ਪੜਚੋਲ ਕਰੋ

Spam Calls in India: ਸਪੈਮ ਕਾਲਾਂ 'ਚ ਭਾਰਤ ਚੌਥੇ ਨੰਬਰ 'ਤੇ, ਇਸ ਸਾਲ ਇੱਕ ਸਪੈਮਰ ਨੰਬਰ ਨੇ ਕੀਤੇ 202 ਕਾਲਾਂ

ਅੱਜ ਕੱਲ੍ਹ ਜ਼ਿਆਦਾਤਰ ਲੋਕ ਸਪੈਮ ਕਾਲਾਂ ਤੋਂ ਪ੍ਰੇਸ਼ਾਨ ਹਨ। ਸਪੈਮ ਕਾਲਾਂ ਕਾਰਨ ਲੋਕ ਹਰ ਰੋਜ਼ ਠੱਗੇ ਜਾਂਦੇ ਹਨ। Truecaller ਨੇ ਇੱਕ ਦਿਲਚਸਪ ਡਾਟਾ ਸਾਂਝਾ ਕੀਤਾ ਹੈ। ਇਹ ਡੇਟਾ ਸੱਚਮੁੱਚ ਹੈਰਾਨੀਜਨਕ ਹੈ।

Spam Calls: ਅੱਜ ਕੱਲ੍ਹ ਜ਼ਿਆਦਾਤਰ ਲੋਕ ਸਪੈਮ ਕਾਲਾਂ ਤੋਂ ਪ੍ਰੇਸ਼ਾਨ ਹਨ। ਸਪੈਮ ਕਾਲਾਂ ਕਾਰਨ ਲੋਕ ਹਰ ਰੋਜ਼ ਠੱਗੇ ਜਾਂਦੇ ਹਨ। Truecaller ਨੇ ਇੱਕ ਦਿਲਚਸਪ ਡਾਟਾ ਸਾਂਝਾ ਕੀਤਾ ਹੈ। ਇਹ ਡੇਟਾ ਸੱਚਮੁੱਚ ਹੈਰਾਨੀਜਨਕ ਹੈ ਅਤੇ ਤੁਸੀਂ ਸ਼ਾਇਦ ਸੋਚ ਰਹੇ ਹੋਵੋਗੇ ਕਿ ਇਹ ਕਿਵੇਂ ਸੰਭਵ ਹੈ।

TrueCaller ਮੁਤਾਬਕ, ਇੱਕ ਸਪੈਮਰ ਨੇ ਇਸ ਸਾਲ ਭਾਰਤ ਵਿੱਚ 202 ਮਿਲੀਅਨ ਸਪੈਮ ਕਾਲਾਂ ਕੀਤੀਆਂ ਹਨ। ਇਸ ਦਾ ਮਤਲਬ ਹੈ ਕਿ ਹਰ ਰੋਜ਼ ਕਰੀਬ 6 ਲੱਖ 64 ਹਜ਼ਾਰ ਲੋਕਾਂ ਨੂੰ ਇੱਕ ਫ਼ੋਨ ਨੰਬਰ ਤੋਂ ਫ਼ੋਨ ਕਰਕੇ ਪ੍ਰੇਸ਼ਾਨ ਕੀਤਾ ਗਿਆ। ਹਰ ਘੰਟੇ ਦੀ ਗੱਲ ਕਰੀਏ ਤਾਂ ਇਸ ਸਪੈਮਰ ਨੇ ਹਰ ਘੰਟੇ 27 ਹਜ਼ਾਰ ਲੋਕਾਂ ਨੂੰ ਸਪੈਮ ਕਾਲ ਕਰਕੇ ਪ੍ਰੇਸ਼ਾਨ ਕੀਤਾ ਹੈ। Truecaller ਇੱਕ ਬਹੁਤ ਮਸ਼ਹੂਰ ਐਪ ਹੈ ਅਤੇ ਕੰਪਨੀ ਨੇ ਇਸ ਸਾਲ ਲਈ ਗਲੋਬਲ ਸਪੈਮ ਰਿਪੋਰਟ ਜਾਰੀ ਕੀਤੀ ਹੈ। ਇੱਥੋਂ ਹੀ ਇਹ ਦਿਲਚਸਪ ਅੰਕੜੇ ਸਾਹਮਣੇ ਆਏ ਹਨ।

ਇਸ ਰਿਪੋਰਟ ਵਿੱਚ ਇਸ ਸਾਲ ਜਨਵਰੀ ਤੋਂ ਅਕਤੂਬਰ ਤੱਕ ਦੇ ਅੰਕੜੇ ਹਨ। ਰਿਪੋਰਟ ਵਿੱਚ Truecaller ਨੇ ਕਿਹਾ ਹੈ ਕਿ ਕੰਪਨੀ ਵੱਖ-ਵੱਖ ਥਾਵਾਂ ਤੋਂ ਟਾਪ ਸਪੈਮਰਾਂ ਦੀ ਸੂਚੀ ਨੂੰ ਮੈਂਟੇਨ ਰੱਖਦੀ ਹੈ। ਅਜਿਹਾ ਕਰਨ ਨਾਲ ਕੰਪਨੀ ਉਸ ਖੇਤਰ ਦੇ ਸਪੈਮਰਾਂ ਨੂੰ ਬਲਾਕ ਕਰਦੀ ਹੈ।

ਇਸ ਸੂਚੀ ਵਿੱਚ, Truecaller ਨੇ ਪਾਇਆ ਹੈ ਕਿ ਭਾਰਤ ਵਿੱਚ ਇੱਕ ਸਪੈਮਰ ਅਜਿਹਾ ਵੀ ਹੈ ਜਿਸ ਨੇ ਸਭ ਤੋਂ ਵੱਧ ਕਾਲਾਂ ਕੀਤੀਆਂ ਹਨ। ਇਸ ਸਿੰਗਲ ਸਪੈਮਰ ਵਲੋਂ ਹਰ ਘੰਟੇ ਲਗਪਗ 27 ਹਜ਼ਾਰ ਕਾਲਾਂ ਕੀਤੀਆਂ ਗਈਆਂ ਹਨ।

Truecaller ਦੀ ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਵਿੱਚ ਇਸ ਸਾਲ ਸਪੈਮ ਕਾਲਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। Truecaller ਦੀ ਟਾਪ-20 ਸਭ ਤੋਂ ਵੱਧ ਸਪੈਮ ਵਾਲੇ ਦੇਸ਼ਾਂ ਦੀ ਸੂਚੀ ਵਿੱਚ, ਭਾਰਤ 9ਵੇਂ ਨੰਬਰ ਤੋਂ ਚੌਥੇ ਨੰਬਰ 'ਤੇ ਆ ਗਿਆ ਹੈ।

ਉਹ ਦੇਸ਼ ਜਿੱਥੇ ਸਭ ਤੋਂ ਵੱਧ ਸਪੈਮ ਕਾਲਾਂ ਆਉਂਦੀਆਂ ਹਨ ਬ੍ਰਾਜ਼ੀਲ ਹੈ। ਪੇਰੂ ਦੂਜੇ ਨੰਬਰ 'ਤੇ ਹੈ। ਭਾਰਤ ਦੀ ਗੱਲ ਕਰੀਏ ਤਾਂ ਇੱਥੇ ਹਰ ਮਹੀਨੇ ਹਰ ਉਪਭੋਗਤਾ ਨੂੰ 16 ਤੋਂ ਵੱਧ ਸਪੈਮ ਕਾਲਾਂ ਮਿਲਦੀਆਂ ਹਨ। ਹਾਲਾਂਕਿ, ਜੇਕਰ ਅਸੀਂ ਕੁੱਲ ਸਪੈਮ ਕਾਲਾਂ ਦੀ ਗੱਲ ਕਰੀਏ, ਤਾਂ ਸਿਰਫ Truecaller ਉਪਭੋਗਤਾਵਾਂ ਨੂੰ ਲਗਪਗ 3.8 ਬਿਲੀਅਨ ਸਪੈਮ ਕਾਲਸ ਹਾਸਲ ਹੋਈਆਂ। ਇਹ ਡਾਟਾ ਸਿਰਫ ਅਕਤੂਬਰ ਦਾ ਹੈ।

Truecaller ਨੇ ਇਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਸਪੈਮ ਕਾਲਾਂ ਵਿੱਚ ਸਭ ਤੋਂ ਮਸ਼ਹੂਰ ਘੁਟਾਲਾ ਕੇਵਾਈਸੀ ਅਤੇ ਓਟੀਪੀ ਨਾਲ ਸਬੰਧਤ ਹੈ। ਯਾਨੀ, ਉਪਭੋਗਤਾਵਾਂ ਨੂੰ ਕੇਵਾਈਸੀ ਕਰਵਾਉਣ ਲਈ ਜਾਂ ਤਾਂ ਉਨ੍ਹਾਂ ਦੇ ਵੇਰਵੇ ਮੰਗੇ ਜਾਂਦੇ ਹਨ ਜਾਂ ਉਨ੍ਹਾਂ ਨੂੰ ਓਟੀਪੀ ਦੇਣ ਲਈ ਕਿਹਾ ਜਾਂਦਾ ਹੈ।

TrueCaller ਨੇ ਇਸ ਡਾਟਾ ਦੇ ਆਧਾਰ 'ਤੇ ਕਿਹਾ ਹੈ ਕਿ ਭਾਰਤ 'ਚ ਜ਼ਿਆਦਾਤਰ ਅਜਿਹੀਆਂ ਕਾਲਾਂ ਲੋਕਾਂ ਤੋਂ OTP ਮੰਗਣ ਲਈ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਤੋਂ ਕਿਸੇ ਹੋਰ ਸੇਵਾ ਬਾਰੇ ਗਲਤ ਜਾਣਕਾਰੀ ਦੇ ਕੇ OTP ਮੰਗਿਆ ਜਾਂਦਾ ਹੈ ਅਤੇ ਧੋਖਾਧੜੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: Amazon 202 Crore Penalty: CCI ਨੇ Amazon 'ਤੇ ਲਗਾਇਆ 202 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget