ਪੜਚੋਲ ਕਰੋ

iPhone discontinued: ਆਈਫੋਨ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਐਪਲ ਨੇ ਬੰਦ ਕੀਤੇ ਤਿੰਨ ਮਾਡਲ

Apple discontinued iPhone SE iPhone 14 and iPhone 14 Plus: ਐਪਲ ਨੇ ਹਾਲ ਹੀ ਵਿੱਚ ਨਵਾਂ ਆਈਫੋਨ ਆਈਫੋਨ 16e ਲਾਂਚ ਕੀਤਾ ਹੈ, ਪਰ ਇਸ ਦੇ ਨਾਲ ਹੀ ਕੰਪਨੀ ਨੇ ਇੱਕ ਵੱਡਾ ਝਟਕਾ ਵੀ ਦਿੱਤਾ ਹੈ। ਆਈਫੋਨ 16e

Apple discontinued iPhone SE iPhone 14 and iPhone 14 Plus: ਐਪਲ ਨੇ ਹਾਲ ਹੀ ਵਿੱਚ ਨਵਾਂ ਆਈਫੋਨ ਆਈਫੋਨ 16e ਲਾਂਚ ਕੀਤਾ ਹੈ, ਪਰ ਇਸ ਦੇ ਨਾਲ ਹੀ ਕੰਪਨੀ ਨੇ ਇੱਕ ਵੱਡਾ ਝਟਕਾ ਵੀ ਦਿੱਤਾ ਹੈ। ਆਈਫੋਨ 16e ਐਪਲ ਦਾ ਇੱਕ ਐਂਟਰੀ-ਲੈਵਲ ਆਈਫੋਨ ਹੈ ਜੋ ਵਰਤਮਾਨ ਵਿੱਚ ਸਭ ਤੋਂ ਘੱਟ ਕੀਮਤ ਵਾਲਾ ਨਵਾਂ ਮਾਡਲ ਹੈ। ਆਈਫੋਨ 16e 6.1-ਇੰਚ OLED ਸਕ੍ਰੀਨ ਦੇ ਨਾਲ ਆਉਂਦਾ ਹੈ। ਇਸ ਤੋਂ ਇਲਾਵਾ ਇਸ ਵਿੱਚ A18 ਬਾਇਓਨਿਕ ਚਿੱਪਸੈੱਟ ਹੈ ਜੋ ਕੰਪਨੀ ਦਾ ਫਲੈਗਸ਼ਿਪ ਚਿੱਪਸੈੱਟ ਹੈ। ਆਈਫੋਨ 16e ਦੇ ਲਾਂਚ ਦੇ ਨਾਲ ਹੀ ਐਪਲ ਨੇ ਦੋ ਮਾਡਲ ਬੰਦ ਕਰ ਦਿੱਤੇ ਹਨ।

ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਆਈਫੋਨ ਐਸਈ (ਤੀਜੀ ਪੀੜ੍ਹੀ), ਆਈਫੋਨ 14 ਤੇ ਆਈਫੋਨ 14 ਪਲੱਸ ਨੂੰ ਹਟਾ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਤੁਸੀਂ ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਸਿਰਫ਼ iPhone 16, iPhone 16 Plus, iPhone 16 Pro, iPhone 16 Pro Max, iPhone 16e (28 ਫਰਵਰੀ ਤੋਂ ਬਾਅਦ), iPhone 15 ਤੇ iPhone 15 Plus ਹੀ ਖਰੀਦ ਸਕਦੇ ਹੋ।

ਹਮੇਸ਼ਾ ਵਾਂਗ ਆਈਫੋਨ 16 ਸੀਰੀਜ਼ ਦੇ ਲਾਂਚ ਤੋਂ ਬਾਅਦ ਆਈਫੋਨ 15 ਪ੍ਰੋ ਮਾਡਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ। ਆਈਫੋਨ ਐਸਈ 3, ਆਈਫੋਨ 14, ਤੇ ਆਈਫੋਨ 14 ਪਲੱਸ ਪੂਰੀ ਤਰ੍ਹਾਂ ਬੰਦ ਨਹੀਂ ਹੋਏ। ਇਹ ਡਿਵਾਈਸ ਅਜੇ ਵੀ ਫਲਿੱਪਕਾਰਟ ਤੇ ਐਮਾਜ਼ਾਨ ਵਰਗੀਆਂ ਈ-ਕਾਮਰਸ ਵੈੱਬਸਾਈਟਾਂ 'ਤੇ ਉਪਲਬਧ ਹੋਣਗੇ, ਪਰ ਇਨ੍ਹਾਂ ਨੂੰ ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਨਹੀਂ ਖਰੀਦਿਆ ਜਾ ਸਕਦਾ।

ਆਈਫੋਨ 16e ਦੀ ਕੀਮਤ ਜ਼ਿਆਦਾ, ਪਰ SE 4 ਦੀ ਬਜਾਏ ਨਵਾਂ ਨਾਂ 
ਐਪਲ ਦੀ ਇਸ ਰਣਨੀਤੀ ਨੂੰ ਦਿਲਚਸਪ ਮੰਨਿਆ ਜਾ ਰਿਹਾ ਹੈ ਕਿਉਂਕਿ ਆਈਫੋਨ 16e, ਜਿਸ ਨੂੰ ਪਹਿਲਾਂ ਆਈਫੋਨ SE 4 ਕਿਹਾ ਜਾਣ ਦੀ ਉਮੀਦ ਸੀ, ਨੂੰ ਸਾਰੇ ਬੰਦ ਕੀਤੇ ਮਾਡਲਾਂ ਨਾਲੋਂ ਵੱਧ ਕੀਮਤ 'ਤੇ ਲਾਂਚ ਕੀਤਾ ਗਿਆ ਹੈ। ਭਾਰਤ ਵਿੱਚ iPhone 16e ਦੀ ਸ਼ੁਰੂਆਤੀ ਕੀਮਤ 59,900 ਰੁਪਏ ਰੱਖੀ ਗਈ ਹੈ, ਜਦੋਂਕਿ iPhone SE 3 ਲਗਪਗ 47,900 ਰੁਪਏ, iPhone 14 ਦੀ 53,999 ਰੁਪਏ ਤੇ iPhone 14 Plus ਦੀ 69,900 ਰੁਪਏ ਕੀਮਤ ਹੈ। ਇਹ ਕੀਮਤ iPhone 16e ਦੇ 256GB ਵੇਰੀਐਂਟ ਦੇ ਬਰਾਬਰ ਹੈ।

ਆਈਫੋਨ 16e ਦੇ ਸਪੈਸੀਫਿਕੇਸ਼ਨ
ਆਈਫੋਨ 16e ਵਿੱਚ ਡਿਊਲ ਸਿਮ (ਨੈਨੋ+ਈਸਿਮ) ਸਪੋਰਟ ਹੈ ਤੇ ਇਹ iOS 18 'ਤੇ ਚੱਲਦਾ ਹੈ। ਇਸ ਵਿੱਚ 6.1-ਇੰਚ ਦੀ ਸੁਪਰ ਰੈਟੀਨਾ XDR (1,170x2,532 ਪਿਕਸਲ) OLED ਸਕ੍ਰੀਨ ਹੈ ਜਿਸ ਦੀ ਰਿਫਰੈਸ਼ ਰੇਟ 60Hz ਤੇ ਪੀਕ ਬ੍ਰਾਈਟਨੈੱਸ 800nits ਹੈ। ਡਿਸਪਲੇਅ ਐਪਲ ਦੇ ਸਿਰੇਮਿਕ ਸ਼ੀਲਡ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ।

ਐਪਲ ਨੇ ਆਈਫੋਨ 16e ਵਿੱਚ 3nm A18 ਚਿੱਪ ਦੀ ਵਰਤੋਂ ਕੀਤੀ ਹੈ, ਜੋ ਪਹਿਲੀ ਵਾਰ ਸਤੰਬਰ 2024 ਵਿੱਚ ਆਈਫੋਨ 16 ਨਾਲ ਦੇਖੀ ਗਈ ਸੀ। ਇਸ ਦੇ ਨਾਲ 512GB ਤੱਕ ਦੀ ਸਟੋਰੇਜ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕਰੀਏ ਤਾਂ ਆਈਫੋਨ 16e ਵਿੱਚ ਆਪਟੀਕਲ ਇਮੇਜ ਸਟੈਬਲਾਈਜ਼ੇਸ਼ਨ (OIS) ਦੇ ਨਾਲ ਪਿਛਲੇ ਪੈਨਲ 'ਤੇ 48-ਮੈਗਾਪਿਕਸਲ ਦਾ ਕੈਮਰਾ ਹੈ ਤੇ ਹੈਂਡਸੈੱਟ ਵਿੱਚ ਸੈਲਫੀ ਅਤੇ ਵੀਡੀਓ ਕਾਲਾਂ ਲਈ ਫਰੰਟ 'ਤੇ 12-ਮੈਗਾਪਿਕਸਲ ਦਾ ਟਰੂਡੈਪਥ ਕੈਮਰਾ ਵੀ ਹੈ। ਇਸ ਵਿੱਚ ਫੇਸ ਆਈਡੀ ਲਈ ਲੋੜੀਂਦੇ ਸੈਂਸਰ ਵੀ ਸ਼ਾਮਲ ਹਨ।

ਆਈਫੋਨ 16e ਵਿੱਚ ਸਟੀਰੀਓ ਸਪੀਕਰ ਹਨ ਅਤੇ ਹੈਂਡਸੈੱਟ 5G, 4G LTE, Wi-Fi 6, ਬਲੂਟੁੱਥ 5.3, NFC ਤੇ GPS ਕਨੈਕਟੀਵਿਟੀ ਦੀ ਪੇਸ਼ਕਸ਼ ਕਰਦਾ ਹੈ। ਇਹ ਚੋਣਵੇਂ ਖੇਤਰਾਂ ਵਿੱਚ ਐਪਲ ਦੇ ਐਮਰਜੈਂਸੀ ਐਸਓਐਸ ਵਾਇਆ ਸੈਟੇਲਾਈਟ ਫੀਚਰ ਦਾ ਵੀ ਸਮਰਥਨ ਕਰਦਾ ਹੈ। ਇਸ ਵਿੱਚ ਇੱਕ USB ਟਾਈਪ-ਸੀ ਪੋਰਟ ਹੈ, ਜੋ 18W ਵਾਇਰਡ ਚਾਰਜਿੰਗ ਅਤੇ 7.5W ਵਾਇਰਲੈੱਸ ਚਾਰਜਿੰਗ ਨੂੰ ਸਪੋਰਟ ਕਰਦਾ ਹੈ।

ਆਈਫੋਨ 16e ਦੀ ਕੀਮਤ
ਭਾਰਤ ਵਿੱਚ iPhone 16e ਦੀ ਸ਼ੁਰੂਆਤੀ ਕੀਮਤ 59,900 ਰੁਪਏ ਹੈ। ਇਸ ਕੀਮਤ 'ਤੇ ਬੇਸ ਮਾਡਲ ਯਾਨੀ 128GB ਮਾਡਲ ਉਪਲਬਧ ਹੋਵੇਗਾ। 256GB ਦੀ ਕੀਮਤ 69,900 ਰੁਪਏ ਤੇ 512GB ਦੀ ਕੀਮਤ 89,900 ਰੁਪਏ ਹੈ। ਆਈਫੋਨ 16e ਦੀ ਪ੍ਰੀ-ਬੁਕਿੰਗ 21 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਵਿਕਰੀ 28 ਫਰਵਰੀ ਤੋਂ ਸ਼ੁਰੂ ਹੋਵੇਗੀ। ਆਈਫੋਨ 16e ਨੂੰ ਕਾਲੇ ਤੇ ਚਿੱਟੇ ਰੰਗਾਂ ਵਿੱਚ ਖਰੀਦਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget