ਪੜਚੋਲ ਕਰੋ
Advertisement
PUB G ਦੇ ਬਦਲ ਲਈ ਭਾਰਤ ਨੇ ਤਿਆਰ ਕੀਤੀ FAU:G ਗੇਮ
ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ 118 ਚੀਨੀ Apps ਬੈਨ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ 'ਚ ਸਭ ਤੋਂ ਵੱਧ ਮਸ਼ਹੂਰ ਗੇਮਿੰਗ ਐਪ PUB G ਵੀ ਸ਼ਾਮਲ ਸੀ।
ਚੰਡੀਗੜ੍ਹ: ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ 118 ਚੀਨੀ Apps ਬੈਨ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ 'ਚ ਸਭ ਤੋਂ ਵੱਧ ਮਸ਼ਹੂਰ ਗੇਮਿੰਗ ਐਪ PUB G ਵੀ ਸ਼ਾਮਲ ਸੀ। ਭਾਰਤ ਸਰਕਾਰ ਦੇ ਇਸ ਗੇਮ ਨੂੰ ਬੈਨ ਕਰਨ ਦੇ ਫੈਸਲੇ ਨੇ ਦੇਸ਼ ਅੰਦਰ ਦੇ ਨੌਜਵਾਨਾਂ ਨੂੰ ਆਪਣਾ ਖੁਦ ਬੈਟਲ ਰੋਇਲ ਗੇਮ ਤਿਆਰ ਕਰਨ ਦਾ ਮੌਕਾ ਦਿੱਤਾ ਹੈ। nCore ਗੇਮਸ ਭਾਰਤ ਵੱਲੋਂ ਤਿਆਰ PUB-G ਵਰਗੀ ਹੀ ਇੱਕ ਗੇਮ ਤਿਆਰ ਕੀਤੀ ਗਈ ਹੈ, ਇਸ ਗੇਮ ਦਾ ਨਾਮ ਹੈ FAU:G ਯਾਨੀ ਫੀਅਰਲੈਸ ਐਂਡ ਯੂਨਾਈਟਡ: ਗਾਰਡਸ।
ਇਸ ਗੇਮ ਦੇ ਨਿਰਮਾਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮ ਨਿਰਭਰ ਐਪ ਦੇ ਨਾਅਰੇ ਨੂੰ ਹੁੰਗਾਰਾ ਦਿੱਤਾ ਹੈ। ਇਹ ਗੇਮ ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਦੀ ਸਲਾਹ ਹੇਠ ਤਿਆਰ ਕੀਤੀ ਗਈ ਹੈ। ਫਿਲਹਾਲ ਇਸ ਗੇਮ ਬਾਰੇ ਕੁੱਝ ਵਧੇਰੇ ਜਾਣਕਾਰੀ ਤਾਂ ਨਹੀਂ ਹੈ ਪਰ ਇਸ ਨੂੰ ਬੈਨ PUB G ਦਾ ਬਦਲ ਦੱਸਿਆ ਜਾ ਰਿਹਾ ਹੈ। ਇਸ ਗੇਮ ਦਾ 20% ਨੈੱਟ ਰੈਵੀਨਿਊ @BharatKeVeer ਟਰੱਸਟ ਨੂੰ ਦਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ
Supporting PM @narendramodi’s AtmaNirbhar movement, proud to present an action game,Fearless And United-Guards FAU-G. Besides entertainment, players will also learn about the sacrifices of our soldiers. 20% of the net revenue generated will be donated to @BharatKeVeer Trust #FAUG pic.twitter.com/Q1HLFB5hPt
— Akshay Kumar (@akshaykumar) September 4, 2020
Follow ਤਕਨਾਲੌਜੀ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਸਪੋਰਟਸ
ਅੰਮ੍ਰਿਤਸਰ
Advertisement