Meta Removes Ban From Donald Trump Accounts: Facebook ਦੀ ਪੈਰੇਂਟ ਕੰਪਨੀ Meta ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਲੱਗੀ ਪਾਬੰਦੀ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਸਾਲ 2021 'ਚ ਮੇਟਾ ਨੇ ਉਸ ਸਮੇਂ ਦੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ 'ਤੇ ਬੈਨ ਲਾਇਆ ਸੀ। ਦੱਸ ਦਈਏ ਕਿ ਹਾਲ ਹੀ 'ਚ ਡੋਨਾਲਡ ਟਰੰਪ 'ਤੇ ਆਤਮਘਾਤੀ ਹਮਲਾ ਹੋਇਆ ਸੀ, ਜਿਸ 'ਚ ਉਹ ਗੋਲੀ ਲੱਗਣ ਤੋਂ ਵਾਲ-ਵਾਲ ਬਚੇ ਸਨ।


ਮੇਟਾ ਨੇ ਦੱਸਿਆ ਕਿ ਡੋਨਾਲਡ ਟਰੰਪ ਅਮਰੀਕੀ ਰਾਸ਼ਟਰਪਤੀ ਚੋਣ 'ਚ ਹਨ। ਅਜਿਹੇ 'ਚ ਮੇਟਾ ਦਾ ਮੰਨਣਾ ਹੈ ਕਿ ਸਾਰਿਆਂ ਨੂੰ ਬਰਾਬਰੀ ਦਾ ਮੌਕਾ ਮਿਲਣਾ ਚਾਹੀਦਾ ਹੈ। ਹੋਰ ਉਮੀਦਵਾਰ ਵੀ ਚੋਣਾਂ ਲਈ ਮੇਟਾ ਦੇ ਪਲੇਟਫਾਰਮਾਂ - ਫੇਸਬੁੱਕ, ਇੰਸਟਾਗ੍ਰਾਮ ਆਦਿ ਦੀ ਵਰਤੋਂ ਕਰ ਰਹੇ ਹਨ। ਇਸੇ ਤਰ੍ਹਾਂ ਡੋਨਾਲਡ ਟਰੰਪ ਨੂੰ ਵੀ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਅਧਿਕਾਰ ਹੈ। ਤੁਹਾਨੂੰ ਦੱਸ ਦਈਏ ਕਿ ਸਾਲ 2021 ਵਿੱਚ ਡੋਨਾਲਡ ਟਰੰਪ ਨੂੰ ਮੇਟਾ ਦੇ ਸੋਸ਼ਲ ਮੀਡੀਆ ਪਲੇਟਫਾਰਮਸ ਤੋਂ ਬੈਨ ਕਰ ਦਿੱਤਾ ਗਿਆ ਸੀ। ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਅਮਰੀਕਾ ਵਿੱਚ ਹਿੰਸਾ ਹੋਈ ਸੀ।


ਕਿਉਂ ਬੈਨ ਕੀਤੇ ਗਏ ਅਕਾਊਂਟਸ
ਦਰਅਸਲ, 6 ਜਨਵਰੀ 2021 ਨੂੰ ਅਮਰੀਕਾ ਦੇ ਕੈਪੀਟਲ ਹਿੱਲ ਵਿੱਚ ਹਿੰਸਾ ਹੋਈ ਸੀ। ਇਸ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਬੈਨ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ Meta ਦੇ ਗਲੋਬਲ ਅਫੇਅਰਜ਼ ਦੇ ਪ੍ਰਧਾਨ ਨਿਕ ਕਲੇਗ ਨੇ ਪਾਬੰਦੀ ਹਟਾਉਂਦਿਆਂ ਹੋਇਆਂ ਕਿਹਾ, ''ਕੰਪਨੀ ਦਾ ਮੰਨਣਾ ਹੈ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤੇ ਗਏ ਉਮੀਦਵਾਰਾਂ ਬਾਰੇ ਅਮਰੀਕੀ ਲੋਕਾਂ ਨੂੰ ਬਰਾਬਰ ਸੁਣਿਆ ਜਾਣਾ ਚਾਹੀਦਾ ਹੈ। 


ਇਹ ਸੋਸ਼ਲ ਮੀਡੀਆ ਪਲੇਟਫਾਰਮ ਵੀ ਲਗਾ ਚੁੱਕੇ ਹਨ ਬੈਨ


ਤੁਹਾਨੂੰ ਦੱਸ ਦਈਏ ਕਿ ਡੋਨਾਲਡ ਟਰੰਪ 'ਤੇ ਐਕਸ (ਪਹਿਲਾਂ ਟਵਿੱਟਰ) ਅਤੇ ਯੂ-ਟਿਊਬ 'ਤੇ ਵੀ ਬੈਨ ਲਾਇਆ ਗਿਆ ਸੀ ਪਰ ਹੁਣ ਇਸ ਨੂੰ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਟਰੰਪ ਨੇ ਚੀਨੀ ਸ਼ਾਰਟ ਐਪ TikTok ਜੁਆਇਨ ਕੀਤਾ ਸੀ, ਜਦੋਂ ਕਿ ਇੱਕ ਸਮੇਂ ਵਿੱਚ ਉਹ ਇਸ ਐਪ ਨੂੰ ਬੈਨ ਕਰਨਾ ਚਾਹੁੰਦੇ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।