ਪੜਚੋਲ ਕਰੋ

ਗੂਗਲ, ਫ਼ੇਸਬੁੱਕ, ਐਮੇਜ਼ੌਨ, ਐਪਲ ਜਿਹੀਆਂ ਕੰਪਨੀਆਂ ’ਤੇ 15 ਫ਼ੀਸਦੀ ਟੈਕਸ ਲਾਉਣਗੇ G-7 ਦੇਸ਼

ਦੁਨੀਆ ਦੇ ਸਭ ਤੋਂ ਅਮੀਰ ਸੱਤ ਦੇਸ਼ਾਂ, ਇੰਗਲੈਂਡ, ਅਮਰੀਕਾ, ਕੈਨੇਡਾ, ਫ਼ਰਾਂਸ, ਜਰਮਨੀ, ਇਟਲੀ ਤੇ ਜਾਪਾਨ ਨੇ ਗੂਗਲ, ਫ਼ੇਸਬੁੱਕ, ਐਪਲ ਤੇ ਐਮੇਜ਼ੌਨ ਜਿਹੀਆਂ ਬਹੁਰਾਸ਼ਟਰੀ ਤਕਨੀਕੀ ਕੰਪਨੀਆਂ ਉੱਤੇ ਵਧੇਰੇ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਹੈ। ਜੀ-7 ਸਮੂਹ ਨੇ ਇਨ੍ਹਾਂ ਕੰਪਨੀਆਂ ਉੱਤੇ 15 ਫ਼ੀਸਦੀ ਤੱਕ ਟੈਕਸ ਲਾਉਣ ਲਈ ਇਤਿਹਾਸਕ ਵਿਸ਼ਵ ਸਮਝੌਤੇ ਉੱਤੇ ਹਸਤਾਖਰ ਕੀਤੇ ਹਨ। 

ਲੰਦਨ: ਦੁਨੀਆ ਦੇ ਸਭ ਤੋਂ ਅਮੀਰ ਸੱਤ ਦੇਸ਼ਾਂ, ਇੰਗਲੈਂਡ, ਅਮਰੀਕਾ, ਕੈਨੇਡਾ, ਫ਼ਰਾਂਸ, ਜਰਮਨੀ, ਇਟਲੀ ਤੇ ਜਾਪਾਨ ਨੇ ਗੂਗਲ, ਫ਼ੇਸਬੁੱਕ, ਐਪਲ ਤੇ ਐਮੇਜ਼ੌਨ ਜਿਹੀਆਂ ਬਹੁਰਾਸ਼ਟਰੀ ਤਕਨੀਕੀ ਕੰਪਨੀਆਂ ਉੱਤੇ ਵਧੇਰੇ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਹੈ। ਜੀ-7 ਸਮੂਹ ਨੇ ਇਨ੍ਹਾਂ ਕੰਪਨੀਆਂ ਉੱਤੇ 15 ਫ਼ੀਸਦੀ ਤੱਕ ਟੈਕਸ ਲਾਉਣ ਲਈ ਇਤਿਹਾਸਕ ਵਿਸ਼ਵ ਸਮਝੌਤੇ ਉੱਤੇ ਹਸਤਾਖਰ ਕੀਤੇ ਹਨ।

ਇੰਗਲੈਂਡ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਜੀ-7 ਸਮੂਹ ਦੇਸ਼ਾਂ ਦੇ ਵਿੱਤ ਮੰਤਰੀਆਂ ਨੇ ਲੰਦਨ ’ਚ ਬੈਠਕਾਂ ਦੇ ਦੂਜੇ ਤੇ ਆਖ਼ਰੀ ਦਿਨ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਕਈ ਸਾਲਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਜੀ-7 ਦੇ ਵਿੱਤ ਮੰਤਰੀਆਂ ਨੇ ਅੱਜ ਵਿਸ਼ਵ ਟੈਕਸ ਪ੍ਰਣਾਲੀ ਵਿੱਚ ਸੁਧਾਰ ਲਈ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਸਹੀ ਕੰਪਨੀਆਂ ਸਹੀ ਸਥਾਨ ਉੱਤੇ ਸਹੀ ਟੈਕਸ ਦਾ ਭੁਗਤਾਨ ਕਰਨ।

ਅਮਰੀਕਾ ਦੇ ਵਿੱਤ ਮੰਤਰੀ ਜੈਨੇਟ ਯੇਲੇਨ ਵੀ ਲੰਦਨ ਦੀਆਂ ਇਨ੍ਹਾਂ ਬੈਠਕਾਂ ’ਚ ਸ਼ਾਮਲ ਹੋੲ। ਉਨ੍ਹਾਂ ਹਿਕਾ ਕਿ ਇਹ ਸਮਝੌਤਾ 15 ਫ਼ੀ ਸਦੀ ਦੀ ਵਿਸ਼ਵ ਦਰ ਤੱਕ ਪੁੱਜਣ ਦੀ ਪ੍ਰਕਿਰਿਆ ਨੂੰ ਰਫ਼ਤਾਰ ਦੇਵੇਗਾ। ਇਸ ਨਾਲ ਟੈਕਸ ਘਟਾਉਣ ਦਾ ਉਲਟਾ ਮੁਕਾਬਲਾ ਰੁਕੇਗਾ। ਅਮਰੀਕਾ ਤੇ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਦਰਮਿਆਨੇ ਵਰਗ ਤੇ ਕੰਮਕਾਜੀ ਲੋਕਾਂ ਨਾਲ ਨਿਆਂ ਯਕੀਨੀ ਹੋ ਸਕੇਗਾ।

ਵਿੱਤ ਮੰਤਰੀਆਂ ਦੀ ਇਹ ਬੈਠਕ ਜੀ-7 ਦੇਸ਼ਾਂ ਦੇ ਆਗੂਆਂ ਦੀ ਸਾਲਾਨਾ ਸਿਖ਼ਰ ਬੈਠਕ ਤੋਂ ਪਹਿਲਾਂ ਹੋਈ ਹੈ। ਇਸ ਸਮਝੌਤੇ ਉੱਤੇ ਜੀ-7 ਦੀ ਸਿਖ਼ਰ ਬੈਠਕ ਵਿੱਚ ਮੋਹਰ ਲੱਗੇਗੀ। ਸਿਖ਼ਰ ਸੰਮੇਲਨ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਪ੍ਰਧਾਨਗੀ ਹੇਠ 11-13 ਜੂਨ ਤੱਕ ਕੌਰਨਵਾਲ ’ਚ ਹੋਵੇਗਾ।

ਇੰਗਲੈਂਡ ਦੋਵੇਂ ਬੈਠਕਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਜੀ-7 ਉੱਤੇ ਘੱਟ ਆਮਦਨ ਵਾਲੇ ਦੇਸ਼ਾਂ ਨੂੰ ਟੀਕਾ ਉਪਲਬਧ ਕਰਵਾਉਣ ਲਈ ਦਬਾਅ ਪੈ ਰਿਹਾ ਹੈ। ਟੈਕਸ ਦੇ ਮੁੱਦੇ ਉੱਤੇ ਕੌਮਾਂਤਰੀ ਚਰਚਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਵੱਲੋਂ ਵਿਸ਼ਵ 15 ਫ਼ੀਸਦੀ ਟੈਕਸ ਰੇਟ ਦੇ ਵਿਚਾਰ ਨੂੰ ਸਮਰਥਨ ਦੇਣ ਤੋਂ ਬਾਅਦ ਸ਼ੁਰੂ ਹੋਈ ਸੀ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget