ਪੜਚੋਲ ਕਰੋ

ਲੋਕਾਂ ਨੇ ਕੀਤੀ ਆਈਫੋਨ ਤੋਂ ਤੌਬਾ, ਰਿਟੇਲਰਾਂ ਨੇ ਘਟਾਈ 13 ਹਜ਼ਾਰ ਰੁਪਏ ਕੀਮਤ

ਬੀਜਿੰਗ: ਚੀਨ ਵਿੱਚ ਆਈਫੋਨ ਦੇ ਨਵੇਂ ਮਾਡਲ XR ਦੀ ਸੇਲ ਘੱਟ ਹੋਣ ਉੱਥੋਂ ਦੇ ਸਮਾਰਟਫੋਨ ਵੇਚਣ ਵਾਲਿਆਂ ਇਸ ਦੀ ਕੀਮਤ 13,440 ਰੁਪਏ (192 ਡਾਲਰ) ਤਕ ਘਟਾ ਦਿੱਤੀ ਹੈ। ਚੀਨ ਦੇ ਵੱਡੇ ਰਿਟੇਲਰ ਸਨਿੰਗ ਨੇ 128 GB ਵਾਲੇ ਆਈਫੋਨ ਐਕਸਆਰ ਦੀ ਕੀਮਤ 72,520 ਰੁਪਏ (1,036 ਡਾਲਰ) ਤੋਂ ਘਟਾ ਤੇ 60,060 ਰੁਪਏ (858 ਡਾਲਰ) ਕਰ ਦਿੱਤੀ ਹੈ। ਮਾਹਰਾਂ ਦਾ ਕਹਿਣਾ ਹੈ ਕਿ ਕੀਮਤ ਜ਼ਿਆਦਾ ਹੋਣ ਦੀ ਵਜ੍ਹਾ ਕਰਕੇ ਨਵੇਂ ਆਈਫੋਨ ਦੀ ਵਿਕਰੀ ਵਿੱਚ ਗਿਰਾਵਟ ਆਈ ਹੈ। ਸਥਾਨਕ ਕੰਪਨੀ ਹੁਆਵੇ ਦੇ ਸਮਾਰਟਫੋਨ ਦੇ ਮੁਕਾਬਲੇ ਆਈਫੋਨ ਕਾਫੀ ਮਹਿੰਗਾ ਹੈ ਤੇ ਇਸ ਵਿੱਚ ਇਨੋਵੇਟਿਵ ਫੀਚਰਾਂ ਵੀ ਨਹੀਂ ਹਨ। ਅਮਰੀਕਾ ’ਚ ਆਈਫੋਨ XR ਚੀਨ ਮੁਕਾਬਲੇ 13 ਹਜ਼ਾਰ ਰੁਪਏ ਸਸਤਾ ਚੀਨ ਵਿੱਚ ਆਨਲਾਈਨ ਵਿਕਰੇਤਾਵਾਂ ਨੇ ਵੀ ਆਈਫੋਨ XR ਦੀਆਂ ਕੀਮਤਾਂ ਵਿੱਚ ਕਮੀ ਕੀਤੀ ਹੈ। ਇੱਕ ਸੇਲਰ ਨੇ 256GB ਵਾਲੇ ਆਈਫੋਨ XS ਮੈਕਸ ਦਾ ਰੇਟ 1,628 ਤੋਂ ਘਟਾ ਕੇ 1,436 ਡਾਲਰ ਕਰ ਦਿੱਤਾ। ਇਸ ਦੇ ਬਾਵਜੂਦ ਇਹ ਅਮਰੀਕਾ ਦੇ ਮੁਕਾਬਲੇ ਚੀਨ ਵਿੱਚ ਮਹਿੰਗਾ ਹੈ। ਅਮਰੀਕਾ ਵਿੱਚ ਆਈਫੋਨ XS ਮੈਕਸ ਦੀ ਕੀਮਤ ਚੀਨ ਨਾਲੋਂ 13 ਹਜ਼ਾਰ ਰੁਪਏ ਘੱਟ, ਯਾਨੀ 1,249 ਡਾਲਰ ਹੈ। ਰਿਸਕਚ ਫਰਮ ਕਾਊਂਟਰਪੁਆਇੰਟ ਦੀ ਰਪੋਰਟ ਮੁਤਾਬਕ ਸਾਲਾਨਾ ਆਧਾਰ ’ਤੇ ਨਵੰਬਰ 2018 ਵਿੱਚ ਆਈਫੋਨ ਦੀ ਵਿਕਰੀ ਘਟ ਗਈ ਸੀ। ਸਾਲ 2017 ਵਿੱਚ ਐਪਲ ਨੇ ਉਸ ਵੇਲੇ ਸਭ ਤੋਂ ਸਸਤਾ ਮਾਡਲ ਆਈਫੋਨ 8 ਲਾਂਚ ਕੀਤਾ ਸੀ। ਉਸ ਦੇ ਮੁਕਾਬਲੇ ਨਵੰਬਰ ਵਿੱਚ ਆਈਫੋਨ XR ਦੀ ਵਿਕਰੀ 5 ਫੀਸਦੀ ਘੱਟ ਰਹੀ। ਪਿਛਲੇ ਦਿਨੀਂ ਐਪਲ ਦੇ ਸੀਈਓ ਟਿਮ ਕੁਕ ਨੇ ਵੀ ਕਿਹਾ ਸੀ ਕਿ ਚੀਨ ਵਿੱਚ ਨਵੇਂ ਆਈਫੋਨ ਦੀ ਵਿਕਰੀ ਉਮੀਦ ਮੁਤਾਬਕ ਨਹੀਂ ਹੋ ਰਹੀ। ਇਸ ਲਈ ਕੰਪਨੀ ਨੇ ਦਸੰਬਰ ਤਿਮਾਹੀ ਲਈ ਮਾਲੀਆ ਅਨੁਮਾਨ ਵਿੱਚ 5.5 ਫੀਸਦੀ ਦੀ ਕਮੀ ਕੀਤੀ ਸੀ। ਇਸ ਐਲਾਨ ਮਗਰੋਂ ਅਗਲੇ ਦਿਨ ਹੀ ਅਮਰੀਕੀ ਸ਼ੇਅਰ ਬਾਜ਼ਾਰ ਵਿੱਚ ਐਪਲ ਦਾ ਸ਼ੇਅਰ 10 ਫੀਸਦੀ ਡਿੱਗ ਗਿਆ ਸੀ।

ਟਾਪ ਹੈਡਲਾਈਨ

Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget