ਪੜਚੋਲ ਕਰੋ
Advertisement
ਡੋਨਲਡ ਟਰੰਪ ਦਾ ਹੁਣ ਗੂਗਲ ਨਾਲ ਪੰਗਾ, ਲਾਏ ਗੰਭੀਰ ਇਲਜ਼ਾਮ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੁਨੀਆ ਦੇ ਸਭ ਤੋਂ ਵੱਡੇ ਸਰਚ ਇੰਜਨ ਗੂਗਲ ’ਤੇ ਉਨ੍ਹਾਂ ਤੇ ਉਨ੍ਹਾਂ ਦੀ ਰਿਪਬਲਿਕਨ ਪਾਰਟੀ ਖ਼ਿਲਾਫ਼ ਭੇਦਭਾਵ ਕਰਨ ਦਾ ਇਲਜ਼ਾਮ ਲਾਇਆ ਹੈ। ਟਵੀਟਾਂ ਦੀ ਝੜੀ ਲਾਉਂਦਿਆਂ ਉਨ੍ਹਾਂ ਲਿਖਿਆ ਕਿ ਗੂਗਲ ਉਨ੍ਹਾਂ ਤੇ ਉਨ੍ਹਾਂ ਦੀ ਪਾਰਟੀ ਦੇ ਕਈ ਲੀਡਰਾਂ ਖ਼ਿਲਾਫ਼ ਭੇਦਭਾਵ ਕਰਦਾ ਹੈ। ਅਜਿਹਾ ਇਸ ਲਈ ਕਿਉਂਕਿ ਜਦੋਂ ਇਨ੍ਹਾਂ ਲੋਕਾਂ ਬਾਰੇ ਸਰਚ ਕੀਤਾ ਜਾਂਦਾ ਹੈ ਤਾਂ ਜ਼ਿਆਦਾਤਰ ਖ਼ਬਰਾਂ ‘ਨੈਸ਼ਨਲ ਲੈਫਟ ਵਿੰਗ ਮੀਡੀਆ’ ਦੀਆਂ ਆਉਂਦੀਆਂ ਹਨ।
ਟਰੰਪ ਨੇ ਕਿਹਾ ਕਿ ਗੂਗਲ ਟਰੰਪ ਵਿਰੋਧੀ ਆਵਾਜ਼ਾਂ ਦਾ ਸਾਥ ਦੇ ਰਿਹਾ ਹੈ ਤੇ ਉਨ੍ਹਾਂ ਦੀਆਂ ਚੰਗੀਆਂ ਗੱਲਾਂ ਨੂੰ ਅੱਗੇ ਨਹੀਂ ਆਉਣ ਦੇ ਰਿਹਾ। ਗੂਗਲ ਚੀਜ਼ਾਂ ਨੂੰ ਇਸ ਤਰ੍ਹਾਂ ਕਾਬੂ ਕਰ ਰਿਹਾ ਹੈ ਜਿਸ ਨਾਲ ਲੋਕਾਂ ਦੇ ਦੇਖਣ ਤੇ ਸਮਝਣ ਦੀ ਸਮਰਥਾ ’ਤੇ ਵੀ ਅਸਰ ਪੈ ਰਿਹਾ ਹੈ।Google search results for “Trump News” shows only the viewing/reporting of Fake News Media. In other words, they have it RIGGED, for me & others, so that almost all stories & news is BAD. Fake CNN is prominent. Republican/Conservative & Fair Media is shut out. Illegal? 96% of....
— Donald J. Trump (@realDonaldTrump) August 28, 2018
ਟਰੰਪ ਨੇ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਕੰਪਨੀਆਂ ’ਤੇ ਨਿਸ਼ਾਨੇ ਕੱਸੇ ਹਨ। ਇਸ ਤੋਂ ਪਹਿਲਾਂ ਟਰੰਪ ਨੇ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਵੀ ਉਨ੍ਹਾਂ ਨਾਲ ਪੱਖਪਾਤ ਕਰਨ ਲਈ ਘੇਰਿਆ ਸੀ। ਇਸ ਵਾਰੀ ਤਾਂ ਉਨ੍ਹਾਂ ਕੰਪਨੀਆਂ ਨੂੰ ਧਮਕੀ ਭਰੇ ਲਹਿਜ਼ੇ ਵਿੱਚ ਸਤਰਕ ਰਹਿਣ ਲਈ ਕਿਹਾ ਹੈ।....results on “Trump News” are from National Left-Wing Media, very dangerous. Google & others are suppressing voices of Conservatives and hiding information and news that is good. They are controlling what we can & cannot see. This is a very serious situation-will be addressed!
— Donald J. Trump (@realDonaldTrump) August 28, 2018
ਗੂਗਲ ਨੇ ਇਲਜ਼ਾਮਾਂ ਨੂੰ ਨਕਾਰਿਆਇਹ ਮਾਮਲਾ ਸਾਹਮਣੇ ਆਉਣ ’ਤੇ ਗੂਗਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਸਰਚ ਇੰਜਨ ਦਾ ਇਸਤੇਮਾਲ ਸਿਆਸੀ ਏਜੰਡਾ ਤੈਅ ਕਰਨ ਲਈ ਨਹੀਂ ਕੀਤਾ ਜਾਂਦਾ। ਕੰਪਨੀ ਨੇ ਕਿਹਾ ਕਿ ਉਹ ਆਪਣੇ ਸਰਚ ਇੰਜਨ ਨੂੰ ਸਿਆਸੀ ਵਿਚਾਰਧਾਰਾ ਦੇ ਹਿਸਾਬ ਨਾਲ ਪ੍ਰਭਾਵਿਤ ਨਹੀਂ ਹੋਣ ਦਿੰਦੇ।
Follow ਤਕਨਾਲੌਜੀ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement