ਪੜਚੋਲ ਕਰੋ

ਸੈਮਸੰਗ ਗਲੈਕਸੀ ਫੋਨ ਨੇ ਸਾੜੀ ਕਾਰ, ਵਾਲ-ਵਾਲ ਬਚੀ ਮਹਿਲਾ

ਨਵੀਂ ਦਿੱਲੀ: ਇੱਕ ਰਿਪੋਰਟ ਮੁਤਾਬਕ ਅਮਰੀਕਾ ਦੇ ਡੇਟਰਾਇਟ ਸ਼ਹਿਰ ਦੀ ਮਹਿਲਾ ਨੇ ਦਾਅਵਾ ਕੀਤਾ ਹੈ ਕਿ ਸੈਮਸੰਗ ਗਲੈਕਸੀ ਦੀ ਵਜ੍ਹਾ ਕਾਰਨ ਉਸ ਦੀ ਜਾਨ ਜਾ ਸਕਦੀ ਸੀ। ਮਹਿਲਾ ਆਪਣੀ ਕਾਰ ਚਲਾ ਰਹੀ ਸੀ। ਇਸੇ ਦੌਰਾਨ ਕਾਰ ’ਚ ਪਏ ਸੈਮਸੰਗ ਗਲੈਕਸੀ S8 (2017 ਮਾਡਲ) ਤੇ ਗਲੈਕਸੀ S4 (2013 ਮਾਡਲ) ਨੂੰ ਅੱਗ ਲੱਗ ਗਈ। ਮਹਿਲਾ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਕਾਰ ਵਿੱਚੋਂ ਬਾਹਰ ਨਿਕਲੀ। ਦੇਖਦੇ ਹੀ ਦੇਖਦੇ ਪੂਰੀ ਕਾਰ ਸੜ ਕੇ ਸਵਾਹ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਅੱਗ ਲੱਗਣ ਦਾ ਕਾਰਨ ਦੋਵੇਂ ਸਮਾਰਟਫੋਨ ਦੱਸੇ ਜਾ ਰਹੇ ਹਨ।   ਸੈਮਸੰਗ ਨੇ ਇਸ ਘਟਨਾ ਦੀ ਜਾਂਚ ਲਈ ਮੌਕੇ ’ਤੇ ਆਪਣੀ ਟੀਮ ਭੇਜ ਦਿੱਤੀ ਹੈ। ਘਟਨਾ ’ਤੇ ਸੈਮਸੰਗ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਆਪਣੇ ਲੱਖਾਂ ਗਾਹਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹਨ। ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਤੇ ਜਦੋਂ ਤਕ ਉਨ੍ਹਾਂ ਨੂੰ ਪੁਖ਼ਤਾ ਸਬੂਤ ਨਹੀਂ ਮਿਲ ਜਾਂਦੇ ਉਹ ਘਟਨਾ ਦੇ ਪਿੱਛੇ ਦੀ ਵਜ੍ਹਾ ਨਹੀਂ ਦੱਸ ਸਕਦੇ। ਦੂਜੇ ਪਾਸੇ ਡੇਟਰਾਇਟ ਦੇ ਫਾਇਰ ਵਿਭਾਗ ਨੇ ਕਿਹਾ ਕਿ ਅੱਗ ਗੱਡੀ ’ਚ ਪਏ ਦੋਵਾਂ ਫੋਨਜ਼ ਦੀ ਵਜ੍ਹਾ ਕਾਰਨ ਲੱਗੀ ਹੈ। ਸੈਮਸੰਗ ਨੇ ਸਾਲ 2016 ਵਿੱਚ ਗਲੈਕਸੀ ਨੋਟ 7 ਉਤਾਰਿਆ ਸੀ ਜਿਸ ਦੇ ਲਾਂਚ ਦੇ ਕੁਝ ਦਿਨਾਂ ਬਾਅਦ ਹੀ ਇਸ ਦੀ ਬੈਟਰੀ ਫਟਣ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗ ਪਈਆਂ ਸੀ। ਅਜਿਹੇ ਕਾਫ਼ੀ ਮਾਮਲੇ ਸਾਹਮਣੇ ਆਉਣ ਪਿੱਛੋਂ ਸੈਮਸੰਗ ਨੇ ਆਪਣੇ ਗਲੈਕਸੀ ਨੋਟ 7 ਨੂੰ ਬਾਜ਼ਾਰ ਤੋਂ ਵਾਪਸ ਲੈ ਲਿਆ ਸੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget