ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਕਾਲ ਬਾਰੇ ਦੱਸਾਂਗੇ ਜੋ ਤੁਹਾਡੀ ਪੂਰੀ ਜ਼ਿੰਦਗੀ ਦੀ ਕਮਾਈ ਨੂੰ ਬਰਬਾਦ ਕਰ ਸਕਦੀ ਹੈ। ਜੇਕਰ ਤੁਹਾਨੂੰ +84, +62, +60 ਤੋਂ ਸ਼ੁਰੂ ਹੋਣ ਵਾਲੇ ਨੰਬਰ ਤੋਂ ਕਾਲ ਆ ਰਹੀ ਹੈ ਤਾਂ ਤੁਹਾਨੂੰ ਇਸਨੂੰ ਹਲਕੇ ਵਿੱਚ ਲੈਣ ਦੀ ਲੋੜ ਨਹੀਂ ਹੈ। ਅਜਿਹੀਆਂ ਕਾਲਾਂ ਤੁਹਾਨੂੰ ਬੁਰੀ ਤਰ੍ਹਾਂ ਬਰਬਾਦ ਕਰ ਸਕਦੀਆਂ ਹਨ, ਬੈਂਕ ਖਾਤੇ ਦੀ ਲੁੱਟ ਕਰ ਸਕਦੀਆਂ ਹਨ। ਇਸ ਸਬੰਧੀ ਸਰਕਾਰ ਵੱਲੋਂ ਕਈ ਵਾਰ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਆਓ ਜਾਣਦੇ ਹਾਂ ਵਿਸਥਾਰ ਨਾਲ...


ਪਿਛਲੇ ਕੁਝ ਮਹੀਨਿਆਂ ਵਿੱਚ, +84, +62, +60 ਤੋਂ ਸ਼ੁਰੂ ਹੋਣ ਵਾਲੇ ਵਟਸਐਪ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਵਿੱਚ ਭਾਰੀ ਵਾਧਾ ਹੋਇਆ ਹੈ। ਅਜਿਹੀਆਂ ਕਾਲਾਂ ਮਲੇਸ਼ੀਆ, ਕੀਨੀਆ, ਵੀਅਤਨਾਮ ਅਤੇ ਇਥੋਪੀਆ ਤੋਂ ਆ ਰਹੀਆਂ ਹਨ। ਇਹਨਾਂ ISD ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਆਮ ਤੌਰ 'ਤੇ ਵੀਡੀਓ ਕਾਲਾਂ ਹੁੰਦੀਆਂ ਹਨ। ਇਸ ਤੋਂ ਇਲਾਵਾ ਭਾਰਤੀ ਕੋਡ ਵਾਲੇ ਨੰਬਰਾਂ ਤੋਂ ਆਉਣ ਵਾਲੀਆਂ ਅਣਜਾਣ ਕਾਲਾਂ ਵੀ ਖਤਰਨਾਕ ਹਨ।



ਇਨ੍ਹਾਂ ਨੰਬਰਾਂ ਤੋਂ ਵੀਡੀਓ ਕਾਲਾਂ ਕੀਤੀਆਂ ਜਾਂਦੀਆਂ ਹਨ ਅਤੇ ਜਦੋਂ ਤੱਕ ਤੁਸੀਂ ਕਾਲ ਪ੍ਰਾਪਤ ਕਰਦੇ ਹੋ ਅਤੇ ਕੁਝ ਸਮਝਦੇ ਹੋ, ਉਦੋਂ ਤੱਕ ਇਹ ਸਾਈਬਰ ਠੱਗ ਆਪਣਾ ਕੰਮ ਕਰ ਚੁੱਕੇ ਹੁੰਦੇ ਹਨ। ਉਨ੍ਹਾਂ ਨੂੰ ਸਿਰਫ ਕੁਝ ਸਕਿੰਟਾਂ ਦੀ ਵੀਡੀਓ ਚਾਹੀਦੀ ਹੁੰਦੀ ਹੈ ਜਿਸ ਵਿੱਚ ਤੁਹਾਡਾ ਚਿਹਰਾ ਦਿਖਾਈ ਦੇ ਜਾਵੇ। ਇਸ ਤੋਂ ਬਾਅਦ ਤੁਹਾਡੇ ਚਿਹਰੇ ਨਾਲ ਅਸ਼ਲੀਲ ਵੀਡੀਓ ਐਡਿਟ ਕੀਤਾ ਜਾਂਦਾ ਹੈ ਅਤੇ ਫਿਰ ਤੁਹਾਨੂੰ ਬਲੈਕਮੇਲ ਕਰਨ ਦੀ ਖੇਡ ਸ਼ੁਰੂ ਹੋ ਜਾਂਦੀ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਵੀ ਧਮਕੀ ਦਿੱਤੀ ਜਾਂਦੀ ਹੈ।


ਇਸ ਤਰ੍ਹਾਂ ਦੇ ਘਪਲੇ ਨੂੰ ਲੈ ਕੇ WhatsApp ਨੇ ਕਿਹਾ ਹੈ ਕਿ ਜੇਕਰ ਤੁਹਾਨੂੰ ਕਿਸੇ ਅਣਜਾਣ ਨੰਬਰ ਤੋਂ ਕਾਲ ਆਉਂਦੀ ਹੈ ਤਾਂ ਉਸ ਨੂੰ ਰਿਸੀਵ ਨਾ ਕਰੋ।



ਕਾਲ ਨੂੰ ਰੱਦ ਕਰਨ ਤੋਂ ਬਾਅਦ, ਤੁਰੰਤ ਰਿਪੋਰਟ ਕਰੋ ਅਤੇ ਅਜਿਹੇ ਨੰਬਰ ਨੂੰ ਬਲਾਕ ਕਰੋ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਨੌਕਰੀਆਂ ਨੂੰ ਲੈ ਕੇ ਵੀ ਅਜਿਹੇ ਫੋਨ ਆ ਰਹੇ ਹਨ। ਅਜਿਹੇ ਨੰਬਰਾਂ ਨੂੰ ਵੀ ਬਲਾਕ ਕਰੋ। ਹਾਲ ਹੀ ਵਿੱਚ ਵਟਸਐਪ ਨੇ ਇਸੇ ਤਰ੍ਹਾਂ ਦੇ ਸਪੈਮ ਲਈ 4.7 ਮਿਲੀਅਨ ਖਾਤਿਆਂ ਨੂੰ ਬਲੌਕ ਕੀਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।