ਨਵੀਂ ਦਿੱਲੀ:ਭਾਰਤ ਵਿੱਚ ਪਿੰਡਾਂ ਨੂੰ ਸਮੇਂ ਤੋਂ ਪਹਿਲਾਂ ਮਿਲੇਗਾ ਨੈੱਟ ਦੀ ਸੁਵਿਧਾ ਮਿਲ ਜਾਵੇਗੀ। ਸਰਕਾਰ ਨੇ ਆਸ ਜਤਾਈ ਹੈ ਕਿ ਭਾਰਤ ਨੈੱਟ ਪ੍ਰਾਜੈਕਟ ਦਾ ਦੂਜਾ ਪੜਾਅ ਸਮੇਂ ਤੋਂ ਪਹਿਲਾਂ ਦਸੰਬਰ ’ਚ ਮੁਕੰਮਲ ਹੋ ਜਾਵੇਗਾ। ਪ੍ਰਾਜੈਕਟ ਤਹਿਤ ਡੇਢ ਲੱਖ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਜਾਵੇਗੀ।
ਟੈਲੀਕਾਮ ਮੰਤਰੀ ਮਨੋਜ ਸਿਨਹਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਕ ਲੱਖ ਗ੍ਰਾਮ ਪੰਚਾਇਤਾਂ ਨੂੰ ਹਾਈ ਸਪੀਡ ਬ੍ਰਾਡਬੈਂਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਗਈ ਸੀ।