰਿਪੋਰਟਾਂ ਸਿਰਫ ਢਾਈ ਘੰਟਿਆਂ ਦੇ ਅੰਦਰ ਮਿਲ ਜਾਣਗੀਆਂ ਕਿ ਕੀ ਤੁਸੀਂ ਕੋਰੋਨਾ ਨਾਲ ਸੰਕਰਮਿਤ ਹੈ ਜਾਂ ਨਹੀਂ। ਇਸ ਲਈ ਲੈਬ ‘ਚ ਕੋਈ ਨਮੂਨਾ ਵੀ ਨਹੀਂ ਭੇਜਣ ਦੀ ਜ਼ਰੂਰਤ ਹੋਏਗੀ। ਇਸ ਡਿਵਾਈਸ ਨਾਲ 24 ਘੰਟਿਆਂ ਵਿੱਚ 10 ਟੈਸਟ ਅਸਾਨੀ ਨਾਲ ਕੀਤੇ ਜਾ ਸਕਦੇ ਹਨ। ਵਰਤਮਾਨ ਵਿੱਚ ਇਹ ਉਪਕਰਣ ਜਰਮਨੀ ‘ਚ ਹਸਪਤਾਲਾਂ, ਲੈਬ ਅਤੇ ਡਾਕਟਰੀ ਅਭਿਆਸਾਂ ਵਿੱਚ ਵੀ ਵਰਤੀ ਜਾ ਰਹੀ ਹੈ। ਇਸ ਦੇ ਜ਼ਰੀਏ ਬੈਕਟਰੀਆ ਅਤੇ ਵਾਇਰਸ ਰੋਗਾਂ ਦੀ ਸੀਮਾ ਦੀ ਵੀ ਖੋਜ ਕੀਤੀ ਜਾ ਰਹੀ ਹੈ। ਬੋਸ਼ ਕੰਪਨੀ ਦਾ ਕਹਿਣਾ ਹੈ ਕਿ ਇਹ ਡਿਵਾਈਸ ਅਪ੍ਰੈਲ ਤੋਂ ਜਰਮਨੀ ਅਤੇ ਵਿਸ਼ਵ ਦੇ ਬਾਜ਼ਾਰਾਂ ‘ਚ ਵਿਕਣਾ ਸ਼ੁਰੂ ਹੋ ਜਾਵੇਗਾ। ਬੋਸ਼ ਕੰਪਨੀ ਦੇ ਮੁਖੀ ਫਾਲਕਮੇਰ ਡੈੱਨਰ ਦਾ ਕਹਿਣਾ ਹੈ ਕਿ "ਇਹ ਡਿਵਾਈਸ ਜ਼ਲਦੀ ਨਾਲ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਪਛਾਣ ਅਤੇ ਵੱਖਰੇਪਣ ਕਰ ਦੇਵੇਗਾ। ਇਸ ਮਾਰੂ ਵਾਇਰਸ ਦੇ ਵਿਰੁੱਧ ਲੜਾਈ ‘ਚ ਸਮਾਂ ਬਹੁਤ ਅਹਿਮ ਹੈ। ਇਸ ਯੰਤਰ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਟੈਸਟ ਦੇ ਨਤੀਜੇ ਨੂੰ ਥੋੜੇ ਸਮੇਂ ਵਿੱਚ ਜਾਣਨਾ। ਡਿਵਾਈਸ ਦੇ ਜ਼ਰੀਏ ਤੁਸੀਂ ਕਰ ਸਕੋਗੇ ਟੈਸਟ, ਨਹੀਂ ਹੈ ਕਿਸੇ ਸਿਖਲਾਈ ਦੀ ਲੋੜ: ਬੋਸ਼ ਕੰਪਨੀ ਦਾ ਕਹਿਣਾ ਹੈ ਕਿ ਇਸ ਡਿਵਾਈਸ ਦੁਆਰਾ ਟੈਸਟ ਕਰਨਾ ਬਹੁਤ ਆਸਾਨ ਹੈ। ਇਸ ਦੇ ਲਈ ਕਿਸੇ ਕਿਸਮ ਦੀ ਸਿਖਲਾਈ ਦੀ ਜਰੂਰਤ ਨਹੀਂ ਹੈ ਤੇ ਨਾ ਹੀ ਲੈਬ ਜਾਂ ਨਰਸਿੰਗ ਸਟਾਫ ਦੀ ਕੋਈ ਜ਼ਰੂਰਤ ਹੋਏਗੀ। ਡਿਵਾਈਸ ਦੀ ਕੀਮਤ ਹੋ ਸਕਦੀ  8.25 ਲੱਖ ਰੁਪਏ ਤੋਂ ਜ਼ਿਆਦਾ: ਕੰਪਨੀ ਨੇ ਅਜੇ ਤੱਕ ਡਿਵਾਈਸ ਦੀ ਕੀਮਤ ਨਹੀਂ ਦਿੱਤੀ ਹੈ, ਪਰ ਅੰਦਾਜ਼ਨ ਕੀਮਤ ਦਿੱਤੀ ਹੈ। ਇਸ ਦੇ ਮੁਤਾਬਕ ਕਾਰਟਿਜ਼ ਦੀ ਕੀਮਤ ਕਰੀਬ 8 ਹਜ਼ਾਰ ਰੁਪਏ ਹੋਵੇਗੀ ਅਤੇ ਡਿਵਾਈਸ ਦੀ ਕੀਮਤ 8.25 ਲੱਖ ਰੁਪਏ ਤੋਂ ਜ਼ਿਆਦਾ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget