ਪੜਚੋਲ ਕਰੋ

300 ਤੋਂ ਵੱਧ ਬੈਂਕਾਂ 'ਤੇ ਹੋਇਆ ਸਾਈਬਰ ਅਟੈਕ, UPI-ATM ਸਰਵਿਸ ਠੱਪ

ਤਕਨਾਲੌਜੀ ਸਰਵਿਸ ਪ੍ਰੋਵਾਈਡਰ C-Edge Technologies 'ਤੇ ਸਾਈਬਰ ਹਮਲਾ ਹੋਇਆ ਹੈ। ਇਸ ਕਾਰਨ ਦੇਸ਼ ਭਰ ਦੇ ਕਰੀਬ 300 ਛੋਟੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦਾ ਬੈਂਕਿੰਗ ਨਾਲ ਸਬੰਧਤ ਕੰਮ ਠੱਪ ਹੋ ਗਿਆ ਹੈ।

Cyber Attack on Banks: ਤਕਨਾਲੌਜੀ ਸਰਵਿਸ ਪ੍ਰੋਵਾਈਡਰ C-Edge Technologies 'ਤੇ ਸਾਈਬਰ ਹਮਲਾ ਹੋਇਆ ਹੈ। ਇਸ ਕਾਰਨ ਦੇਸ਼ ਭਰ ਦੇ ਕਰੀਬ 300 ਛੋਟੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦਾ ਬੈਂਕਿੰਗ ਨਾਲ ਸਬੰਧਤ ਕੰਮ ਠੱਪ ਹੋ ਗਿਆ ਹੈ। ਇੱਥੋਂ ਤੱਕ ਕਿ ਗਾਹਕ ਵੀ ਏਟੀਐਮ ਤੋਂ ਪੈਸੇ ਨਹੀਂ ਕੱਢ ਪਾ ਰਹੇ ਹਨ। ਇਸ ਦੇ ਨਾਲ ਹੀ UPI ਰਾਹੀਂ ਰਕਮ ਟਰਾਂਸਫਰ ਕਰਨ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਤਕਨੀਕੀ ਸਮੱਸਿਆਵਾਂ ਦਾ ਸਹਿਕਾਰੀ ਬੈਂਕਾਂ ਅਤੇ ਪੇਂਡੂ ਖੇਤਰੀ ਬੈਂਕਾਂ ਦੇ ਗਾਹਕਾਂ 'ਤੇ ਕੋਈ ਅਸਰ ਨਹੀਂ ਪਿਆ ਹੈ, ਜੋ ਐਸਬੀਆਈ ਅਤੇ ਟੀਸੀਐਸ ਦੇ ਸਾਂਝੇ ਉੱਦਮ C-Edge Technologies 'ਤੇ ਨਿਰਭਰ ਹਨ। ਹਾਲਾਂਕਿ, ਹੋਰ ਬੈਂਕਿੰਗ ਸੇਵਾਵਾਂ ਆਮ ਵਾਂਗ ਚੱਲ ਰਹੀਆਂ ਹਨ।

ਦਰਅਸਲ, C-Edge Technologies ਨੂੰ ਪਿਛਲੇ ਦੋ ਦਿਨਾਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਦੇ ਸਿਸਟਮ 'ਚ ਗੜਬੜੀ ਦਾ ਪਤਾ ਲੱਗਿਆ ਹੈ। ਅਧਿਕਾਰੀਆਂ ਦੇ ਅਨੁਸਾਰ, ਵੱਡੇ ਭੁਗਤਾਨ ਪ੍ਰਣਾਲੀ ਦੀ ਸੁਰੱਖਿਆ ਲਈ C-Edge ਸਿਸਟਮ ਨੂੰ ਅਲੱਗ ਕਰਨਾ ਪਿਆ। ਇਸ ਦੇ ਨਾਲ ਹੀ ਜ਼ਰੂਰੀ ਸਾਵਧਾਨੀਆਂ ਵੀ ਰੱਖੀਆਂ ਗਈਆਂ ਹਨ। ਇੰਡੀਅਨ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਦੇ ਚੇਅਰਮੈਨ ਦਿਲੀਪ ਸੰਘਾਨੀ ਨੇ ਦੱਸਿਆ ਕਿ ਗੁਜਰਾਤ ਦੇ 17 ਜ਼ਿਲ੍ਹਾ ਸਹਿਕਾਰੀ ਬੈਂਕਾਂ ਸਮੇਤ ਦੇਸ਼ ਭਰ ਦੇ ਕਰੀਬ 300 ਬੈਂਕ ਪਿਛਲੇ ਦੋ-ਤਿੰਨ ਦਿਨਾਂ ਤੋਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 29 ਜੁਲਾਈ ਤੋਂ ਬੈਂਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਾਫਟਵੇਅਰ ਕੰਪਨੀ ਦੇ ਅਧਿਕਾਰੀ ਇਸ ਨੂੰ ਤਕਨੀਕੀ ਖਰਾਬੀ ਦੱਸ ਰਹੇ ਹਨ।

ਅਸਲ ਵਿੱਚ, ਰੈਨਸਮਵੇਅਰ ਇੱਕ ਕਿਸਮ ਦਾ ਮਾਲਵੇਅਰ ਹੈ, ਜੋ ਤੁਹਾਡੇ ਕੰਪਿਊਟਰ ਵਿੱਚ ਐਕਸਿਸ ਹਾਸਲ ਕਰਦਾ ਹੈ ਅਤੇ ਪਹੁੰਚ ਪ੍ਰਾਪਤ ਕਰਦਾ ਹੈ। ਇਹ ਤੁਹਾਡੀਆਂ ਸਾਰੀਆਂ ਫਾਈਲਾਂ ਨੂੰ ਐਨਕ੍ਰਿਪਟ ਕਰਦਾ ਹੈ। ਡਾਟਾ ਵਾਪਸ ਦੇਣ ਅਤੇ ਪਹੁੰਚ ਦੇਣ ਦੇ ਬਦਲੇ ਫਿਰੌਤੀ ਦੀ ਮੰਗ ਵੀ ਕਰਦਾ ਹੈ। 

ਭਾਰਤ ਵਿੱਚ ਕਦੋਂ-ਕਦੋਂ ਹੋਏ ਵੱਡੇ ਹਮਲੇ?

ਮਈ 2017 ਵਿੱਚ WannaCry ਰੈਨਸਮਵੇਅਰ ਨੇ ਦੁਨੀਆ ਭਰ ਦੇ ਦਰਜਨਾਂ ਦੇਸ਼ਾਂ 'ਤੇ ਹਮਲਾ ਕੀਤਾ ਸੀ। ਇਸ 'ਚ 2 ਲੱਖ ਤੋਂ ਜ਼ਿਆਦਾ ਸਿਸਟਮ ਪ੍ਰਭਾਵਿਤ ਹੋਏ। ਭਾਰਤ ਵੀ ਇਸ ਵਿੱਚ ਸ਼ਾਮਲ ਸੀ। ਹੈਕਰਾਂ ਨੇ ਕੰਪਿਊਟਰ ਸਿਸਟਮ ਨੂੰ ਲਾਕ ਕਰਕੇ 300 ਤੋਂ 600 ਡਾਲਰ ਇਕੱਠੇ ਕਰਨ ਲਈ ਕਿਹਾ ਸੀ। ਇਸ ਹਮਲੇ ਵਿੱਚ ਅਮਰੀਕੀ ਸਿਹਤ ਸੰਭਾਲ ਪ੍ਰਣਾਲੀ ਸਭ ਤੋਂ ਵੱਧ ਪ੍ਰਭਾਵਿਤ ਹੋਈ ਸੀ।

ਇਸ ਤੋਂ ਬਾਅਦ 22 ਮਾਰਚ 2018 ਨੂੰ ਪੰਚਕੂਲਾ ਸਥਿਤ ਉੱਤਰੀ ਹਰਿਆਣਾ ਬਿਜਲੀ ਵਿਤਰਣ ਨਿਗਮ ਦੇ ਮੁੱਖ ਦਫਤਰ ਦੇ ਕੰਪਿਊਟਰ 'ਤੇ ਇਕ ਸੰਦੇਸ਼ ਆਇਆ। ਮੈਸੇਜ ਵਿੱਚ ਲਿਖਿਆ ਗਿਆ ਸੀ ਕਿ ਤੁਹਾਡਾ ਕੰਪਿਊਟਰ ਹੈਕ ਹੋ ਗਿਆ ਹੈ। ਬਦਲੇ 'ਚ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ, ਜੋ ਕਿ ਬਿਟਕੁਆਇਨ ਰਾਹੀਂ ਜਮ੍ਹਾ ਕਰਵਾਉਣੀ ਸੀ। ਹਾਲਾਂਕਿ ਨਿਗਮ ਨੇ ਇਕ ਹਫਤੇ ਦੇ ਅੰਦਰ ਸਿਸਟਮ ਨੂੰ ਬਹਾਲ ਕਰ ਦਿੱਤਾ।

ਇਸ ਤੋਂ ਬਾਅਦ ਸਾਲ 2019 'ਚ 29 ਅਪ੍ਰੈਲ ਨੂੰ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਸਟੇਟ ਪਾਵਰ ਯੂਟੀਲਿਟੀ 'ਤੇ ਰੈਨਸਮਵੇਅਰ ਹਮਲਾ ਹੋਇਆ ਸੀ। ਇਸ ਤੋਂ ਬਾਅਦ ਹੈਕਰਾਂ ਨੇ ਸਿਸਟਮ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਅਤੇ ਬਿਟਕੁਆਇਨ ਰਾਹੀਂ ਫਿਰੌਤੀ ਦੀ ਮੰਗ ਕੀਤੀ। ਹਾਲਾਂਕਿ, ਸਿਸਟਮ ਨੂੰ ਬਾਅਦ ਵਿੱਚ ਬਹਾਲ ਕਰ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget