100 iPhone X ਲਿਆਉਣ ਵਾਲਾ ਬੰਦਾ ਏਅਰਪੋਰਟ 'ਤੇ ਫੜਿਆ
ਏਬੀਪੀ ਸਾਂਝਾ | 06 May 2018 04:00 PM (IST)
ਨਵੀਂ ਦਿੱਲੀ: ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ 100 ਆਈਫ਼ੋਨ X ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਕਸਟਮ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦੁਬਈ ਤੋਂ ਆ ਰਹੇ 53 ਸਾਲਾ ਵਿਅਕਤੀ ਤੋਂ ਇਹ ਫ਼ੋਨ ਜ਼ਬਤ ਕੀਤੇ ਗਏ ਹਨ। ਫਿਲਹਾਲ ਕਾਨੂੰਨੀ ਕਾਰਵਾਈ ਕਰਕੇ ਅਧਿਕਾਰੀਆਂ ਨੇ ਮੁਲਜ਼ਮ ਦੀ ਪਛਾਣ ਉਜਾਗਰ ਨਹੀਂ ਕੀਤੀ ਹੈ। ਕਸਟਮ ਦੇ ਵਧੀਕ ਕਮਿਸ਼ਨਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਕੋਲੋਂ 100 ਆਈਫ਼ੋਨ ਐਕਸ ਜ਼ਬਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਫ਼ੋਨਾਂ ਦੀ ਕੀਮਤ ਤਕਰੀਬਨ 85.61 ਲੱਖ ਰੁਪਏ ਹੈ।