ਪੜਚੋਲ ਕਰੋ

ਜੇ ਤੁਸੀਂ ਵੀ ਆਪਣੇ ਸਿਰਹਾਣੇ ਕੋਲ ਫ਼ੋਨ ਰੱਖ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ...

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਸੌਣ ਤੋਂ ਪਹਿਲਾਂ ਫੋਨ ਦੀ ਵਰਤੋਂ ਕਰਨਾ ਨੁਕਸਾਨਦੇਹ ਹੈ। ਪਰ ਇਸ ਨੂੰ ਆਪਣੇ ਸਿਰ ਦੇ ਕੋਲ ਰੱਖ ਕੇ ਸੌਣਾ ਕਿੰਨਾ ਚੰਗਾ ਹੈ? ਕੀ ਨੇੜੇ ਕੋਈ ਫ਼ੋਨ ਹੋਣ ਨਾਲ ਸਾਡੇ 'ਤੇ ਕੋਈ ਅਸਰ ਪੈਂਦਾ ਹੈ? ਆਓ ਜਾਣਦੇ ਹਾਂ...

Do you also sleep with your phone: ਬਹੁਤ ਸਾਰੇ ਲੋਕ ਆਪਣੇ ਸਮਾਰਟਫੋਨ ਨੂੰ ਸਿਰਹਾਣੇ ਦੇ ਕੋਲ ਰੱਖ ਕੇ ਸੌਂਦੇ ਹਨ। ਅਜਿਹਾ ਜ਼ਿਆਦਾਤਰ ਉਹ ਲੋਕ ਕਰਦੇ ਹਨ ਜੋ ਬਿਸਤਰੇ 'ਤੇ ਲੇਟ ਕੇ ਜਾਂ ਦੇਰ ਰਾਤ ਤੱਕ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਇਨ੍ਹਾਂ ਲੋਕਾਂ ਲਈ ਬੈੱਡ ਦੇ ਕੋਲ ਚਾਰਜਿੰਗ ਪੋਰਟ ਹੋਣਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਸੌਣ ਤੋਂ ਪਹਿਲਾਂ ਫੋਨ ਦੀ ਵਰਤੋਂ ਕਰਨਾ ਨੁਕਸਾਨਦੇਹ ਹੈ। ਇਸ ਕਾਰਨ ਚੰਗੀ ਨੀਂਦ ਨਹੀਂ ਆਉਂਦੀ, ਪਰ ਇਸ ਨੂੰ ਆਪਣੇ ਸਿਰ ਦੇ ਕੋਲ ਰੱਖ ਕੇ ਸੌਣਾ ਕਿੰਨਾ ਚੰਗਾ ਹੈ? ਕੀ ਨੇੜੇ ਕੋਈ ਫ਼ੋਨ ਹੋਣ ਨਾਲ ਸਾਡੇ 'ਤੇ ਕੋਈ ਅਸਰ ਪੈਂਦਾ ਹੈ? ਅੱਜ ਅਸੀਂ ਇਸ ਬਾਰੇ ਵਿਸਥਾਰ ਨਾਲ ਦਸਾਂਗੇ।

ਜੇ ਅੱਧੀ ਰਾਤ ਨੂੰ ਅੱਖ ਖੁੱਲ ਜਾਵੇ

ਕਈ ਵਾਰ ਦੇਖਿਆ ਗਿਆ ਹੈ ਕਿ ਜਦੋਂ ਲੋਕ ਫ਼ੋਨ ਨੂੰ ਕੋਲ ਰੱਖ ਕੇ ਸੌਂਦੇ ਹਨ ਅਤੇ ਅੱਧ ਵਿਚਕਾਰ ਉਨ੍ਹਾਂ ਦੀ ਅੱਖ ਖੁੱਲ੍ਹ ਜਾਂਦੀ ਹੈ ਤਾਂ ਫ਼ੋਨ ਨੀਂਦ ਖ਼ਰਾਬ ਕਰਨ ਦਾ ਕਾਰਨ ਬਣ ਜਾਂਦਾ ਹੈ। ਦਰਅਸਲ, ਜ਼ਿਆਦਾਤਰ ਲੋਕ ਰਾਤ ਭਰ ਕਈ ਵਾਰ ਜਾਗਦੇ ਹਨ। ਅਜਿਹੇ 'ਚ ਜਦੋਂ ਉਹ ਦੁਬਾਰਾ ਸੌਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦਾ ਮਾਨ ਫੋਨ ਚਲਾਉਣ ਨੂੰ ਕਰਦਾ ਹੈ। ਫਿਰ ਉਹ ਸੋਸ਼ਲ ਮੀਡੀਆ ਸਕਰੋਲ ਵਿੱਚ ਬਹੁਤ ਸਾਰਾ ਸਮਾਂ ਬਰਬਾਦ ਕਰਦੇ ਹਨ। ਫੋਨ ਦੀ ਲਾਈਟ ਤੁਹਾਡੇ ਦਿਮਾਗ ਅਤੇ ਸਰੀਰ ਨੂੰ ਸੰਕੇਤ ਦਿੰਦੀ ਹੈ ਕਿ ਇਹ ਸੌਣ ਦਾ ਸਮਾਂ ਖਤਮ ਹੋ ਗਿਆ ਹੈ। ਇਸ ਨਾਲ ਤੁਹਾਡੀ ਨੀਂਦ ਦੂਰ ਹੋ ਜਾਂਦੀ ਹੈ।

ਕੀ ਕੋਈ ਸਿਹਤ ਸਮੱਸਿਆਵਾਂ ਵੀ ਹੁੰਦੀਆਂ ਹਨ?

ਹੁਣ ਸਵਾਲ ਫੋਨ ਨੂੰ ਨਾਲ ਰੱਖ ਕੇ ਸੌਣ ਦੇ ਸਿਹਤ 'ਤੇ ਪ੍ਰਭਾਵ ਨਾਲ ਜੁੜਿਆ ਹੋਇਆ ਹੈ। ਇਲੈਕਟ੍ਰੋਨਿਕਸ ਤੋਂ ਨਿਕਲਣ ਵਾਲੇ ਰੇਡੀਏਸ਼ਨ ਨੂੰ ਲੈ ਕੇ ਲੋਕ ਲੰਬੇ ਸਮੇਂ ਤੋਂ ਚਿੰਤਤ ਹਨ। ਕੀ ਇਹਨਾਂ ਚਿੰਤਾਵਾਂ ਵਿੱਚ ਕੋਈ ਸੱਚਾਈ ਹੈ? ਸਮਾਰਟਫ਼ੋਨ ਐਂਟੀਨਾ ਦੇ ਨੈੱਟਵਰਕ ਰਾਹੀਂ ਰੇਡੀਓ ਤਰੰਗਾਂ ਨੂੰ ਸੰਚਾਰਿਤ ਕਰਕੇ ਸੰਚਾਰ ਦੀ ਸਹੂਲਤ ਦਿੰਦੇ ਹਨ। ਇਹ ਰੇਡੀਓ ਤਰੰਗਾਂ, ਜਿਨ੍ਹਾਂ ਨੂੰ ਰੇਡੀਓ ਫ੍ਰੀਕੁਏਂਸੀ ਤਰੰਗਾਂ ਵੀ ਕਿਹਾ ਜਾਂਦਾ ਹੈ, ਅਸਲ ਵਿੱਚ ਇੱਕ ਇਲੈਕਟ੍ਰੋਮੈਗਨੈਟਿਕ ਫੀਲਡ ਹਨ।

NTP ਨੇ ਸਮਾਰਟਫੋਨ ਨੂੰ ਨੇੜੇ ਰੱਖਣ ਨੂੰ ਲੈ ਕੇ ਇੱਕ ਅਧਿਐਨ ਕੀਤਾ ਹੈ। ਯੂਐਸ ਨੈਸ਼ਨਲ ਟੌਕਸੀਕੋਲੋਜੀ ਪ੍ਰੋਗਰਾਮ (NTP) ਨੇ 2018 ਅਤੇ ਹੋਰ ਤਾਜ਼ਾ ਅਧਿਐਨ ਦੇ ਨਤੀਜੇ ਪ੍ਰਕਾਸ਼ਿਤ ਕੀਤੇ। ਉਨ੍ਹਾਂ ਨੇ ਨਰ ਚੂਹਿਆਂ ਵਿੱਚ ਅਸਧਾਰਨ ਦਿਲ ਦੇ ਟਿਊਮਰ ਦਾ ਵੱਧ ਜੋਖਮ ਪਾਇਆ, ਪਰ ਮਾਦਾ ਚੂਹਿਆਂ ਵਿੱਚ ਨਹੀਂ। NTP ਅਧਿਐਨ ਨੇ ਦਿਮਾਗ ਵਿੱਚ ਟਿਊਮਰ ਦੀਆਂ ਕੁਝ ਕਿਸਮਾਂ ਦੇ ਵਧੇ ਹੋਏ ਜੋਖਮਾਂ ਦੀ ਵੀ ਰਿਪੋਰਟ ਕੀਤੀ ਹੈ।

ਸੋਣ ਵੇਲੇ ਮੋਬਾਈਲ ਫੋਨ ਕੋਲ ਰੱਖ ਸਕਦੇ ਹਾਂ ਜਾਂ ਨਹੀਂ?

ਪਿਛਲੇ ਅਧਿਐਨ ਵਿੱਚ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ ਸੀ। ਅਧਿਐਨ ਬਾਰੇ ਲੰਮੀ ਬਹਿਸ ਹੋਈ। ਬਦਕਿਸਮਤੀ ਨਾਲ, ਵਿਗਿਆਨੀ ਅੰਤਿਮ ਨਤੀਜੇ 'ਤੇ ਪਹੁੰਚਣ ਦੇ ਯੋਗ ਨਹੀਂ ਹੋਏ। ਇਸ ਕਾਰਨ ਫੋਨ ਦੇ ਕੋਲ ਰੱਖ ਕੇ ਸੌਣ ਦੇ ਪ੍ਰਭਾਵਾਂ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ ਹੈ। ਹਾਲਾਂਕਿ ਇਹ ਯਕੀਨੀ ਤੌਰ 'ਤੇ ਸਪੱਸ਼ਟ ਹੈ ਕਿ ਇਸ ਦਾ ਕੋਈ ਲਾਭ ਨਹੀਂ ਹੈ। ਇੱਕ ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੋਬਾਈਲ ਫੋਨਾਂ ਤੋਂ ਹਾਨੀਕਾਰਕ ਰੇਡੀਏਸ਼ਨ ਨਿਕਲਦੀ ਹੈ, ਜੋ ਤੁਹਾਡੇ ਦਿਮਾਗ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਨਾਲ ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ ਅਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਸਾਰਾ ਦਿਨ ਆਪਣੇ ਫ਼ੋਨ ਨਾਲ ਹੁੰਦੇ ਹੋ, ਤਾਂ ਕਿਉਂ ਨਾ ਰਾਤ ਨੂੰ ਇਸ ਤੋਂ ਕੁਝ ਦੂਰੀ ਬਣਾਈ ਜਾਵੇ? ਬੈੱਡ 'ਤੇ ਆਪਣਾ ਫ਼ੋਨ ਆਪਣੇ ਕੋਲ ਰੱਖ ਕੇ ਸੌਣ ਦਾ ਕੋਈ ਫਾਇਦਾ ਨਹੀਂ ਹੈ, ਪਰ ਹਾਂ ਇਸ ਦਾ ਨੁਕਸਾਨ ਜ਼ਰੂਰ ਹੈ। ਅਜਿਹੀ ਸਥਿਤੀ ਵਿੱਚ, ਇਸ ਨੂੰ ਦੂਰ ਰੱਖ ਕੇ ਸੌਣਾ ਬਿਹਤਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Embed widget