ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਕੇ.ਵਾਈ.ਸੀ. (ਆਪਣੇ ਗਾਹਕ ਨੂੰ ਜਾਣੋ- Know Your Customer) ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਏਅਰਟੈੱਲ ਪੇਮੈਂਟ ਬੈਂਕ ਲਿਮਿਟਡ ਨੂੰ 5 ਕਰੋੜ ਦਾ ਜ਼ੁਰਮਾਨਾ ਲਾਇਆ ਹੈ। ਇੱਕ ਅਧਿਕਾਰਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

ਬਿਆਨ ਵਿੱਚ ਕਿਹਾ ਗਿਆ ਕਿ ਕੇਂਦਰੀ ਬੈਂਕ ਨੇ ਏਅਰਟੈੱਲ ਪੇਮੈਂਟਸ ਬੈਂਕ ਲਿਮਿਟਡ 'ਤੇ ਭੁਗਤਾਨ ਬੈਂਕਾਂ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ ਪਰ ਸਹੀ ਤਰੀਕੇ ਨਾਲ ਪਾਲਣਾ ਨਾ ਕੀਤੇ ਜਾਣ 'ਤੇ ਏਅਰਟੈੱਲ ਨੂੰ ਇਹ ਜ਼ੁਰਮਾਨਾ ਲਾਇਆ ਗਿਆ ਹੈ।

ਆਰ.ਬੀ.ਆਈ. ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੇ ਕਈ ਸ਼ਿਕਾਇਤਾਂ ਤੋਂ ਏਅਰਟੈੱਲ ਵੱਲੋਂ ਉਲੰਘਣਾ ਕੀਤੇ ਜਾਣ ਦੀ ਜਾਣਕਾਰੀ ਮਿਲੀ ਸੀ, ਇਸ ਤੋਂ ਬਾਅਦ ਬੈਂਕ ਤੋਂ ਜਵਾਬ-ਤਲਬ ਕੀਤਾ ਗਿਆ। ਏਅਰਟੈੱਲ ਵੱਲੋਂ ਦਿੱਤੀ ਸਫਾਈ ਤੋਂ ਬਾਅਦ ਕੇਂਦਰੀ ਬੈਂਕ ਨੇ ਇਹ ਫੈਸਲਾ ਕੀਤਾ ਹੈ।