ਪੜਚੋਲ ਕਰੋ

Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ

ਅੱਜ ਦੇ ਸਮੇਂ ਵਿੱਚ ਸ਼ਾਇਦ ਹੀ ਕੋਈ ਅਜਿਹਾ ਹੋਵੇਗਾ ਜੋ ਮੋਬਾਈਲ ਫੋਨ ਦੀ ਵਰਤੋਂ ਨਾ ਕਰਦਾ ਹੋਵੇ। ਅਸੀਂ ਆਪਣੀਆਂ ਰੋਜ਼ਾਨਾ ਦੀਆਂ ਬਹੁਤ ਸਾਰੀਆਂ ਜ਼ਰੂਰਤਾਂ ਲਈ ਮੋਬਾਈਲ ਫੋਨ 'ਤੇ ਨਿਰਭਰ ਹੋ ਗਏ ਹਾਂ।

Mobile phones and male infertility risk: ਅੱਜ ਦੇ ਸਮੇਂ ਵਿੱਚ ਸ਼ਾਇਦ ਹੀ ਕੋਈ ਅਜਿਹਾ ਹੋਵੇਗਾ ਜੋ ਮੋਬਾਈਲ ਫੋਨ ਦੀ ਵਰਤੋਂ ਨਾ ਕਰਦਾ ਹੋਵੇ। ਅਸੀਂ ਆਪਣੀਆਂ ਰੋਜ਼ਾਨਾ ਦੀਆਂ ਬਹੁਤ ਸਾਰੀਆਂ ਜ਼ਰੂਰਤਾਂ ਲਈ ਮੋਬਾਈਲ ਫੋਨ 'ਤੇ ਨਿਰਭਰ ਹੋ ਗਏ ਹਾਂ। ਮੋਬਾਈਲ ਫੋਨ ਨੇ ਜਿੱਥੇ ਜ਼ਿੰਦਗੀ ਨੂੰ ਬਹੁਤ ਸੌਖਾ ਬਣਾ ਦਿੱਤਾ ਹੈ, ਉੱਥੇ ਮਾਹਿਰ ਇਸ ਕਾਰਨ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਬਾਰੇ ਵੀ ਸੁਚੇਤ ਕਰ ਰਹੇ ਹਨ।

ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਸਰੀਰਕ ਤੇ ਮਾਨਸਿਕ ਸਿਹਤ ਦੋਵਾਂ ਲਈ ਹਾਨੀਕਾਰਕ ਪਾਈ ਗਈ ਹੈ। ਖਾਸ ਤੌਰ 'ਤੇ ਇਸ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ ਤੇ ਰੇਡੀਏਸ਼ਨ ਦੇ ਅਧਿਐਨ ਵਿੱਚ, ਬਹੁਤ ਸਾਰੇ ਮਾੜੇ ਪ੍ਰਭਾਵਾਂ ਦੀ ਰਿਪੋਰਟ ਸਾਹਮਣੇ ਆਈ ਹੈ। ਕੀ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਪ੍ਰਜਨਨ ਸਮੱਸਿਆਵਾਂ ਨੂੰ ਵੀ ਵਧਾ ਰਹੀ ਹੈ? ਇਹ ਸਵਾਲ ਅਕਸਰ ਲੋਕਾਂ ਦੇ ਮਨਾਂ ਵਿੱਚ ਰਹਿੰਦਾ ਹੈ। ਕਈ ਰਿਪੋਰਟਾਂ ਇਹ ਵੀ ਸੁਝਾਅ ਦਿੰਦੀਆਂ ਹਨ ਕਿ ਮੋਬਾਈਲ ਫੋਨਾਂ ਤੋਂ ਨਿਕਲਣ ਵਾਲੀ ਰੇਡੀਏਸ਼ਨ ਸ਼ੁਕਰਾਣੂ ਦੀ ਗੁਣਵੱਤਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਕੀ ਮੋਬਾਈਲ ਸੱਚਮੁੱਚ ਇੰਨਾ ਖ਼ਤਰਨਾਕ ਹੈ? ਆਓ ਇਸ ਬਾਰੇ ਸਮਝੀਏ।

ਕੀ ਮੋਬਾਈਲ ਫੋਨ ਜਣਨ ਸ਼ਕਤੀ ਨੂੰ ਘਟਾ ਰਹੇ?
ਅਧਿਐਨ ਦੱਸਦੇ ਹਨ ਕਿ ਪਿਛਲੀ ਅੱਧੀ ਸਦੀ ਵਿੱਚ ਪੁਰਸ਼ਾਂ ਦੀ ਜਣਨ ਸ਼ਕਤੀ ਤੇ ਸਪਰਮ ਅਕਾਊਂਟ ਵਿੱਚ ਗਿਰਾਵਟ ਵਰਗੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮਾਹਿਰ ਇਸ ਲਈ ਵਾਤਾਵਰਣ ਤੇ ਜੀਵਨ ਸ਼ੈਲੀ ਦੇ ਕਾਰਕਾਂ ਨੂੰ ਜ਼ਿੰਮੇਵਾਰ ਮੰਨਦੇ ਹਨ। ਕੁਝ ਖੋਜਕਰਤਾਵਾਂ ਦਾ ਮੰਨਣਾ ਹੈ ਕਿ ਲੋ-ਲੇਵਲ ਰੇਡੀਓਫ੍ਰੀਕੁਐਂਸੀ ਇਲੈਕਟ੍ਰੋਮੈਗਨੈਟਿਕ ਫੀਲਡਾਂ ਨੂੰ ਛੱਡਣ ਵਾਲੇ ਮੋਬਾਈਲ ਫੋਨ ਮਰਦਾਂ ਦੀ ਜਣਨ ਸ਼ਕਤੀ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਸਵਿਸ ਲੋਕਾਂ 'ਤੇ ਕੀਤੇ ਗਏ ਇੱਕ ਅਧਿਐਨ ਨੇ ਦਿਖਾਇਆ ਕਿ ਮੋਬਾਈਲ ਫੋਨ ਦੀ ਵੱਧ ਵਰਤੋਂ ਨਾਲ ਸ਼ੁਕਰਾਣੂਆਂ ਦੇ ਮਿਆਰ ਤੇ ਗਿਣਤੀ ਘਟਦੀ ਹੈ।

ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ

ਹਾਲਾਂਕਿ ਇਸ ਨਾਲ ਸਬੰਧਤ ਹੋਰ ਅਧਿਐਨ ਇਨ੍ਹਾਂ ਤੱਥਾਂ ਤੋਂ ਇਨਕਾਰ ਕਰਦੇ ਹਨ। ਹਾਲ ਹੀ ਵਿੱਚ ਵਿਗਿਆਨੀਆਂ ਦੀ ਇੱਕ ਟੀਮ ਨੇ ਮੋਬਾਈਲ ਫੋਨਾਂ ਤੋਂ ਦਿਮਾਗ਼ ਦੇ ਕੈਂਸਰ ਦੇ ਖ਼ਤਰੇ ਦੀ ਜਾਂਚ ਕੀਤੀ ਸੀ। ਇਸ ਵਿੱਚ ਇਹ ਪਾਇਆ ਗਿਆ ਕਿ ਭਾਵੇਂ ਮੋਬਾਈਲ ਦੀ ਵਰਤੋਂ ਕਈ ਮਾਮਲਿਆਂ ਵਿੱਚ ਨੁਕਸਾਨਦੇਹ ਹੈ ਪਰ ਇਸ ਨਾਲ ਦਿਮਾਗ਼ ਦੇ ਕੈਂਸਰ ਦਾ ਖ਼ਤਰਾ ਨਹੀਂ ਹੁੰਦਾ। ਮਾਹਿਰਾਂ ਦੀ ਟੀਮ ਨੇ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ ਮੋਬਾਈਲ ਤੋਂ ਨਿਕਲਣ ਵਾਲੀਆਂ ਤਰੰਗਾਂ ਸ਼ੁਕਰਾਣੂਆਂ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦੀਆਂ ਹਨ?

ਆਸਟ੍ਰੇਲੀਅਨ ਰੇਡੀਓਲਾਜੀਕਲ ਪ੍ਰੋਟੈਕਸ਼ਨ ਤੇ ਨਿਊਕਲੀਅਰ ਸੇਫਟੀ ਏਜੰਸੀ ਦੇ ਮਾਹਿਰ ਪ੍ਰੋਫੈਸਰ ਕੇਨ ਕਰੀਪੀਡਿਸ ਦਾ ਕਹਿਣਾ ਹੈ ਕਿ ਫੋਨ ਤੇ ਸਪਰਮ ਅਕਾਊਂਟ ਵਿੱਚ ਕਮੀ ਦੇ ਵਿਚਕਾਰ ਕੋਈ ਸਬੰਧ ਨਹੀਂ ਪਾਇਆ ਗਿਆ। ਰੇਡੀਓ ਤਰੰਗਾਂ ਦੇ ਉੱਚ ਐਕਸਪੋਜਰ ਵਾਲੀਆਂ ਕੁਝ ਔਰਤਾਂ ਵਿੱਚ ਜਨਮ ਦੇ ਸਮੇਂ ਬੱਚੇ ਦੇ ਜ਼ਿਆਦਾ ਭਾਰ ਦੀਆਂ ਸਮੱਸਿਆਵਾਂ ਦੀ ਰਿਪੋਰਟ ਆਈ ਹੈ।

ਕੀ ਪੈਂਟ ਦੀ ਜੇਬ 'ਚ ਫ਼ੋਨ ਰੱਖਣਾ ਖ਼ਤਰਨਾਕ?
ਮੋਬਾਈਲ ਫ਼ੋਨ ਦੇ ਸਬੰਧ ਵਿੱਚ ਇਹ ਵੀ ਚਰਚਾ ਹੋਈ ਹੈ ਕਿ ਫ਼ੋਨ ਨੂੰ ਪੈਂਟ ਦੀ ਜੇਬ ਵਿੱਚ (ਜਨਨ ਅੰਗਾਂ ਦੇ ਨੇੜੇ) ਰੱਖਣ ਨਾਲ ਵੀ ਜਣਨ ਸ਼ਕਤੀ 'ਤੇ ਅਸਰ ਪੈਂਦਾ ਹੈ। ਇੱਕ ਹੋਰ ਅਧਿਐਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਫੋਨ ਨੂੰ ਪੈਂਟ ਦੀ ਜੇਬ ਵਿੱਚ ਰੱਖਣ ਤੇ ਸਪਰਮ ਕੁਆਲਿਟੀ ਵਿੱਚ ਕਮੀ ਦੇ ਵਿਚਕਾਰ ਕੋਈ ਸਬੰਧ ਨਹੀਂ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜਣਨ ਸ਼ਕਤੀ 'ਤੇ ਮੋਬਾਈਲ ਫੋਨ ਦੇ ਪ੍ਰਭਾਵਾਂ ਵਿਚਕਾਰ ਸਬੰਧਾਂ ਨੂੰ ਸਪੱਸ਼ਟ ਕਰਨ ਲਈ ਵਧੇਰੇ ਤੇ ਵਿਸਤ੍ਰਿਤ ਖੋਜ ਦੀ ਲੋੜ ਹੈ।

ਇਹ ਵੀ ਪੜ੍ਹੋ: ਮੂਵੀ ਦੇਖਣ ਦੇ ਸੌਕੀਨਾਂ ਲਈ ਖੁਸ਼ਖਬਰੀ PVR ਤੋਂ ਲੈ ਕੇ INOX ਤੱਕ, 20 ਸਤੰਬਰ ਨੂੰ ਸਿਰਫ਼ 99 ਰੁਪਏ ਵਿੱਚ ਮਿਲੇਗੀ ਮੂਵੀ ਟਿਕਟ, ਇਸ ਤਰ੍ਹਾਂ ਕਰੋ ਬੁੱਕ

ਦਰਅਸਲ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤੱਕ ਦੇ ਨਤੀਜੇ ਕਾਫ਼ੀ ਮਿਲੇ-ਜੁਲੇ ਰਹੇ ਹਨ। ਕੁਝ ਅਧਿਐਨਾਂ ਦਾ ਮੰਨਣਾ ਹੈ ਕਿ ਮੋਬਾਈਲ ਫੋਨ ਪ੍ਰਜਨਨ ਸਿਹਤ ਨੂੰ ਪ੍ਰਭਾਵਤ ਕਰਦੇ ਹਨ ਜਦਕਿ ਕੁਝ ਇਸ ਤੋਂ ਇਨਕਾਰ ਕਰਦੇ ਹਨ। ਹਾਲਾਂਕਿ, ਸੁਰੱਖਿਆ ਦੇ ਨਜ਼ਰੀਏ ਤੋਂ ਮੋਬਾਈਲ ਦੀ ਘੱਟ ਤੋਂ ਘੱਟ ਵਰਤੋਂ ਸੁਰੱਖਿਅਤ ਹੈ। ਮੋਬਾਈਲ ਤੁਹਾਡੀ ਸਰੀਰਕ ਅਕਿਰਿਆਸ਼ੀਲਤਾ ਨੂੰ ਵਧਾਉਂਦੇ ਹਨ, ਜੋ ਸਪੱਸ਼ਟ ਤੌਰ 'ਤੇ ਪ੍ਰਜਨਨ ਸਬੰਧੀ ਵਿਗਾੜਾਂ ਦਾ ਇੱਕ ਵੱਡਾ ਕਾਰਨ ਮੰਨਿਆ ਜਾਂਦਾ ਹੈ। ਇਸ ਲਈ ਮੋਬਾਈਲ 'ਤੇ ਬਿਤਾਏ ਰੋਜ਼ਾਨਾ ਦੇ ਸਮੇਂ ਨੂੰ ਘਟਾਉਣਾ ਸਮੁੱਚੀ ਸਿਹਤ ਲਈ ਲਾਭਦਾਇਕ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget