Take care while posting on social media : ਅੱਜ ਦੇ ਸਮੇਂ 'ਚ ਹਰ ਕੋਈ ਸੋਸ਼ਲ ਮੀਡੀਆ 'ਤੇ ਐਕਟਿਵ ਹੈ ਅਤੇ ਕਈ ਵਾਰ ਯੂਜਰਸ ਅਣਜਾਣੇ 'ਚ ਕੁਝ ਅਜਿਹਾ ਪੋਸਟ ਕਰ ਦਿੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ। ਜੇਕਰ ਤੁਸੀਂ ਵੀ ਬਗੈਰ ਜਾਣੇ ਸੋਸ਼ਲ ਮੀਡੀਆ 'ਤੇ ਕੁਝ ਪੋਸਟ ਕਰਦੇ ਹੋ ਤਾਂ ਤੁਹਾਡੇ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਸੋਸ਼ਲ ਮੀਡੀਆ 'ਤੇ ਗਲਤ ਪੋਸਟਾਂ ਲਈ ਵੀ ਦੇਸ਼ 'ਚ ਬਹੁਤ ਸਖ਼ਤ ਕਾਨੂੰਨ ਹੈ।


ਹਾਲਾਂਕਿ ਭਾਰਤ 'ਚ ਲੋਕਾਂ ਨੂੰ ਬੋਲਣ ਦੀ ਆਜ਼ਾਦੀ ਹੈ। ਪਰ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਦੂਜਿਆਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਤੁਹਾਡੀ ਬੋਲੀ 'ਚ ਕਿਸੇ ਦੇ ਧਰਮ ਦਾ ਅਪਮਾਨ ਨਹੀਂ ਹੋਣਾ ਚਾਹੀਦਾ। ਇੱਥੇ ਅਸੀਂ ਤੁਹਾਨੂੰ ਅਜਿਹੀਆਂ ਚੀਜ਼ਾਂ ਬਾਰੇ ਦੱਸ ਰਹੇ ਹਾਂ ਜੋ ਤੁਹਾਨੂੰ ਕਦੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਨਹੀਂ ਕਰਨੀਆਂ ਚਾਹੀਦੀਆਂ। ਭਾਰਤ 'ਚ ਸੋਸ਼ਲ ਮੀਡੀਆ ਪੋਸਟਾਂ ਬਾਰੇ ਬਹੁਤ ਸਪੱਸ਼ਟ ਕਾਨੂੰਨ ਹੈ।


ਸੋਸ਼ਲ ਮੀਡੀਆ 'ਚ ਫ਼ੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਅਤੇ ਹੋਰ ਪਲੇਟਫਾਰਮ ਸ਼ਾਮਲ ਹਨ। ਭਾਰਤ 'ਚ ਕਰੋੜਾਂ ਲੋਕ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਦੇ ਹਨ। ਹਾਲ ਹੀ 'ਚ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿੱਥੇ ਸੋਸ਼ਲ ਮੀਡੀਆ 'ਤੇ ਪੋਸਟਾਂ ਕਾਰਨ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਅਜਿਹੀ ਸਥਿਤੀ 'ਚ ਤੁਹਾਨੂੰ ਪੋਸਟ ਕੀਤੀ ਗਈ ਸਮੱਗਰੀ ਪ੍ਰਤੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਇਕ ਰਿਪੋਰਟ ਮੁਤਾਬਕ ਭਾਰਤ 'ਚ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਬਹੁਤ ਸਪੱਸ਼ਟ ਕਾਨੂੰਨ ਹੈ। ਜੇਕਰ ਤੁਸੀਂ ਇਤਰਾਜ਼ਯੋਗ ਪੋਸਟ ਕਰਦੇ ਹੋ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ। ਅਜਿਹੇ 'ਚ ਸਵਾਲ ਉੱਠਦਾ ਹੈ ਕਿ ਇਤਰਾਜ਼ਯੋਗ ਪੋਸਟ ਕੀ ਹੈ?


ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਸੋਸ਼ਲ ਮੀਡੀਆ 'ਤੇ ਕਰੋ ਪੋਸਟ


ਤੁਹਾਨੂੰ ਭੁੱਲ ਕੇ ਵੀ ਨਫ਼ਰਤ ਫੈਲਾਉਣ ਵਾਲੀ ਪੋਸਟ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੀਆਂ ਪੋਸਟਾਂ ਤੋਂ ਵੀ ਬਚਣਾ ਚਾਹੀਦਾ ਹੈ। ਦੋ ਧਰਮਾਂ ਵਿਚਕਾਰ ਨਫ਼ਰਤ ਫੈਲਾਉਣ ਵਾਲੀ ਪੋਸਟ ਕਦੇ ਵੀ ਸ਼ੇਅਰ ਨਾ ਕਰੋ। ਤੁਹਾਨੂੰ ਭੜਕਾਊ ਸਮੱਗਰੀ ਜਾਂ ਹਿੰਸਾ ਫੈਲਾਉਣ ਵਾਲੀ ਸਮੱਗਰੀ ਨੂੰ ਸ਼ੇਅਰ ਕਰਨ ਤੋਂ ਵੀ ਬਚਣਾ ਚਾਹੀਦਾ ਹੈ।


ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਸਮੇਂ ਤੁਹਾਨੂੰ ਆਪਣੀ ਭਾਸ਼ਾ ਦਾ ਵੀ ਧਿਆਨ ਰੱਖਣਾ ਹੋਵੇਗਾ। ਕਿਸੇ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਤੋਂ ਬਚੋ। ਇਸ ਤੋਂ ਇਲਾਵਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਪੋਸਟਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਜੇਕਰ ਕੋਈ ਅਜਿਹੀ ਸਮੱਗਰੀ ਪੋਸਟ ਕਰਨ ਲਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਜੁਰਮਾਨੇ ਦੇ ਨਾਲ-ਨਾਲ ਜੇਲ੍ਹ ਦੀ ਸਜ਼ਾ ਵੀ ਹੋ ਸਕਦੀ ਹੈ।