ਪੜਚੋਲ ਕਰੋ

ਜ਼ਬਰਦਸਤ ਫੀਚਰਸ ਨਾਲ ਲਾਂਚ ਹੋਇਆ iPhone 16e, ਲੋਕਾਂ ਨੂੰ ਕੀਮਤ ਨਹੀਂ ਆਈ ਪਸੰਦ

ਲੰਬੇ ਇੰਤਜ਼ਾਰ ਤੋਂ ਬਾਅਦ Apple ਨੇ ਆਈਫੋਨ 16e ਲਾਂਚ ਕਰ ਦਿੱਤਾ ਹੈ। ਇਸ ਵਿੱਚ ਆਈਫੋਨ 16 ਦੇ ਕਈ ਫੀਚਰ ਦਿੱਤੇ ਗਏ ਹਨ। ਕੰਪਨੀ ਇਸ ਨੂੰ ਇੱਕ ਕਿਫਾਇਤੀ ਫੋਨ ਦੱਸ ਰਹੀ ਹੈ, ਪਰ ਲੋਕਾਂ ਨੂੰ ਇਸਦੀ ਕੀਮਤ ਪਸੰਦ ਨਹੀਂ ਆ ਰਹੀ ਹੈ।

Apple ਨੇ iPhone 16 ਲਾਈਨਅੱਪ ਵਿੱਚ ਇੱਕ ਨਵਾਂ ਅਤੇ ਕਿਫਾਇਤੀ ਵੇਰੀਐਂਟ ਜੋੜਿਆ ਹੈ। ਬੀਤੀ ਰਾਤ ਕੰਪਨੀ ਨੇ ਆਈਫੋਨ 16e ਲਾਂਚ ਕੀਤਾ। ਇਸ ਬਾਰੇ ਕਾਫ਼ੀ ਸਮੇਂ ਤੋਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਕਈ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਐਪਲ ਆਪਣੀ ਕੀਮਤ ਘੱਟ ਰੱਖ ਸਕਦਾ ਹੈ ਅਤੇ ਲੋਕ ਇਸ ਨੂੰ ਆਸਾਨੀ ਨਾਲ ਸਵੀਕਾਰ ਕਰ ਲੈਣਗੇ, ਪਰ ਇਸ ਦੀ ਕੀਮਤ ਦੇਖ ਕੇ ਬਹੁਤ ਸਾਰੇ ਲੋਕ ਨਿਰਾਸ਼ ਹੋਏ ਹਨ। ਆਓ ਜਾਣਦੇ ਹਾਂ ਕਿ ਲੋਕ ਸੋਸ਼ਲ ਮੀਡੀਆ 'ਤੇ ਇਸ ਬਾਰੇ ਕੀ ਕਹਿ ਰਹੇ ਹਨ।

ਕੀਮਤ ਨੂੰ ਲੈਕੇ ਖੁਸ਼ ਨਹੀਂ ਹੋਏ ਯੂਜ਼ਰਸ

ਐਪਲ ਨੇ ਭਾਰਤ ਵਿੱਚ  iPhone 16e ਦੀ ਸ਼ੁਰੂਆਤੀ ਕੀਮਤ $599 ਅਤੇ 59,900 ਰੁਪਏ ਰੱਖੀ ਹੈ। ਲੋਕ ਇਸ ਕੀਮਤ ਤੋਂ ਖੁਸ਼ ਨਹੀਂ ਹਨ। ਪਹਿਲਾਂ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਫੋਨ ਦੀ ਸ਼ੁਰੂਆਤੀ ਕੀਮਤ 50,000 ਰੁਪਏ ਤੋਂ ਘੱਟ ਹੋ ਸਕਦੀ ਹੈ, ਪਰ ਜ਼ਿਆਦਾ ਕੀਮਤ ਨੇ ਲੋਕਾਂ ਨੂੰ ਨਿਰਾਸ਼ ਕਰ ਦਿੱਤਾ ਹੈ। X 'ਤੇ @imparkerburton ਨਾਮ ਦੇ ਇੱਕ ਉਪਭੋਗਤਾ ਨੇ ਲਿਖਿਆ ਕਿ ਆਈਫੋਨ 16e ਇੱਕ ਬਜਟ ਫੋਨ ਨਹੀਂ ਹੈ। @AdamJMatlock ਨਾਮ ਦੇ ਇੱਕ ਯੂਜ਼ਰ ਨੇ ਮਜ਼ਾਕ ਵਿੱਚ ਲਿਖਿਆ ਕਿ ਆਈਫੋਨ 16e ਮਹਿੰਗਾ ਹੈ ਕਿਉਂਕਿ ਇਸ ਦੇ ਨਾਲ ਇੱਕ ਦਰਜਨ ਅੰਡੇ ਮੁਫ਼ਤ ਦਿੱਤੇ ਜਾ ਰਹੇ ਹਨ। @TechKhaled_ on X ਨਾਮ ਦੇ ਇੱਕ ਹੋਰ ਯੂਜ਼ਰ ਨੇ ਆਪਣੇ ਆਈਫੋਨ 13 ਦੀ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ ਕਿ ਉਸ ਦੇ ਕੋਲ 3 ਸਾਲ ਪਹਿਲਾਂ ਲਾਂਚ ਕੀਤਾ ਗਿਆ ਇੱਕ ਪੁਰਾਣਾ ਆਈਫੋਨ ਹੈ, ਜੋ ਕਿ 16e ਨਾਲੋਂ ਬਿਹਤਰ ਹੈ। @nikhilwadx ਕਹਿੰਦਾ ਹੈ ਕਿ ਇਸ ਨੂੰ ਇੱਕ ਕਿਫਾਇਤੀ ਫੋਨ ਨਹੀਂ ਕਹਿ ਸਕਦੇ। ਇਹ 2025 ਦਾ ਸਭ ਤੋਂ ਵੱਡਾ ਮਜ਼ਾਕ ਹੈ। ਕਈ ਹੋਰ ਯੂਜ਼ਰਸ ਕਹਿੰਦੇ ਹਨ ਕਿ ਜੇਕਰ ਇਸ ਦੀ ਕੀਮਤ ਘੱਟ ਹੁੰਦੀ ਤਾਂ ਇਹ ਇੱਕ ਵਧੀਆ ਵਿਕਲਪ ਹੋ ਸਕਦਾ ਸੀ।

ਆਈਫੋਨ 16e ਦੇ ਫੀਚਰਸ ਅਤੇ ਕੀਮਤ

iPhone 16e ਵਿੱਚ 6.1-ਇੰਚ ਦੀ OLED ਸਕ੍ਰੀਨ ਹੈ। ਇਹ ਆਈਫੋਨ 16 ਵਾਂਗ A18 ਚਿੱਪਸੈੱਟ ਨਾਲ ਲੈਸ ਹੈ ਅਤੇ ਐਪਲ ਇੰਟੈਲੀਜੈਂਸ ਵਿਸ਼ੇਸ਼ਤਾਵਾਂ ਦਾ ਸਮਰਥਨ ਕਰਦਾ ਹੈ। ਇਸ ਵਿੱਚ 48-ਮੈਗਾਪਿਕਸਲ ਦਾ ਸਿੰਗਲ ਰੀਅਰ ਕੈਮਰਾ ਅਤੇ ਇੱਕ ਪ੍ਰੋਗਰਾਮੇਬਲ ਐਕਸ਼ਨ ਬਟਨ ਹੈ। ਭਾਰਤ ਵਿੱਚ ਆਈਫੋਨ 16e ਦੇ 128GB ਸਟੋਰੇਜ ਵੇਰੀਐਂਟ ਦੀ ਕੀਮਤ 59,900 ਰੁਪਏ, 256GB ਵੇਰੀਐਂਟ ਦੀ ਕੀਮਤ 69,900 ਰੁਪਏ ਅਤੇ 512GB ਵੇਰੀਐਂਟ ਦੀ ਕੀਮਤ 89,900 ਰੁਪਏ ਰੱਖੀ ਗਈ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ

Embed widget