ਨਵੀਂ ਦਿੱਲੀ: ਫੇਸਬੁੱਕ ਨੇ ਮੰਨਿਆ ਹੈ ਕਿ ਉਸ ਦੇ ਪਲੇਟਫਾਰਮ ’ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ’ਤੇ ਰੋਕ ਲਾਈ ਜਾਂਦੀ ਹੈ ਪਰ ਫਿਰ ਵੀ ਅਜੇ ਕਾਫੀ ਕੁਝ ਕਰਨ ਦੀ ਲੋੜ ਹੈ। ਫੇਸਬੁੱਕ ਦਾ ਦਾਅਵਾ ਭਾਰਤ ਵਿੱਚ ਬੀਜਪੀ ਸਰਕਾਰ ਦੀ ਹਮਾਇਤ ਕਰਨ ਦੇ ਦੋਸ਼ਾਂ ਤੋਂ ਬਾਅਦ ਆਇਆ।
ਦੱਸ ਦਈਏ ਕਿ ਕਿ ਫੇਸਬੁੱਕ ਦੇ ਪੱਖਪਾਤੀ ਹੋਣ ਸਬੰਧੀ ਬੀਜੇਪੀ ਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਬਹਿਸ ਚੱਲ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਫੇਸਬੁੱਕ ਵੱਲੋਂ ਇਹ ਬਿਆਨ ਜਾਰੀ ਕੀਤਾ ਗਿਆ। ਬੀਜੇਪੀ ਨੇ ਦੋਸ਼ ਲਾਇਆ ਹੈ ਕਿ ਫੇਸਬੁੱਕ ਵੱਲੋਂ ਰਾਸ਼ਟਰਵਾਦੀ ਆਵਾਜ਼ਾਂ ਨੂੰ ਸੈਂਸਰ ਕੀਤਾ ਜਾ ਰਿਹਾ ਹੈ, ਜਦੋਂਕਿ ਕਾਂਗਰਸ ਨੇ ਵਾਲ ਸਟ੍ਰੀਟ ਜਰਨਲ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਫੇਸਬੁੱਕ ਦੀ ਸਮੱਗਰੀ ਨਾਲ ਸਬੰਧਤ ਨੀਤੀਆਂ ਕਾਬਜ਼ ਧਿਰ ਭਾਜਪਾ ਦਾ ਪੱਖ ਲੈਣ ਵਾਲੀਆਂ ਹਨ।
ਇਸ ਬਾਰੇ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਦਲੀਲ ਦਿੱਤੀ ਕਿ ਉਸ ਦੇ ਪਲੇਟਫਾਰਮ ’ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ’ਤੇ ਰੋਕ ਲਾਈ ਜਾਂਦੀ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਇਹ ਨੀਤੀਆਂ ਵਿਸ਼ਵ ਪੱਧਰ ’ਤੇ ਲਾਗੂ ਕੀਤੀਆਂ ਜਾਂਦੀਆਂ ਹਨ ਤੇ ਇਸ ਵਿਚ ਇਹ ਨਹੀਂ ਦੇਖਿਆ ਜਾਂਦਾ ਕਿ ਇਹ ਕਿਸ ਰਾਜਨੀਤਕ ਪਾਰਟੀ ਨਾਲ ਸਬੰਧਤ ਮਾਮਲਾ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਹੁਣੇ ਬਹੁਤ ਕੁਝ ਹੋਰ ਕਰਨ ਦੀ ਲੋੜ ਹੈ।
ਫੇਸਬੁੱਕ ਦੇ ਬੁਲਾਰੇ ਨੇ ਕਿਹਾ, ‘‘ਅਸੀਂ ਨਫ਼ਰਤੀ ਭਾਸ਼ਣ ਤੇ ਹਿੰਸਾ ਭੜਕਾਉਣ ਵਾਲੀ ਸਮੱਗਰੀ ’ਤੇ ਰੋਕ ਲਾਉਂਦੇ ਹਾਂ ਤੇ ਅਸੀਂ ਦੁਨੀਆ ਭਰ ਵਿੱਚ ਇਹ ਨੀਤੀਆਂ ਲਾਗੂ ਕਰਦੇ ਹਾਂ, ਬਿਨਾਂ ਕਿਸੇ ਸਿਆਸੀ ਸ਼ਖ਼ਸੀਅਤ ਜਾਂ ਪਾਰਟੀ ਦਾ ਖ਼ਿਆਲ ਰੱਖੇ। ਹਾਲਾਂਕਿ, ਅਸੀਂ ਜਾਣਦੇ ਹਾਂ ਕਿ ਅਜੇ ਕਾਫੀ ਕੁਝ ਹੋਰ ਕਰਨ ਦੀ ਲੋੜ ਹੈ। ਅਸੀਂ ਇਹ ਨੀਤੀਆਂ ਲਾਗੂ ਕਰਨ ਵਿੱਚ ਤਰੱਕੀ ਕਰ ਰਹੇ ਹਾਂ ਤੇ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਰੋਕਣ ਲਈ ਲਗਾਤਾਰ ਆਪਣੀਆਂ ਪ੍ਰਕਿਰਿਆਵਾਂ ਦਾ ਆਡਿਟ ਕਰਦੇ ਹਾਂ।’’
Election Results 2024
(Source: ECI/ABP News/ABP Majha)
ਫੇਸਬੁੱਕ 'ਤੇ ਸਿਆਸੀ ਜਕੜ, ਬੀਜੇਪੀ ਤੇ ਕਾਂਗਰਸ 'ਚ ਕਿਉਂ ਛਿੜਿਆ ਵਿਵਾਦ!
ਏਬੀਪੀ ਸਾਂਝਾ
Updated at:
18 Aug 2020 12:33 PM (IST)
ਫੇਸਬੁੱਕ ਨੇ ਮੰਨਿਆ ਹੈ ਕਿ ਉਸ ਦੇ ਪਲੇਟਫਾਰਮ ’ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ’ਤੇ ਰੋਕ ਲਾਈ ਜਾਂਦੀ ਹੈ ਪਰ ਫਿਰ ਵੀ ਅਜੇ ਕਾਫੀ ਕੁਝ ਕਰਨ ਦੀ ਲੋੜ ਹੈ। ਫੇਸਬੁੱਕ ਦਾ ਦਾਅਵਾ ਭਾਰਤ ਵਿੱਚ ਬੀਜਪੀ ਸਰਕਾਰ ਦੀ ਹਮਾਇਤ ਕਰਨ ਦੇ ਦੋਸ਼ਾਂ ਤੋਂ ਬਾਅਦ ਆਇਆ।
- - - - - - - - - Advertisement - - - - - - - - -