BSNL: ਪ੍ਰਾਈਵੇਟ ਟੈਲੀਕਾਮ ਕੰਪਨੀਆਂ ਨੇ ਹਾਲ ਹੀ 'ਚ ਆਪਣੇ ਰੀਚਾਰਜ ਪਲਾਨ ਨੂੰ 25 ਫੀਸਦੀ ਮਹਿੰਗਾ ਕਰ ਦਿੱਤਾ ਹੈ। ਉਸ ਤੋਂ ਬਾਅਦ ਲੋਕ ਬੀਐਸਐਨਐਲ ਵੱਲ ਭੱਜ ਰਹੇ ਹਨ। ਉੱਥੇ ਹੀ ਹੁਣ BSNL ਆਪਣੇ ਨਵੇਂ ਪਲਾਨ ਲਾਂਚ ਕਰ ਰਿਹਾ ਹੈ ਜੋ ਕਿ ਸਸਤੇ ਵੀ ਹਨ ਅਤੇ ਕਿਫਾਈਤੀ ਵੀ ਹਨ। ਇਸ ਦੇ ਨਾਲ ਹੀ 4G ਲਾਂਚ ਕਰਨ ਦੀ ਤਿਆਰੀ ਵਿੱਚ ਵੀ ਲੱਗਿਆ ਹੋਇਆ ਹੈ। ਨਿੱਜੀ ਕੰਪਨੀਆਂ ਦੇ ਮੁਕਾਬਲੇ BSNL ਨੇ ਇੱਕ ਸਸਤਾ ਪਲਾਨ ਲਾਂਚ ਕੀਤਾ ਹੈ। ਆਓ ਜਾਣਦੇ ਹਾਂ ਇਸ ਪਲਾਨ ਦੇ ਬਾਰੇ ਵਿੱਚ


BSNL ਨੇ 2,399 ਰੁਪਏ ਦਾ ਪਲਾਨ ਲਾਂਚ ਕੀਤਾ ਹੈ ਜਿਸ ਦੀ ਵੈਧਤਾ 365 ਦਿਨਾਂ ਦੀ ਹੈ। ਜੇਕਰ ਯੋਜਨਾਬੱਧ ਤਰੀਕੇ ਨਾਲ ਦੇਖਿਆ ਜਾਵੇ ਤਾਂ ਤੁਹਾਨੂੰ ਹਰ ਮਹੀਨੇ ਸਿਰਫ 200 ਰੁਪਏ ਖਰਚ ਕਰਨੇ ਪੈਣਗੇ। ਇਸ ਪਲਾਨ ਨਾਲ ਤੁਹਾਨੂੰ ਰੋਜ਼ 100 ਮੈਸੇਜ ਅਤੇ 2 ਜੀਬੀ ਹਾਈ ਸਪੀਡ ਡਾਟਾ ਪ੍ਰਤੀ ਦਿਨ ਮਿਲੇਗਾ।


ਇਸ ਤੋਂ ਇਲਾਵਾ BSNL ਦੇ ਇਸ ਪਲਾਨ 'ਚ ਅਨਲਿਮਟਿਡ ਕਾਲਿੰਗ ਵੀ ਮਿਲੇਗੀ ਜੋ ਕਿ ਸਾਰੇ ਨੈੱਟਵਰਕ ਲਈ ਹੋਵੇਗੀ। ਇਸ ਪਲਾਨ ਵਿੱਚ Zing Music ਐਪ ਦਾ ਸਬਸਕ੍ਰਿਪਸ਼ਨ, BSNL TUNES, HARDY GAME ਆਦਿ ਦੀ ਸਬਸਕ੍ਰਿਪਸ਼ਨ ਵੀ ਉਪਲਬਧ ਹੈ। ਕੰਪਨੀ MNP ਲਈ ਵੀ ਲਗਾਤਾਰ ਅਪੀਲ ਕਰ ਰਹੀ ਹੈ।


ਤੁਹਾਨੂੰ ਦੱਸ ਦਈਏ ਕਿ ਤਿੰਨ ਨਿੱਜੀ ਕੰਪਨੀਆਂ ਜੀਓ, ਏਅਰਟੈੱਲ ਅਤੇ ਵੋਡਾਫੋਨ ਨੇ ਆਪਣੇ ਰਿਚਾਰਜ ਪਲਾਨ ਵਧਾ ਦਿੱਤੇ ਹਨ ਜਿਸ ਕਰਕੇ ਲੋਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਇਹ ਥੋੜੇ ਨਹੀਂ ਸਗੋਂ ਬਹੁਤ ਜ਼ਿਆਦਾ ਮਹਿੰਗੇ ਹੋ ਗਏ ਹਨ ਜਿਸ ਦਾ ਆਮ ਲੋਕਾਂ ਦੀ ਜੇਬ 'ਤੇ ਬਹੁਤ ਜ਼ਿਆਦਾ ਅਸਰ ਪਿਆ ਹੈ। ਹੁਣ ਇਨ੍ਹਾਂ ਨੂੰ ਟੱਕਰ ਦੇਣ ਲਈ ਬੀਐਸਐਨਐਲ ਅੱਗੇ ਆਇਆ ਹੈ ਅਤੇ ਗਾਹਕਾਂ ਨੂੰ ਸਸਤੇ ਤੋਂ ਸਸਤਾ ਪਲਾਨ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਤਾਂ ਕਿ ਆਮ ਲੋਕਾਂ ਦੀ ਜੇਬ 'ਤੇ ਜ਼ਿਆਦਾ ਅਸਰ ਨਾ ਪਵੇ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।