ਪੜਚੋਲ ਕਰੋ

ਕੇਬਲ ਤੇ ਡੀਟੀਐਚ ਦੀ ਨਹੀਂ ਚੱਲੇਗੀ 'ਦਾਦਾਗਿਰੀ' 72 ਘੰਟਿਆਂ ’ਚ ਸ਼ਿਕਾਇਤ ਹੱਲ ਨਾ ਕੀਤੀ ਤਾਂ ਸਭ ਕੁਝ ਮੁਫ਼ਤ

ਚੰਡੀਗੜ੍ਹ: ਪਹਿਲੀ ਫਰਵਰੀ ਤੋਂ ਟ੍ਰਾਈ (TRAI) ਦੇ ਨਵੇਂ ਨਿਯਮ ਲਾਗੂ ਹੋ ਜਾਣਗੇ। ਨਵੇਂ ਨਿਯਮਾਂ ਤਹਿਤ ਟੀਵੀ ਵੇਖਣ ਦਾ ਖਰਚਾ ਘੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਸ਼ਕਾਂ ਨੂੰ ਸਿਰਫ ਉਨ੍ਹਾਂ ਚੈਨਲਾਂ ਦੇ ਹੀ ਪੈਸੇ ਦੇਣੇ ਪੈਣਗੇ, ਜੋ ਉਹ ਦੇਖਦੇ ਹਨ। ਉਨ੍ਹਾਂ ਨੂੰ ਆਪਣੀ ਪਸੰਦ ਦੇ ਚੈਨਲ ਚੁਣਨ ਦਾ ਅਧਿਕਾਰ ਹੋਏਗਾ। ਇਸ ਤਹਿਤ ਹਰ ਬ੍ਰਾਡਕਾਸਟਰ ਨੂੰ ਆਪਣੀ ਵੈੱਬਸਾਈਟ ’ਤੇ ਹਰ ਚੈਨਲ ਦੀ ਕੀਮਤ ਦਿਖਾਉਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਨਵੇਂ ਨਿਯਮਾਂ ਤਹਿਤ ਟ੍ਰਾਈ ਨੇ ਕਿਹਾ ਹੈ ਕਿ ਜੇ ਤੁਹਾਡੇ DTH ਸਰਵਿਸ ਵਿੱਚ ਕਿਸੇ ਕਿਸਮ ਦਾ ਨੁਕਸ ਹੈ ਤੇ 72 ਘੰਟਿਆਂ ਅੰਦਰ ਉਸ ਦਾ ਹੱਲ ਨਹੀਂ ਕੀਤਾ ਗਿਆ ਤਾਂ ਤੁਹਾਨੂੰ ਭੁਗਤਾਨ ਕਰਨ ਦੀ ਲੋੜ ਨਹੀਂ। ਟ੍ਰਾਈ ਦੇ ਨਵੇਂ ਨਿਯਮਾਂ ਤਹਿਤ ਕੰਪਨੀ ਨੂੰ ਸਮੇਂ ਸਿਰ ਗਾਹਕਾਂ ਨੂੰ ਸਰਵਿਸ ਦੇਣੀ ਹੀ ਪਏਗੀ। ਟ੍ਰਾਈ ਦੇ ਨਿਯਮਾਂ ਬਾਅਦ ਸਾਰੇ ਬ੍ਰਾਡਕਾਸਟਰਾਂ ਨੇ ਆਪਣੀਆਂ ਵੈੱਬਸਾਈਟਾਂ ’ਤੇ ਚੈਨਲਾਂ ਦੇ ਰੇਟਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇੱਥੋਂ ਗਾਹਕ ਆਪਣੀ ਪਸੰਦ ਦਾ ਪੈਕ ਬਣਾ ਸਕਦੇ ਹਨ। ਇਸ ਤੋਂ ਇਲਾਵਾ ਗਾਹਕ ਬ੍ਰਾਡਕਾਸਟਰ ਵੱਲੋਂ ਬਣਾਇਆ ਪੈਕ ਵੀ ਚੁਣ ਸਕਦੇ ਹਨ। 31 ਜਨਵਰੀ ਤਕ ਪੈਕ ਚੁਣਨ ਦੀ ਆਖਰੀ ਤਾਰੀਖ਼ ਹੈ। ਜੇ ਤੁਸੀਂ ਹਾਲੇ ਤਕ ਕੋਈ ਪੈਕ ਨਹੀਂ ਚੁਣਿਆ ਤਾਂ ਤੁਸੀਂ ਕੰਪਨੀ ਦੇ ਕਸਟਮਰ ਕੇਅਰ ਨੰਬਰ ’ਤੇ ਕਾਲ ਕਰ ਕੇ ਪੈਕੇਜ ਚੁਣ ਸਕਦੇ ਹੋ। ਨਿਯਮਾਂ ਤਹਿਤ ਦਰਸ਼ਕਾਂ ਨੂੰ 100 ਚੈਨਲਾਂ ਵਾਲਾ ਬੇਸ ਪੈਕ ਦੇਣਾ ਲਾਜ਼ਮੀ ਹੈ। ਇਸ ਵਿੱਚ ਫ੍ਰੀ ਟੂ ਏਅਰ ਚੈਨਲ ਸ਼ਾਮਲ ਹੋਣਗੇ। ਜੀਐਸਟੀ ਸਮੇਤ ਬੇਸ ਪੈਕ ਦੀ ਵੱਧ ਤੋਂ ਵੱਧ ਕੀਮਤ 154 ਰੁਪਏ ਹੈ। ਇਸ ਵਿੱਚ ਦੂਰਦਰਸ਼ਨ ਦੇ 25 ਚੈਨਲ ਜ਼ਰੂਰੀ ਤੌਰ ’ਤੇ ਸ਼ਾਮਲ ਹੋਣਗੇ। ਬੇਸ ਪੈਕ ਤੋਂ ਇਲਾਵਾ ਜੇ ਤੁਸੀਂ ਹੋਰ ਚੈਨਲ ਲੈਣਾ ਚਾਹੁੰਦੇ ਹੋ ਤਾਂ ਉਸ ਲਈ ਤੁਹਾਨੂੰ ਵਾਧੂ ਸਲਾਟ ਲੈਣੀ ਪਏਗੀ। 25 ਚੈਨਲਾਂ ਦੇ ਸਲਾਟ ਦੀ ਕੀਮਤ 20 ਰੁਪਏ ਹੈ। ਇਸ ਨੂੰ ‘ਨੈਟਵਰਕ ਕਪੈਸਿਟੀ ਫੀਸ’ ਦਾ ਨਾਂ ਦਿੱਤਾ ਗਿਆ ਹੈ। ਇੱਕ ਸਲਾਟ ਵਿੱਚ 25 ਤੋਂ ਜ਼ਿਆਦਾ ਚੈਨਲ ਨਹੀਂ ਆ ਸਕਦੇ। ਸਟੈਂਡਰਡ ਡੈਫੀਨੇਸ਼ਨ (SD) ਚੈਨਲਾਂ ਦੀ ਕੀਮਤ ਹਾਈ ਡੈਫੀਨੇਸ਼ਨ (HD) ਚੈਨਲਾਂ ਦੀ ਤੁਲਨਾ ਵਿੱਚ ਘੱਟ ਹੈ। ਬੇਸ ਪੈਕ ਵਿੱਚ SD ਤੇ HD ਦੋਵੇਂ ਤਰ੍ਹਾਂ ਦੇ ਚੈਨਲ ਸ਼ਾਮਲ ਕੀਤੇ ਜਾ ਸਕਦੇ ਹਨ। ਪੇਡ ਚੈਨਲਾਂ ਦੀ ਕੀਮਤ ਬੇਸ ਪੈਕ ਵਿੱਚ ਜੋੜ ਦਿੱਤੀ ਜਾਏਗੀ।

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget