ਪੜਚੋਲ ਕਰੋ

ਏਅਰਟੈੱਲ ਨੇ ਲਿਆਂਦਾ ਸਭ ਤੋਂ ਸਸਤਾ ਸਮਾਰਟਫੋਨ...ਜਾਣੋ ਖਾਸੀਅਤ

ਨਵੀਂ ਦਿੱਲੀ: ਰਿਲਾਇੰਸ ਜੀਓ ਦੇ ਫੀਚਰ ਫੋਨ ਨੂੰ ਚੁਣੌਤੀ ਦੇਣ ਲਈ ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਏਅਰਟੈੱਲ ਵੀ ਪਿੱਛੇ ਨਹੀਂ ਰਹੀ। ਉਸ ਨੇ ਕੈਸ਼ਬੈਕ ਆਫਰ ਦੇ ਨਾਲ 1399 ਰੁਪਏ ਦੀ ਕੀਮਤ 'ਚ ਸਮਾਰਟਫੋਨ ਲਾਂਚ ਕੀਤਾ ਹੈ। ਸ਼ੁੱਕਰਵਾਰ ਤੋਂ ਇਹ ਸਮਾਰਟਫੋਨ ਆਫਲਾਈਨ ਰਿਟੇਲਰਜ਼ 'ਤੇ ਵਿਕਰੀ ਲਈ ਉਪਲਬਧ ਹੋਵੇਗਾ। ਜੀਓ ਫੋਨ ਦੀ ਤਰਜ਼ 'ਤੇ ਏਅਰਟੈੱਲ ਵੀ ਇਸ ਸਮਾਰਟਫੋਨ ਨੂੰ ਖਰੀਦਣ ਵਾਲੇ ਉਪਭੋਗਤਾਵਾਂ ਨੂੰ ਆਕਰਸ਼ਕ ਡੇਟਾ ਆਫਰ ਤੇ ਕੈਸ਼ਬੈਕ ਲਾਭ ਦੇ ਰਿਹਾ ਹੈ। 169 ਰੁਪਏ 'ਚ ਡੇਟਾ ਤੇ ਕਾਲਿੰਗ ‍ਇਹ ਸਮਾਰਟਫੋਨ ਖਰੀਦਣ ਵਾਲੇ ਗਾਹਕਾਂ ਨੂੰ 169 ਰੁਪਏ ਦਾ ਰਿਚਾਰਜ ਕਰਵਾਉਣ 'ਤੇ ਅਸੀਮਤ ਕਾਲਿੰਗ ਤੇ 512 ਡੇਟਾ ਹਰ ਦਿਨ ਮਿਲੇਗਾ। ਇਹ ਪਲਾਨ 28 ਦਿਨ ਦੀ ਵੈਲੇਡਿਟੀ ਨਾਲ ਆਵੇਗਾ। ਜੀਓ ਇਸ ਤਰ੍ਹਾਂ ਦਾ ਪਲਾਨ ਪਹਿਲਾਂ ਹੀ ਉਤਾਰ ਚੁੱਕੀ ਹੈ ਜਿਸ 'ਚ 153 ਰੁਪਏ ਦਾ ਟੈਰਿਫ ਪਲਾਨ 512 ਐਮਬੀ 4ਜੀ ਡੇਟਾ ਤੇ ਅਸੀਮਤ ਕਾਲਿੰਗ ਦਿੱਤੀ ਜਾ ਰਹੀ ਹੈ। 1500 ਰੁਪਏ ਮਿਲੇਗਾ ਕੈਸ਼ਬੈਕ ਇਸ ਸਮਾਰਟਫੋਨ ਨੂੰ ਖਰੀਦਣ ਲਈ ਤੁਹਾਨੂੰ ਪਹਿਲੀ ਵਾਰ 2,800 ਰੁਪਏ ਦੇਣੇ ਹੋਣਗੇ। ਇਸ ਤੋਂ ਬਾਅਦ ਤੁਹਾਨੂੰ ਲਗਾਤਾਰ 36 ਮਹੀਨੇ ਤੱਕ 169 ਰੁਪਏ ਦਾ ਰਿਚਾਰਜ ਕਰਵਾਉਣਾ ਹੋਵੇਗਾ। ਸਮਾਰਟਫੋਨ ਖਰੀਦਣ ਦੇ 18 ਮਹੀਨੇ ਬਾਅਦ ਗਾਹਕ ਨੂੰ 500 ਰੁਪਏ ਕੈਸ਼ਬੈਕ ਦਿੱਤਾ ਜਾਵੇਗਾ। ਜਦਕਿ 36 ਮਹੀਨੇ ਲੰਘ ਜਾਣ ਤੋਂ ਬਾਅਦ ਯੂਜਰਜ਼ ਨੂੰ 500 ਰੁਪਏ ਕੈਸ਼ਬੈਕ ਦਿੱਤਾ ਜਾਵੇਗਾ। ਜਦਕਿ 36 ਮਹੀਨੇ ਲੰਘ ਜਾਣ ਤੋਂ ਬਾਅਦ 1000 ਰੁਪਏ ਦਾ ਬਾਕੀ ਕੈਸ਼ਬੈਕ ਦਿੱਤਾ ਜਾਵੇਗਾ। ਇਸ ਤਰ੍ਹਾਂ ਕੰਪਨੀ ਕੁੱਲ 1500 ਰੁਪਏ ਦਾ ਕੈਸ਼ਬੈਕ ਦੇ ਰਹੀ ਹੈ ਜਿਸ ਸਦਕਾ ਸਮਾਰਟਫੋਨ ਮਹਿਜ਼ 1399 ਰੁਪਏ 'ਚ ਮਿਲੇਗਾ। ਕੀ ਹੈ ਫੋਨ ਦੀ ਖਾਸੀਅਤ ਏਅਰਟੈੱਲ ਕਾਰਬਨ A40 ਸਮਾਰਟਫੋਨ 'ਚ 4 ਇੰਚ ਦਾ ਡਿਸਪਲੇ ਦਿੱਤਾ ਗਿਆ ਹੈ। ਜਿਸ ਦੀ ਰੈਜੂਲੇਸ਼ਨ 800 X 480 ਪਿਕਸਲ ਹੈ। ਇਹ ਸਮਾਰਟਫੋਨ ਐਂਡਰਾਇਡ 7.0 ਨਾਗਟ ਆਪਰੇਟਿੰਗ 'ਤੇ ਚੱਲਦਾ ਹੈ। ਸਮਾਰਟਫੋਨ 'ਚ 8ਜੀਬੀ ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ, ਜਿਸ ਨੂੰ ਮਾਈਕਰੋ ਐਸਡੀ ਕਾਰਡ ਦੇ ਜ਼ਰੀਏ 32 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਸਮਾਰਟਫੋਨ 'ਚ 1.3 ਗੀਗਾਹਰਟਜ਼ ਦਾ ਪ੍ਰੋਸੈਸਰ ਤੇ 1 ਜੀਬੀ ਰੈਕ ਦਿੱਤੀ ਗਈ ਹੈ। ਸਮਾਰਟਫੋਨ 'ਚ ਤਸਵੀਰਾਂ ਖਿੱਚਣ ਲਈ 2 ਮੈਗਾਪਿਕਸਲ ਦਾ ਰੀਅਰ ਕੈਮਰਾ ਵੀ ਦਿੱਤਾ ਗਿਆ ਹੈ ਤੇ ਸੈਲਫੀ ਲੈਣ ਲਈ 0.3 ਮੈਗਾਪਿਕਸਲ ਦਾ ਕੈਮਰਾ ਉਪਲਬਧ ਹੈ। ਫੋਨੀ ਦੀ ਬੈਟਰੀ 1400mAh ਦਿੱਤੀ ਗਈ ਹੈ। ਫੋਨ 'ਚ ਦੋ ਸਿਮ ਇਸਤੇਮਾਲ ਕੀਤੇ ਜਾ ਸਕਦੇ ਹਨ। ਜੇਕਰ ਤੁਸੀਂ ਚਾਹੋ ਤਾਂ ਏਅਰਟੈੱਲ ਤੇ ਜੀਓ ਸਿਮ ਇਸਤੇਮਾਲ ਕਰ ਸਕਦੇ ਹੋ।

ਟਾਪ ਹੈਡਲਾਈਨ

Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ

ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ

Embed widget