FIR Against Sundar Pichai: ਗੂਗਲ ਦੇ CEO ਸੁੰਦਰ ਪਿਚਾਈ ਖਿਲਾਫ FIR, ਜਾਣੋ ਪੂਰਾ ਮਾਮਲਾ
ਭਾਰਤੀ ਫਿਲਮ ਨਿਰਮਾਤਾ ਤੇ ਨਿਰਦੇਸ਼ਕ ਸੁਨੀਲ ਦਰਸ਼ਨ ਨੇ ਅਦਾਲਤ 'ਚ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੁਆਰਾ ਬਣਾਈ ਗਈ ਫਿਲਮ ਨੂੰ ਯੂਟਿਊਬ 'ਤੇ ਅਪਲੋਡ ਕੀਤਾ ਗਿਆ ਹੈ।
FIR Against Google CEO: ਮੁੰਬਈ ਪੁਲਿਸ ਨੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਪਿਚਾਈ ਵਿਰੁੱਧ ਕਾਪੀ ਰਾਈਟ (Copy Right) ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ।
ਕੀ ਹੈ ਮਾਮਲਾ?
ਭਾਰਤੀ ਫਿਲਮ ਨਿਰਮਾਤਾ ਤੇ ਨਿਰਦੇਸ਼ਕ ਸੁਨੀਲ ਦਰਸ਼ਨ ਨੇ ਅਦਾਲਤ 'ਚ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੁਆਰਾ ਬਣਾਈ ਗਈ ਫਿਲਮ ਨੂੰ ਯੂਟਿਊਬ 'ਤੇ ਅਪਲੋਡ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਮੁੰਬਈ ਪੁਲਿਸ ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਇਸੇ ਹੁਕਮ 'ਤੇ ਚੱਲਦਿਆਂ MIDC ਪੁਲਿਸ ਨੇ ਪਿਚਾਈ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਕਿਹਾ ਸ਼ਿਕਾਇਤਕਰਤਾ ਨੇ?
ਸ਼ਿਕਾਇਤਕਰਤਾ ਫਿਲਮ ਨਿਰਮਾਤਾ ਤੇ ਨਿਰਦੇਸ਼ਕ ਸੁਨੀਲ ਦਰਸ਼ਨ ਨੇ ਦੱਸਿਆ ਕਿ ਉਸ ਨੇ ਆਪਣੀ ਫਿਲਮ 'ਏਕ ਹਸੀਨਾ ਥੀ ਏਕ ਦੀਵਾਨਾ ਥਾ' ਦਾ ਕਾਪੀਰਾਈਟ ਕਿਸੇ ਨੂੰ ਨਹੀਂ ਦਿੱਤਾ ਹੈ। ਇਸ ਦੇ ਬਾਵਜੂਦ ਇਸ ਫਿਲਮ ਦੇ ਗੀਤ ਅਤੇ ਵੀਡੀਓ ਨੂੰ ਕਈ ਲੋਕਾਂ ਨੇ ਗੂਗਲ ਤੇ ਯੂਟਿਊਬ 'ਤੇ ਅਪਲੋਡ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਫਿਲਮ ਦੇ ਗੀਤ ਅਤੇ ਵੀਡੀਓਜ਼ ਅਪਲੋਡ ਹੋ ਰਹੇ ਸਨ ਤਾਂ ਯੂਟਿਊਬ ਤੇ ਗੂਗਲ ਨੇ ਵੀ ਇਸ ਨੂੰ ਅਪਲੋਡ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਨੇ ਕਰੋੜਾਂ ਰੁਪਏ ਕਮਾਏ ਤੇ ਉਨ੍ਹਾਂ (ਫ਼ਿਲਮ ਨਿਰਮਾਤਾਵਾਂ) ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ।
ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਸੁੰਦਰ ਪਿਚਾਈ ਤੋਂ ਇਲਾਵਾ ਗੌਤਮ ਆਨੰਦ (ਯੂਟਿਊਬ ਦੇ ਐਮਡੀ) ਸਮੇਤ ਗੂਗਲ ਦੇ ਹੋਰ ਅਧਿਕਾਰੀਆਂ ਖ਼ਿਲਾਫ਼ ਕਾਪੀਰਾਈਟ ਦੀ ਧਾਰਾ 51, 63 ਅਤੇ 69 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin