ਪੜਚੋਲ ਕਰੋ

ਪੌਰਨ ਵੇਖਣ ਵਾਲਿਆਂ ਨੂੰ ਬਿਪਤਾ ਪਾਏਗੀ ਇਹ ਐਪ, ਅਸ਼ਲੀਲ ਸਮੱਗਰੀ 'ਤੇ ਬਰੇਕ

ਲਖਨਾਊ: ਬਨਾਰਸ ਹਿੰਦੂ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਇੱਕ ਅਜਿਹਾ ਐਪਲੀਕੇਸ਼ਨ ਇਜਾਦ ਕੀਤਾ ਹੈ ਜੋ ਤੁਹਾਨੂੰ ਇਤਰਾਜ਼ਯੋਗ ਸਮੱਗਰੀ ਵੇਖਣ ਤੋਂ ਰੋਕ ਸਕਦਾ ਹੈ। ਇਸ ਐਪ ਦਾ ਨਾਂ ਹੈ 'ਹਰ-ਹਰ ਮਹਾਦੇਵ'। ਬੀ.ਐਚ.ਯੂ. ਦੇ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਨਿਊਰੋਲਾਜਿਸਟ ਨੇ ਇਸ ਐਪ ਨੂੰ ਤਿਆਰ ਕੀਤਾ ਹੈ। ਇਹ ਪੌਰਨ ਜਾਂ ਅਸ਼ਲੀਲ ਸਮੱਗਰੀ ਨੂੰ ਤੁਹਾਡੇ ਮੋਬਾਈਲ ਜਾਂ ਕੰਪਿਊਟਰ 'ਤੇ ਚੱਲਣ ਤੋਂ ਹੀ ਰੋਕ ਦੇਵੇਗਾ। ਇਸ ਐਪ ਦੀ ਖ਼ਾਸ ਗੱਲ ਇਹ ਹੈ ਕਿ ਜਿਵੇਂ ਹੀ ਕੋਈ ਪੌਰਨ ਜਾਂ ਅਸ਼ਲੀਲ ਵੈੱਬਸਾਈਟ ਮੋਬਾਈਲ 'ਤੇ ਖੋਲ੍ਹਣ ਦੀ ਕੋਸ਼ਿਸ਼ ਕਰੇਗਾ ਤਾਂ ਉਦੋਂ ਹੀ ਭਜਨ ਵੱਜਣਾ ਸ਼ੁਰੂ ਹੋ ਜਾਵੇਗਾ। ਕੀ ਹੈ ਐਪ ਦੀ ਪੂਰੀ ਕਹਾਣੀ- ਦਰਅਸਲ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਵਿੱਚ ਨਿਊਰੋਲਾਜਿਸਟ ਪ੍ਰੋਫੈਸਰ ਵਿਜਯਨਾਥ ਮਿਸ਼ਰਾ ਨੇ ਇਸ ਐਪ ਨੂੰ ਆਪਣੇ ਬੱਚਿਆਂ ਤੇ ਵਿਦਿਆਰਥੀਆਂ ਲਈ ਬਣਾਇਆ ਸੀ ਪਰ ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਦੀ ਵਰਤੋਂ ਪੂਰੀ ਦੁਨੀਆ ਵਿੱਚ ਕੀਤੀ ਜਾਣੀ ਚਾਹੀਦੀ ਹੈ। ਕੀ ਕਹਿੰਦੇ ਖੋਜੀ ਪ੍ਰੋਫੈਸਰ- ਇਸ ਐਪਲੀਕੇਸ਼ਨ ਰਾਹੀਂ ਬੱਚਿਆਂ ਨੂੰ ਪੌਰਨ ਸਾਈਟ ਵੇਖਣ ਤੋਂ ਰੋਕਿਆ ਜਾ ਸਕਦਾ ਹੈ। ਇਸ ਰਾਹੀਂ ਮੋਬਾਈਲ ਜਾਂ ਕੰਪਿਊਟਰ ਦੀ ਸਕਰੀਨ 'ਤੇ ਅਚਾਨਕ ਆਉਣ ਵਾਲੀ ਅਸ਼ਲੀਲ ਸਮੱਗਰੀ ਨੂੰ ਰੋਕਿਆ ਜਾ ਸਕਦਾ ਹੈ ਪਰ ਜੇਕਰ ਕੋਈ ਅਸ਼ਲੀਲ ਵੀਡੀਓ ਜਾਂ ਤਸਵੀਰ ਸਕਰੀਨ 'ਤੇ ਵਿਖਾਈ ਦਿੰਦਾ ਹੈ ਤਾਂ ਭਜਨ ਵੱਜਣ ਲੱਗੇਗਾ। ਇਸ ਤੋਂ ਇਲਾਵਾ ਇਹ ਐਪ ਉਸ ਵੈੱਬਸਾਈਟ ਨੂੰ ਬਲੌਕ ਵੀ ਕਰ ਦੇਵੇਗੀ। ਇਸ ਐਪ ਨੂੰ ਮੋਬਾਈਲ ਤੇ ਕੰਪਿਊਟਰ ਦੋਵਾਂ 'ਤੇ ਕੰਮ ਕਰਨ ਲਈ ਬਣਾਇਆ ਹੈ। ਸਰਬ-ਧਰਮ ਐਪ- ਵਿਜੈਨਾਥ ਮਿਸ਼ਰਾ ਮੁਤਾਬਕ ਉਹ ਵੀ ਛੇਤੀ ਹੀ ਇਸ ਐਪ ਵਿੱਚ ਅਜਿਹੀ ਸੁਵਿਧਾ ਦੇਣ ਜਾ ਰਹੇ ਹਨ ਕਿ ਹਰ ਧਰਮ ਦਾ ਇਨਸਾਨ ਇਸ ਦੀ ਵਰਤੋਂ ਕਰ ਸਕੇ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਇਹ ਐਪਲੀਕੇਸ਼ਨ ਜੇਕਰ ਕੋਈ ਮੁਸਲਿਮ ਵਰਤੋਂ ਕਰਦਾ ਹੈ ਤਾਂ ਉਸ ਨੂੰ ਅੱਲ੍ਹਾ-ਹੂ-ਅਕਬਰ ਵੱਜੇਗਾ, ਅਜਿਹਾ ਹੀ ਹੋਰਨਾਂ ਧਰਮਾਂ ਲਈ ਵੀ ਹੋ ਸਕੇਗਾ। ਪ੍ਰੋਫੈਸਰ ਵਿਜੈਨਾਥ ਦੀ ਸ਼ਲਾਘਾ ਕਰਦਿਆਂ ਯੂਨੀਵਰਸਿਟੀ 'ਚ ਬਤੌਰ ਸੁਪਰਡੈਂਟ ਤਾਇਨਾਤ ਓ.ਪੀ. ਉਪਾਧਿਆਏ ਨੇ ਕਿਹਾ ਕਿ ਅਸੀਂ ਮਰਿਆਦਾ ਦੇ ਪੁਜਾਰੀ ਹਾਂ ਤੇ ਅਸੀਂ ਮਦਨ ਮੋਹਨ ਮਾਲਵੀਆ ਦੀ ਧਰਤੀ 'ਤੇ ਗੰਦ ਨਹੀਂ ਫੈਲਣ ਦਿਆਂਗੇ। ਇਹ ਐਪ ਲੋਕਾਂ ਨੂੰ ਗੰਦਗੀ ਵਾਲੇ ਪਾਸੇ ਜਾਣ ਤੋਂ ਰੋਕੇਗੀ। ਇਸ ਐਪ ਨੂੰ ਤਿਆਰ ਕਰਨ ਵਿੱਚ 6 ਮਹੀਨੇ ਲੱਗੇ ਹਨ, ਇਸ ਅਧੀਨ ਤਕਰੀਬਨ 3800 ਅਜਿਹੀਆਂ ਵੈੱਬਸਾਈਟਸ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਨੂੰ ਚਲਾਏ ਜਾਣ 'ਤੇ ਭਜਨ ਸ਼ੁਰੂ ਹੋ ਜਾਵੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget