ਪੜਚੋਲ ਕਰੋ

ਵ੍ਹੱਟਸਐਪ 'ਤੇ ਅਫ਼ਵਾਹਾਂ ਨੇ ਕਰਵਾਏ 25 ਕਤਲ

ਨਵੀਂ ਦਿੱਲੀ: ਦੇਸ਼ ਵਿੱਚ ਬੱਚਾ ਚੋਰੀ ਦੀਆਂ ਅਫ਼ਵਾਹਾਂ ਤੋਂ ਬਾਅਦ ਪਿਛਲੇ ਦੋ ਮਹੀਨਿਆਂ ਵਿੱਚ ਹੁਣ ਤਕ ਭੀੜ ਨੇ 25 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਹਾਰਾਸ਼ਟਰ ਵਿੱਚ ਪਿਛਲੇ ਡੇਢ ਮਹੀਨੇ ਵਿੱਚ ਬੱਚਾ ਚੋਰੀ ਦੀਆਂ ਅਫ਼ਵਾਹਾਂ 'ਤੇ ਯਕੀਨ ਕਰ ਭੀੜ ਨੇ ਲੋਕਾਂ ਨੂੰ ਕੁੱਟ-ਕੁੱਟ ਹੀ ਮਾਰ ਦਿੱਤਾ। ਅਜਿਹੀਆਂ 14 ਘਟਨਾਵਾਂ ਵਿੱਚ ਗੁੱਸੇ 'ਚ ਆਈ ਭੀੜ ਨੇ 25 ਲੋਕਾਂ ਦੀ ਜਾਨ ਲੈ ਲਈ।   ਦਰਅਸਲ, ਲੋਕ ਬਿਨਾ ਸੋਚੇ ਸਮਝੇ ਅਫ਼ਵਾਹਾਂ ਵਾਲੇ ਮੈਸੇਜ ਨੂੰ ਪੜ੍ਹ ਰਹੇ ਹਨ ਤੇ ਅੱਗੇ ਵਧਾ ਰਹੇ ਹਨ। ਇਸ ਤਰ੍ਹਾਂ ਇੱਕ ਫ਼ੋਨ ਰਾਹੀਂ ਹੁੰਦੇ ਹੋਏ ਅਫ਼ਵਾਹਾਂ ਦਾ ਇਹ ਖ਼ੌਫ ਇੱਕ ਫ਼ੋਨ ਤੋਂ ਦੂਜੇ ਫ਼ੋਨ ਤਕ ਪੁੱਜ ਰਿਹਾ ਹੈ। ਪਿੰਡ-ਪਿੰਡ ਸ਼ਹਿਰ-ਸ਼ਹਿਰ ਵਾਇਰਲ ਮੈਸੇਜ ਲੋਕਾਂ ਨੂੰ ਡਰਾ ਰਹੇ ਹਨ। ਕੀ ਲਿਖਿਆ ਵਾਇਰਲ ਮੈਸੇਜ ਵਿੱਚ? ਵਾਇਰਲ ਮੈਸੇਜ ਵਿੱਚ ਤਸਵੀਰ ਰਾਹੀਂ ਦੱਸਿਆ ਜਾ ਰਿਹਾ ਹੈ ਕਿ ਕਿਰਪਾ ਕਰਕੇ ਸਾਵਧਾਨ ਰਹੋ ਮਟੋਲ ਗਗਾਸ ਮਨੇਲਾ ਆਦਿ ਥਾਵਾਂ 'ਤੇ 15-20 ਲੋਕਾਂ ਦੀ ਟੋਲੀ ਆਈ ਹੈ, ਉਨ੍ਹਾਂ ਨਾਲ ਬੱਚੇ ਵੀ ਹਨ ਤੇ ਔਰਤਾਂ ਵੀ। ਉਨ੍ਹਾਂ ਕੋਲ ਹਥਿਆਰ ਵੀ ਹਨ। ਅੱਧੀ ਰਾਤ ਨੂੰ ਕਿਸੇ ਵੀ ਸਮੇਂ ਆਉਂਦੇ ਹਨ ਤੇ ਬੱਚੇ ਦੇ ਰੋਣ ਦੀ ਆਵਾਜ਼ ਆਉਂਦੀ ਹੈ। ਕਿਰਪਾ ਕਰਕੇ ਦਰਵਾਜ਼ਾ ਨਾ ਖੋਲ੍ਹੋ। ਪਲੀਜ਼ ਵੱਧ ਤੋਂ ਵੱਧ ਗਰੁੱਪ ਵਿੱਚ ਸ਼ੇਅਰ ਕਰੋ। ਇਹ ਸਥਾਨਕ ਪੁਲਿਸ ਵੱਲੋਂ ਸੰਦੇਸ਼ ਹੈ। ਪੂਰੇ ਏਰੀਆ ਵਿੱਚ ਦੋ-ਤਿੰਨ ਦਿਨ ਵਿੱਚ ਫੈਲ ਜਾਣਾ ਚਾਹੀਦਾ ਹੈ। ਆਪਣੀ ਸੁਰੱਖਿਆ ਆਪਣੇ ਹੱਥ, ਸਾਵਧਾਨ ਰਹੋ, ਜਨਹਿੱਤ ਵਿੱਚ ਜਾਰੀ। ਵ੍ਹੱਟਸਐਪ ਨੂੰ ਨੋਟਿਸ ਭੇਜ ਸਰਕਾਰ ਨੇ ਮੰਗਿਆ ਜਵਾਬ ਇਹੋ ਮੈਸੇਜ ਵੱਖ-ਵੱਖ ਸ਼ਹਿਰਾਂ ਵਿੱਚ ਜਗ੍ਹਾ ਦਾ ਨਾਂ ਬਦਲ ਕੇ ਵਾਇਰਲ ਹੋ ਰਿਹਾ ਹੈ। ਅਜਿਹੇ ਮੈਸੇਜ ਲੋਕਾਂ ਵਿੱਚ ਖ਼ੌਫ ਪੈਦਾ ਕਰਦੇ ਹਨ ਤੇ ਜਦ ਭੀੜ ਸਾਹਮਣੇ ਕੋਈ ਸ਼ੱਕੀ ਵਿਅਕਤੀ ਆ ਜਾਂਦਾ ਹੈ ਤਾਂ ਉਸ ਉੱਪਰ ਜਾਨਲੇਵਾ ਹਮਲਾ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਤੋਂ ਬਾਅਦ ਦੇਸ਼ ਦੇ ਕੇਂਦਰੀ ਸੂਚਨਾ ਤੇ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵ੍ਹੱਟਸਐਪ ਨੂੰ ਨੋਟਿਸ ਭੇਜਿਆ ਤੇ ਤਿੱਖੀ ਚੇਤਾਵਨੀ ਵੀ ਜਾਰੀ ਕੀਤੀ ਹੈ। ਵ੍ਹੱਟਸਐਪ 'ਤੇ ਅਫ਼ਵਾਹਾਂ ਨੇ ਕਰਵਾਏ 25 ਕਤਲ ਵ੍ਹੱਟਸਐਪ ਦਾ ਪ੍ਰਤੀਕਰਮ ਇਸ 'ਤੇ ਵ੍ਹੱਟਸਐਪ ਨੇ ਕੈਲੀਫੋਰਨੀਆ ਤੋਂ ਜਵਾਬ ਭੇਜਿਆ ਹੈ ਕਿ ਉਹ ਇਸ ਤਰ੍ਹਾਂ ਦੇ ਹਮਲਿਆਂ ਤੋਂ ਖ਼ੁਦ ਸਦਮੇ ਵਿੱਚ ਹੈ। ਵ੍ਹੱਟਸਐਪ ਨੇ ਕਿਹਾ ਹੈ ਕਿ ਅਫ਼ਵਾਹਾਂ ਤੇ ਗ਼ਲਤ ਖ਼ਬਰਾਂ ਨੂੰ ਸਰਕਾਰ, ਸਿਵਲ ਸੁਸਾਇਟੀ ਤੇ ਤਕਨੀਕੀ ਕੰਪਨੀਆਂ ਮਿਲ ਕੇ ਰੋਕ ਸਕਦੀਆਂ ਹਨ। ਵ੍ਹੱਟਸਐਪ ਨੇ ਇੱਕ ਨਵਾਂ ਫੀਚਰ ਜੋੜਿਆ ਹੈ, ਜਿਸ ਵਿੱਚ ਗਰੁੱਪ ਐਡਮਿਨ ਤੈਅ ਕਰੇਗਾ ਕਿ ਕੌਣ ਮੈਸੇਜ ਭੇਜ ਸਕਦਾ ਹੈ। ਇਹ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੈਸੇਜ ਬਿਨਾ ਪੜ੍ਹੇ ਫਾਰਵਰਡ ਨਾ ਕੀਤਾ ਜਾ ਸਕੇ। ਏਬੀਪੀ ਸਾਂਝਾ ਦੀ ਅਪੀਲ ਧਿਆਨ ਰੱਖੋ ਕਿ ਸਰਕਾਰ ਤੇ ਵ੍ਹੱਟਸਐਪ ਨਾਲ ਇਹ ਜ਼ਿੰਮੇਵਾਰੀ ਸਾਡੀ ਸਭ ਦੀ ਵੀ ਬਣਦੀ ਹੈ ਕਿ ਅਫ਼ਵਾਹਾਂ 'ਤੇ ਯਕੀਨ ਨਾ ਕਰੋ ਤੇ ਕਿਸੇ ਵੀ ਸੰਦੇਸ਼ ਨੂੰ ਬਿਨਾ ਸੋਚੇ ਸਮਝੇ ਅੱਗੇ ਨਾ ਵਧਾਓ। ਅਜਿਹਾ ਕਰਨ 'ਤੇ ਲੋਕਾਂ ਵਿੱਚ ਖੌਫ਼ ਵਧਦਾ ਹੈ ਤੇ ਇਹ ਅੱਗੇ ਫੈਲਦਾ ਰਹਿੰਦਾ ਹੈ ਤੇ ਇੰਨਾ ਵਧ ਜਾਂਦਾ ਹੈ ਕਿ ਜਾਨਲੇਵਾ ਵੀ ਸਾਬਤ ਹੋ ਜਾਂਦਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget