ਪੜਚੋਲ ਕਰੋ

Realme 7 5G: ਰੀਅਲਮੀ 5G ਧਮਾਕਾ! ਸਸਤਾ ਫੋਨ ਹੋਏਗਾ ਲਾਂਚ, ਜਾਣੋ ਕੀਮਤ ਤੇ ਫੀਚਰਸ

ਸਮਾਰਟਫੋਨ ਕੰਪਨੀਆਂ ਹੁਣ 5ਜੀ ਟੈਕਨਾਲੋਜੀ ਨਾਲ ਲੈਸ ਫੋਨ ਲੈ ਕੇ ਆ ਰਹੀਆਂ ਹਨ। ਇਸ ਦੌਰਾਨ ਰੀਅਲਮੀ ਵੀ ਆਪਣਾ ਸਸਤਾ 5ਜੀ ਫੋਨ Realme7 5G ਨੂੰ ਲਾਂਚ ਕਰਨ ਜਾ ਰਹੀ ਹੈ।

ਨਵੀਂ ਦਿੱਲੀ: ਸਮਾਰਟਫੋਨ ਕੰਪਨੀਆਂ ਹੁਣ 5ਜੀ ਟੈਕਨਾਲੋਜੀ ਨਾਲ ਲੈਸ ਫੋਨ ਲੈ ਕੇ ਆ ਰਹੀਆਂ ਹਨ। ਇਸ ਦੌਰਾਨ ਰੀਅਲਮੀ ਵੀ ਆਪਣਾ ਸਸਤਾ 5ਜੀ ਫੋਨ Realme7 5G ਨੂੰ ਲਾਂਚ ਕਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੋਨ ਦੀ ਕੀਮਤ 20,000 ਰੁਪਏ ਤੋਂ ਘੱਟ ਹੋ ਸਕਦੀ ਹੈ। ਇਹ ਫੋਨ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਲਾਂਚ ਕੀਤਾ ਜਾਵੇਗਾ। ਇਸ ਫੋਨ ਨੂੰ Realme V5 ਦੇ ਗਲੋਬਲ ਵੇਰੀਐਂਟ ਦੇ ਤੌਰ 'ਤੇ ਪੇਸ਼ ਕੀਤਾ ਜਾ ਰਿਹਾ ਹੈ। ਕੀ ਹੋ ਸਕਦੀ ਇਸ ਫੋਨ ਦੀ ਕੀਮਤ: Realme 7 5G ਨਾਲ ਸਬੰਧਤ ਕੋਈ ਅਧਿਕਾਰਤ ਵੇਰਵੇ ਸਾਹਮਣੇ ਨਹੀਂ ਆਏ ਹਨ, ਪਰ ਟਿਪਸਟਰ ਮੁਤਾਬਕ, Realme 7 5G ਨੂੰ RMX2111 ਮਾਡਲ ਨੰਬਰ ਦੇ ਨਾਲ ਦੇਖਿਆ ਗਿਆ ਹੈ। ਲੀਕ ਹੋਈਆਂ ਖ਼ਬਰਾਂ ਮੁਤਾਬਕ ਇਸ ਦੇ 6ਜੀਬੀ ਰੈਮ+128ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 1,499 ਯੂਆਨ ਯਾਨੀ ਲਗਪਗ 17,000 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਦੇ 8 ਜੀਬੀ ਰੈਮ + 128 ਜੀਬੀ ਸਟੋਰੇਜ ਵਾਲਾ ਵੇਰੀਐਂਟ 1,899 ਯੂਆਨ ਯਾਨੀ 21,400 ਰੁਪਏ 'ਚ ਲਾਂਚ ਕੀਤਾ ਜਾ ਸਕਦਾ ਹੈ। Realme 7 5G: ਰੀਅਲਮੀ 5G ਧਮਾਕਾ! ਸਸਤਾ ਫੋਨ ਹੋਏਗਾ ਲਾਂਚ, ਜਾਣੋ ਕੀਮਤ ਤੇ ਫੀਚਰਸ ਮਿਲ ਸਕਦੇ ਨੇ ਇਹ ਖਾਸ ਸਪੈਸੀਫਿਕੇਸ਼ਨਸ: Realme 7 5G ਦੀਆਂ ਸਪੈਸੀਫਿਕੇਸ਼ਨਸ ਦੀ ਗੱਲ ਕਰੀਏ ਤਾਂ ਇਸ ਫੋਨ 'ਚ 6.5 ਇੰਚ ਦਾ ਹੋਲ ਪੰਚ ਡਿਸਪਲੇਅ ਦਿੱਤਾ ਜਾ ਸਕਦਾ ਹੈ, ਜਿਸ ਦਾ ਰਿਫਰੈਸ਼ ਰੇਟ 90 ਹਟਸ ਹੋ ਸਕਦਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫੋਨ octa core MediaTek Dimensity 720 SoC ਪ੍ਰੋਸੈਸਰ ਨਾਲ ਲੈਸ ਹੋ ਸਕਦਾ ਹੈ। ਪਾਵਰ ਲਈ, ਇਸ ਨੂੰ 5000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ, ਜੋ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਵੇਗੀ। ਕੈਮਰਾ: Realme 7 5G ਦੇ ਪਿਛਲੇ ਹਿੱਸੇ ਵਿਚ 4 ਕੈਮਰੇ ਹੋ ਸਕਦੇ ਹਨ, ਜਿਸ ਵਿਚ ਪ੍ਰਾਇਮਰੀ ਸੈਂਸਰ 48 ਮੈਗਾਪਿਕਸਲ ਦਾ ਹੋ ਸਕਦਾ ਹੈ। ਇਸ ਦੇ ਬਾਅਦ 8 ਮੈਗਾਪਿਕਸਲ ਦੇ ਅਲਟਰਾ ਵਾਈਡ ਲੈਂਸ ਅਤੇ ਫਿਰ 2-2 ਮੈਗਾਪਿਕਸਲ ਦਾ ਡੈਪਥ ਸੈਂਸਰ ਤੇ ਮੈਕਰੋ ਲੈਂਸ ਲਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ 16 ਮੈਗਾਪਿਕਸਲ ਦਾ ਸੈਲਫੀ ਕੈਮਰਾ ਵੀ ਦਿੱਤਾ ਜਾ ਸਕਦਾ ਹੈ। ਇਨ੍ਹਾਂ ਫੋਨਸ ਨਾਲ ਮੁਕਾਬਲਾ: Vivo V20 SE ਕੁਆਲਕਾਮ ਸਨੈਪਡ੍ਰੈਗਨ 720 ਜੀ ਪ੍ਰੋਸੈਸਰ ਨਾਲ ਲੈਸ ਹੈ। ਫੋਨ 'ਚ 33W ਫਲੈਸ਼ਚਾਰਜ ਟੈਕਨੋਲੋਜੀ ਸਪੋਰਟ ਹੈ। ਫੋਨ ਦੇ ਪਿਛਲੇ ਪੈਨਲ 'ਤੇ 64 ਮੈਗਾਪਿਕਸਲ ਦਾ ਮੇਨ ਸੈਂਸਰ ਵਾਲਾ ਟ੍ਰਿਪਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ਼ ਫੋਨ ‘ਚ ਮਿਡਨਾਈਟ ਜੈਜ਼ ਤੇ ਸਨਸੈੱਟ ਮੇਲਡੀ ਕਲਰ ਆਪਸ਼ਨ ਵਿੱਚ ਉਪਲਬਧ ਹੈ। ਇਸ ਫੋਨ ਦੀ ਕੀਮਤ ਕਰੀਬ 18,800 ਰੁਪਏ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget