ਪੜਚੋਲ ਕਰੋ

ਪਤੀਆਂ ਲਈ ਖ਼ੁਸ਼ਖ਼ਬਰੀ! ਪਤਨੀ ਦਾ ਦਿਮਾਗ ਸਮਝਣ ਲਈ ਬਣੀ ਮੋਬਾਈਲ ਐਪ

ਚੰਡੀਗੜ੍ਹ: ਜਾਪਾਨ ਦੀ ਇੱਕ ਕੰਪਨੀ ਨੇ ਪਤਨੀਆਂ ਦਾ ਦਿਮਾਗ ਜਾਣਨ ਲਈ ਮੋਬਾਈਲ ਐਪ ਤਿਆਰ ਕੀਤੀ ਹੈ। ਇਸ ਐਪ ਦਾ ਮਕਸਦ ਛੋਟੇ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਮਾਤਾ-ਪਿਤਾ ਦੋਵਾਂ ਦੀ ਹਿੱਸੇਦਾਰੀ ਵਧਾਉਣਾ ਹੈ। ਐਪ ਦੇ ਪ੍ਰੋਮੋਸ਼ਨ ਲਈ ਵੈੱਬਸਾਈਟ ’ਤੇ ਪਤੀਆਂ ਨੂੰ ਅਜਿਹੀ ਸਲਾਹ ਦਿੱਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਲੱਗਿਆ ਕਿ ਇਹ ਕੰਪਨੀ ਮਹਿਲਾ ਵਿਰੋਧੀ ਹੈ। ਇਸ ਪਿੱਛੋਂ ਲੋਕਾਂ ਦੇ ਘਰਾਂ ਵਿੱਚ ਪਤੀ-ਪਤਨੀਆਂ ਦੇ ਝਗੜੇ ਹੋਣੇ ਸ਼ੁਰੂ ਹੋ ਗਏ। ਜਾਪਾਨ ਦੀ ਮਠਿਆਈ ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਇਜਾਕੀ ਗਿਲਕੋ ਨੇ ਹਾਲ ਹੀ ਵਿੱਚ ‘ਕੋਪੇ’ ਨਾਂ ਦੀ ਐਪ ਲਾਂਚ ਕੀਤੀ ਹੈ। ਇਸ ਵਿੱਚ ‘ਮਾਂ ਦੀਆਂ ਭਾਵਨਾਵਾਂ ਪਿਤਾ ਦੇ ਲਈ’ ਵਿਸ਼ੇ ਤੋਂ 8 ਸੰਭਾਵੀ ਪੈਟਰਨਾਂ ਦਾ ਜ਼ਿਕਰ ਕੀਤਾ ਗਿਆ ਹੈ ਜਦੋਂ ਪਤਨੀ ਨਾਰਾਜ਼ ਹੁੰਦੀ ਹੈ। ਇਸ ਦੇ ਬਾਅਦ ਉਨ੍ਹਾਂ ਨੂੰ ਪਤੀਆਂ ਲਈ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਸੀ। ਕੰਪਨੀ ਦਾ ਦਾਅਵਾ ਹੈ ਕਿ ਜਦੋਂ ਕੋਈ ਮਹਿਲਾ ਕਹਿੰਦੀ ਹੈ ਕਿ ‘ਹੁਣ ਸਾਡੇ ਨਾਲ ਰਹਿਣ ਦਾ ਕੋਈ ਮਤਲਬ ਨਹੀਂ ਹੈ’ ਤਾਂ ਅਸਲ ਵਿੱਚ ਉਹ ਪੁੱਛਣਾ ਚਾਹੁੰਦੀਆਂ ਹਨ ਕਿ ‘ਤੂੰ ਮੇਰੇ ਬਾਰੇ ਕੀ ਸੋਚਦਾ ਹੈਂ’ ਇਸੇ ਤਰ੍ਹਾਂ ਜਦੋਂ ਪਤਨੀ ਕੋਈ ਕੰਮ ਕਰਦੀ ਹੋਈ ਕਹੇ ਕਿ ‘ਇਹ ਕਾਫੀ ਮੁਸ਼ਕਲ ਹੈ’ ਤਾਂ ਅਸਲ ਵਿੱਚ ਉਹ ਕਹਿਣਾ ਚਾਹੁੰਦੀਆਂ ਹਨ ਕਿ ‘ਮੈਂ ਜੋ ਕਰ ਰਹੀ ਹਾਂ, ਤੈਨੂੰ ਉਸ ਦੀ ਤਾਰੀਫ ਕਰਨੀ ਚਾਹੀਦੀ ਹੈ’। ਸੋਸ਼ਲ ਮੀਡੀਆ ’ਤੇ ਇਸ ਐਪ ਦੀ ਕਾਫੀ ਆਲੋਚਨਾ ਹੋਈ ਹੈ। ਦਰਅਸਲ ਕੰਪਨੀ ਨੇ ਵੈਬਸਾਈਟ ’ਤੇ ਤਰਕ ਦਿੱਤਾ ਸੀ ਕਿ ਮਹਿਲਾ ਤੇ ਪੁਰਸ਼ ਵਿਚਾਲੇ ਨੋਕ-ਝੋਕ ਇਸ ਲਈ ਹੁੰਦੀ ਹੈ ਕਿਉਂਕਿ ਸੰਰਚਨਾ, ਸਰਕਟ ਤੇ ਸਿਗਨਲ ਦੇ ਲਿਹਾਜ਼ ਨਲਾ ਉਨ੍ਹਾਂ ਦਾ ਦਿਮਾਗ ਵੱਖਰਾ ਹੁੰਦਾ ਹੈ। ਮਹਿਲਾ ਤੇ ਪੁਰਸ਼ ਦੋਵਾਂ ਨੂੰ ਭਾਵੇਂ ਇੱਕੋ-ਜਿਹੀ ਜਾਣਕਾਰੀ ਮਿਲੇ, ਪਰ ਉਸ ਜਾਣਕਾਰੀ ’ਤੇ ਦੋਵਾਂ ਦੀ ਪ੍ਰਤੀਕਿਰਿਆ ਵੱਖੋ-ਵੱਖਰੀ ਹੁੰਦੀ ਹੈ। ਪਤੀ-ਪਤਨੀਆਂ ਵਿਚਾਲੇ ਵਿਵਾਦ ਵਧਦਾ ਵੇਖ ਕੰਪਨੀ ਨੇ ਨਾ ਸਿਰਫ ਸੁਝਾਅ ਹਟਾ ਦਿੱਤਾ, ਬਲਕਿ ਇਹ ਕਹਿ ਕੇ ਮੁਆਫ਼ੀ ਵੀ ਮੰਗੀ ਕਿ ਉਹ ਆਪਣੇ ਗਾਹਕਾਂ ਦੇ ਸੁਝਾਵਾਂ ਨੂੰ ਦਿਲੋਂ ਸਵੀਕਾਰ ਕਰਦੇ ਹਨ। ਇਸ ਪਿੱਛੋਂ ਕੰਪਨੀ ਨੇ ਵੈਬਸਾਈਟ ’ਤੇ ਕੁਝ ਸੈਕਸ਼ਨਾਂ ਵਿੱਚ ਬਦਲਾਅ ਵੀ ਕੀਤੇ।

ਟਾਪ ਹੈਡਲਾਈਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

Embed widget