ਪੜਚੋਲ ਕਰੋ

ਬਿਹਰੀਨ ਕੈਮਰਾ, AR ਇਮੋਜੀ ਤੇ ਸੁਪਰ ਸਲੋਮੋ ਨਾਲ ਜਾਰੀ Samsung Galaxy S9, S9+

ਸੈਮਸੰਗ ਨੇ ਐਤਵਾਰ ਨੂੰ Samsung Galaxy S9, S9+ ਬਾਰੇ ਖੁਲਾਸਾ ਕਰ ਕੇ ਸਮਾਰਟਫ਼ੋਨ ਬਾਜ਼ਾਰ ਵਿੱਚ ਤਰਥੱਲੀ ਮਚਾ ਦਿੱਤੀ ਹੈ। ਸਭ ਤੋਂ ਪਹਿਲਾਂ ਤੁਹਾਨੂੰ ਇਸ ਦੀ ਕੀਮਤ ਬਾਰੇ ਦੱਸਦੇ ਹਾਂ ਤੇ ਉਸ ਤੋਂ ਬਾਅਦ ਇਨ੍ਹਾਂ ਦੋਵੇਂ ਸਮਾਰਟਫ਼ੋਨਜ਼ ਦੀ ਖਾਸੀਅਤ ਬਾਰੇ ਵੀ ਜਾਣੂੰ ਕਰਵਾਂਗੇ। ਹਾਲੇ ਕੰਪਨੀ ਨੇ ਭਾਰਤ ਵਿੱਚ ਇਨ੍ਹਾਂ ਸਮਾਰਟਫ਼ੋਨਜ਼ ਦੀ ਕੀਮਤ ਬਾਰੇ ਖੁਲਾਸਾ ਨਹੀਂ ਕੀਤਾ ਹੈ, ਪਰ ਸੈਮਸੰਗ ਗੈਲਕਸੀ S9 ਦੀ ਕੀਮਤ 719 ਡਾਲਰ (ਤਕਰੀਬਨ 46,000 ਰੁਪਏ) ਤੇ ਗੈਲਕਸੀ S9+ ਦੀ ਕੀਮਤ 839.99 ਡਾਲਰ (54,000 ਰੁਪਏ) ਰੱਖੀ ਗਈ ਹੈ। ਸੈਮਸੰਗ ਗੈਲਕਸੀ S9 ਸੀਰੀਜ਼ ਸਮਾਰਟਫ਼ੋਨਜ਼ ਦੀ ਖਾਸੀਅਤ ਕੈਮਰਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਸਮਾਰਟਫ਼ੋਨ ਵਿੱਚ ਆਉਣ ਵਾਲਾ ਸਭ ਤੋਂ ਸ੍ਰੇਸ਼ਠ ਕੈਮਰਾ ਹੈ। ਸੈਮਸੰਗ ਗੈਲਕਸੀ S9 ਵਿੱਚ ਪ੍ਰਮੁੱਖ ਕੈਮਰਾ ਇਕਹਿਰੇ ਲੈਂਸ ਨਾਲ ਹੈ ਜਦਕਿ, ਗੈਲਕਸੀ S9+ ਵਿੱਚ ਦੁਹਰੇ ਲੈਂਜ਼ ਹਨ। ਦੋਵਾਂ ਫਲੈਗਸ਼ਿਪ ਫ਼ੋਨਜ਼ ਅੰਦਰ ਮੈਨੂਅਲੀ ਤਬਦੀਲ ਕੀਤਾ ਜਾ ਸਕਣ ਵਾਲਾ ਐਪਰਚਰ ਆਉਂਦਾ ਹੈ, ਜੋ ਕਿਸੇ ਸਮਾਰਟਫ਼ੋਨ ਵਿੱਚ ਪਹਿਲੀ ਵਾਰ ਉਤਾਰਿਆ ਗਿਆ ਹੈ। ਕੰਪਨੀ ਮੁਤਾਬਕ ਠੀਕ-ਠਾਕ ਰੋਸ਼ਨੀ ਵਿੱਚ f/2.4 ਅਪਰਚਰ ਰਹਿੰਦਾ ਹੈ ਜਦਕਿ ਘੱਟ ਰੌਸ਼ਨੀ ਵਿੱਚ ਇਹ ਖ਼ੁਦ-ਬ-ਖ਼ੁਦ f/1.5 'ਤੇ ਚਲਾ ਜਾਂਦਾ ਹੈ। ਸੈਮਸੰਗ ਗੈਲਕਸੀ S9 ਵਿੱਚ 12 ਮੈਗਾਪਿਕਸਲ ਦਾ ਡੂਅਲ ਪਿਕਸਲ ਰੀਅਰ ਕੈਮਰਾ ਹੈ ਤੇ ਗੈਲਕਸੀ S9+ ਵਿੱਚ 12+12 ਮੈਗਾਪਿਕਸਲ ਦੇ ਦੋ ਰੀਅਰ ਕੈਮਰੇ ਦਿੱਤੇ ਗਏ ਹਨ। ਦੋਵੇਂ ਫ਼ੋਨ 960 fps ਦਾ ਵੀਡੀਓ ਰਿਕਾਰਡ ਕਰਦਾ ਹੈ। ਸੈਮਸੰਗ ਗੈਲਕਸੀ S9 ਵਿੱਚ 5.8 ਇੰਚ ਤੇ ਗੈਲਕਸੀ S9+ ਵਿੱਚ 6.2 ਇੰਚ ਦੀ ਸਕ੍ਰੀਨ ਦਿੱਤੀ ਗਈ ਹੈ। ਦੋਵੇਂ ਹੀ ਸਮਾਰਟਫ਼ੋਨਜ਼ ਦੀ ਡਿਸਪਲੇਅ ਦਾ ਰੈਜ਼ੋਲਿਊਸ਼ਨ 2960X1440 ਪਿਕਸਲ ਦਾ ਹੋਵੇਗਾ। ਸੈਮਸੰਗ ਗੈਲਕਸੀ S9 ਤੇ ਗੈਲਕਸੀ S9+ ਵਿੱਚ ਕੁਆਲਕੌਮ ਸਨੈਪਡ੍ਰੈਗਨ 845 ਪ੍ਰੋਸੈਸਰ ਆਵੇਗਾ। ਹਾਲਾਂਕਿ, ਇਸ ਨੂੰ ਉੱਤਰ ਅਮਰੀਕੀ ਬਾਜ਼ਾਰ ਵਿੱਚ ਉਤਾਰਿਆ ਜਾਵੇਗਾ, ਬਾਕੀ ਥਾਵਾਂ 'ਤੇ Exynos ਪ੍ਰੋਸੈਸਰ ਆਵੇਗਾ। ਸੈਮਸੰਗ ਗੈਲਕਸੀ S9 ਵਿੱਚ 4 ਜੀ.ਬੀ. ਰੈਮ ਤੇ ਗੈਲਕਸੀ S9+ ਵਿੱਚ 6 ਜੀ.ਬੀ. ਰੈਮ ਦਿੱਤੀ ਜਾਵੇਗੀ। ਦੋਵੇਂ ਸਮਾਰਟਫ਼ੋਨਜ਼ ਵਿੱਚ 64 ਜੀ.ਬੀ. ਦੀ ਇੰਟਰਨਲ ਸਟੋਰੇਜ ਦਿੱਤੀ ਜਾਵੇਗੀ, ਜਿਸ ਨੂੰ ਲੋੜ ਮੁਤਾਬਕ ਵਧਾਇਆ ਜਾ ਸਕੇਗਾ। ਸੈਮਸੰਗ ਨੇ ਗੈਲਕਸੀ S9 ਵਿੱਚ 3000 mAh ਤੇ ਗੈਲਕਸੀ S9+ ਵਿੱਚ 3,500 mAh ਬੈਟਰੀ ਦਿੱਤੀ ਜਾਵੇਗੀ। ਦੋਵੇਂ ਫ਼ੋਨ IP68 ਪ੍ਰਮਾਣਿਤ ਹਨ, ਯਾਨੀ ਕਿ ਇਹ ਪਾਣੀ ਦੀ ਛੱਲ ਤੇ ਧੂੜ ਤੋਂ ਪ੍ਰਭਾਵਿਤ ਨਹੀਂ ਹੁੰਦੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

Embed widget